ਜਲੰਧਰ ਸੈਂਟਰਲ ਹਲਕੇ ਤੋਂ ਭਾਜਪਾ ਦੇ ਉਮੀਦਵਾਰ ਮਨੋਰੰਜਨ ਕਾਲੀਆ ਨੇ ਨਾਮਜ਼ਦਗੀ ਪੱਤਰ ਕੀਤਾ ਦਾਖ਼ਲ

ਜਲੰਧਰ (ਦ ਸਟੈਲਰ ਨਿਊਜ਼), ਰਿਪੋਰਟ- ਅਭਿਸ਼ੇਕ ਕੁਮਾਰ। ਜਲੰਧਰ ਸੈਂਟਰਲ ਹਲਕੇ ਤੋਂ ਭਾਜਪਾ ਦੇ ਉਮੀਦਵਾਰ ਮਨੋਰੰਜਨ ਕਾਲੀਆ ਨੇ ਵਿਧਾਨ ਸਭਾ ਚੋਣਾਂ ਲਈ ਅੱਜ ਐੱਸ. ਡੀ. ਐੱਮ. ਦਫ਼ਤਰ ਵਿਖੇ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ ਗਿਆ ਹੈ। ਇਸ ਦੌਰਾਨ ਕਾਂਗਰਸੀ ਵਿਧਾਇਕਾਂ ’ਤੇ ਤੰਜ ਕੱਸਦੇ ਹੋਏ ਉਨ੍ਹਾਂ ਕਿਹਾ ਕਿ ਕਾਂਗਰਸ ਦੀ ਸਰਕਾਰ ਨੇ ਪਿਛਲੇ 5 ਸਾਲਾ ’ਚ ਕੋਈ ਵਿਕਾਸ ਨਹੀਂ ਕੀਤਾ ਹੈ। ਉਥੇ ਹੀ ਉਨ੍ਹਾਂ ਨੇ ਲੋਕਾਂ ਨੂੰ ਆਪਣਾ ਵੋਟ ਸੋਚ ਸਮਝ ਕੇ ਪਾਉਣ ਦੀ ਅਪੀਲ ਕੀਤੀ।

Advertisements

ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਦੇ ਗਠਜੋੜ ’ਤੇ ਬੋਲਦੇ ਹੋਏ ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ’ਤੇ ਨਿਰਭਰ ਕਰਦਾ ਹੈ ਕਿ ਉਹ ਆਪਣੇ ਚੋਣ ਨਿਸ਼ਾਨ ’ਤੇ ਚੋਣ ਲੜਨਾ ਚਾਹੁੰਦੇ ਹਨ ਜਾਂ ਫਿਰ ਭਾਜਪਾ ਦੇ ਚੋਣ ਨਿਸ਼ਾਨ ’ਤੇ। ਇਥੇ ਦੱਸਣਯੋਗ ਹੈ ਕਿ ਪੰਜਾਬ ਵਿਚ 20 ਫਰਵਰੀ ਨੂੰ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਚੋਣਾਂ ਦੇ ਮੱਦੇਨਜ਼ਰ ਪੰਜਾਬ ’ਚ ਸਿਆਸੀ ਅਖਾੜਾ ਪੂਰੀ ਤਰ੍ਹਾਂ ਭਖਿਆ ਹੋਇਆ ਹੈ। ਉਮੀਦਵਾਰਾਂ ਵੱਲੋਂ ਹੁਣ ਲਗਾਤਾਰ ਨਾਮਜ਼ਦਗੀਆਂ ਭਰੀਆਂ ਜਾ ਰਹੀਆਂ ਹਨ। 

LEAVE A REPLY

Please enter your comment!
Please enter your name here