ਜ਼ਿਲ੍ਹੇ ਵਿੱਚ ਕੋਵਿਡ-19 ਦੇ 277 ਪਾਜੇਟਿਵ ਮਰੀਜ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼): ਕੋਵਿਡ-19 ਦੀ ਸਥਿਤੀ ਬਾਰੇ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ.ਪਰਮਿੰਦਰ ਕੌਰ ਨੇ ਦੱਸਿਆ ਕਿ ਅੱਜ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 2166 ਨਵੇਂ ਸੈਪਲ ਲੈਣ ਨਾਲ ਅਤੇ 2305 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ-19 ਦੇ 277 ਪਾਜੇਟਿਵ ਮਰੀਜ ਆਏ ਹਨ ਅਤੇ 1 ਮੌਤ ਵੀ ਹੋਈ ਹੈ । ਉਨਾਂ ਦੱਸਿਆ ਕਿ ਹੁਣ ਤੱਕ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ ਜ਼ਿਲ੍ਹੇ ਦੇ ਸੈਪਲਾਂ ਵਿੱਚੋ 36605 ਹੈ ਅਤੇ ਬਾਹਰਲੇ ਜ਼ਿਲਿਆਂ ਤੋਂ 2649 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 39254 ਹੋ ਗਏ ਹਨ ।

Advertisements

ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ-19 ਦੇ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 1059476 ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ , 1019196 ਸੈਪਲ ਨੈਗਟਿਵ ਹਨ । ਜਦ ਕਿ 5425 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ ਤੇ ਹੁਣ ਤੱਕ ਮੌਤਾਂ ਦੀ ਗਿਣਤੀ 1039 ਹੈ । ਐਕਟਿਵ ਕੇਸਾ ਦੀ ਗਿਣਤੀ 2393 ਹੈ, ਜਦਕਿ ਠੀਕ ਹੋਏ ਮਰੀਜਾਂ ਦੀ ਗਿਣਤੀ 35822 ਹੈ ।

LEAVE A REPLY

Please enter your comment!
Please enter your name here