ਪੁਲਸ ਨੇ 100 ਗ੍ਰਾਮ ਹੈਰੋਇਨ ਬਰਾਮਦ ਕਰਕੇ 1 ਨਸ਼ਾ ਤਸਕਰ ਨੂੰ ਕੀਤਾ ਗ੍ਰਿਫ਼ਤਾਰ

ਜਲੰਧਰ (ਦ ਸਟੈਲਰ ਨਿਊਜ਼), ਰਿਪੋਰਟ- ਅਭਿਸ਼ੇਕ ਕੁਮਾਰ। ਥਾਣਾ ਗੁਰਾਇਆ ਦੀ ਪੁਲਸ ਨੇ 100 ਗ੍ਰਾਮ ਹੈਰੋਇਨ ਬਰਾਮਦ ਕਰਕੇ 1 ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕਰਨ ’ਚ ਸਫਲਤਾ ਹਾਸਲ ਕੀਤੀ। ਡੀ.ਐੱਸ.ਪੀ. ਫਿਲੌਰ ਹਰਲੀਨ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਮਹਿਲਾ ਸਬ ਇੰਸਪੈਕਟਰ ਹਰਪ੍ਰੀਤ ਕੌਰ ਸਮੇਤ ਸਾਥੀ ਕਰਮਚਾਰੀਆ ਦੇ ਇਲੈਕਸ਼ਨ ਡਿਊਟੀ ਚੋਣ ਜ਼ਾਬਤਾ ਦੇ ਸੰਬੰਧ ਵਿੱਚ ਚਚਰਾੜੀ ਪੁੱਲ ਥੱਲੇ ਮੌਜੂਦ ਸੀ। ਇੱਕ ਸਮਾਜ ਸੇਵਕ ਨੇ ਦੱਸਿਆ ਕਿ ਜੈਨੀਫਰ ਪੁੱਤਰੀ ਵਾਰੀ ਸਾਈਬੇਰਾ ਵਾਸੀ ਯੁਗਾਂਡਾ ਹਾਲ ਵਾਸੀ ਲਵਲੀ ਯੂਨੀਵਰਸਿਟੀ ਫਗਵਾੜਾ, ਜ਼ਿਲ੍ਹਾ ਕਪੂਰਥਲਾ ਜੋ ਹੈਰੋਇਨ ਦੀ ਸਮਗਲਿੰਗ ਕਰਦੀ ਹੈ ਅਤੇ ਬੱਸ ਅੱਡਾ ਗੁਰਾਇਆ ਵਾਕਬਦਾਰ ਗਾਹਕਾਂ ਨੂੰ ਸਪਲਾਈ ਕਰਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਅੱਜ ਵੀ ਬੱਸ ਅੱਡੇ ਹੁਣੇ ਬਰੀਕੀ ਨਾਲ ਚੈਕਿੰਗ ਕੀਤੀ ਜਾਵੇ ਤਾਂ ਜੈਨੀਫਰ ਕੋਲ ਕਾਫ਼ੀ ਹੈਰੋਇਨ ਬਰਾਮਦ ਕੀਤੀ ਜਾ ਸਕਦੀ ਹੈ।

Advertisements

ਠੋਸ ਤੇ ਭਰੋਸੇਯੋਗ ਇਤਲਾਹ ਹੋਣ ਕਰਕੇ ਮਹਿਲਾ ਸਬ ਇੰਸਪੈਕਟਰ ਹਰਪ੍ਰੀਤ ਕੌਰ ਨੇ ਮੁਕੱਦਮਾ ਨੰਬਰ 18 ਮਿਤੀ 28-01-2022 ਜੁਰਮ 21(ਭ)-61-85 ਐੱਨ.ਡੀ.ਪੀ.ਐੱਸ. ਐਕਟ ਥਾਣਾ ਗੁਰਾਇਆ ਰਜਿਸਟਰ ਕਰਕੇ ਮੁੱਢਲੀ ਤਫਤੀਸ਼ ਅਮਲ ’ਚ ਲਿਆਦੀ, ਜੋ ਦੋਰਾਨੇ ਤਫਤੀਸ਼ ਮਹਿਲਾ ਸਬ ਇੰਸਪੈਕਟਰ ਹਰਪ੍ਰੀਤ ਕੌਰ ਥਾਣਾ ਗੁਰਾਇਆ ਜ਼ਿਲ੍ਹਾ ਜਲੰਧਰ ਨੇ ਸਮੇਤ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਜੈਨੀਫਰ ਪੁੱਤਰੀ ਵਾਰੀ ਸਾਈਬੇਰਾ ਵਾਸੀ ਯੁਗਾਂਡਾ ਹਾਲ ਵਾਸੀ ਲਵਲੀ ਯੂਨੀਵਰਸਿਟੀ ਫਗਵਾੜਾ, ਜ਼ਿਲ੍ਹਾ ਕਪੂਰਥਲਾ ਨੂੰ ਕਾਬੂ ਕਰਕੇ ਉਸ ਪਾਸੋਂ 100 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਉਸ ’ਤੇ ਮੁਕਦਮਾ ਦਰਜ ਕਰਕੇ ਗ੍ਰਿਫ਼ਤਾਰ ਕਰਕੇ ਉਸ ਨੂੰ ਅੱਜ ਮਾਨਯੋਗ ਇਲਾਕਾ ਮੈਜਿਸਟਰੇਟ ਸਾਹਿਬ ਫਿਲੌਰ ਦੀ ਅਦਾਲਤ ਵਿੱਚ ਪੇਸ਼ ਕੀਤਾ ।

LEAVE A REPLY

Please enter your comment!
Please enter your name here