ਉਪ ਮੰਡਲ ਮੈਜਿਸਟਰੇਟ ਫਿਰੋਜ਼ਪੁਰ ਨੇ ਕੋਵਿਡ ਵੈਕਸੀਨੇਸ਼ਨ ਕੈਪਾਂ ਦਾ ਕੀਤਾ ਦੌਰਾ

ਫਿਰੋਜਪੁਰ (ਦ ਸਟੈਲਰ ਨਿਊਜ਼)। ਕਰੋਨਾ ਮਹਾਂਮਾਰੀ ਦੇ ਵੱਧ ਰਹੇ ਪ੍ਰਭਾਵ ਨੂੰ ਰੋਕਣ ਲਈ ਲੋਕ ਵੱਧ ਤੋਂਵੱਧ ਵੈਕਸੀਨੇਸ਼ਨ ਕਰਵਾਉਣ ਤਾਂ ਕਿ ਇਸ ਮਹਾਂਮਾਰੀ ਤੇ ਕਾਬੂ ਪਾਇਆ ਜਾ ਸਕੇ। ਇਹ ਜਾਣਕਾਰੀ ਉਪ ਮੰਡਲ ਮੈਜਿਸਟਰੇਟ ਫਿਰੋਜ਼ਪੁਰ ਓਮ ਪ੍ਰਕਾਸ਼ ਨੇ ਕੋਵਿਡ ਵੈਕਸੀਨੇਸ਼ਨ ਕੈਪਾਂ ਦਾ ਦੌਰਾ ਕਰਦੇ ਹੋਏ ਦਿੱਤੀ। ਉਨ੍ਹਾਂ ਵੱਲੋਂ ਬਰਟ ਰੋਡ ਤੇ ਸਥਿਤ ਚਰਚ ਵਿੱਚ ਲੱਗੇ ਕੈਂਪ ਦਾ ਜਾਇਜ਼ਾ ਲਿਆ ਗਿਆ ਅਤੇ ਉੱਥੇ ਮੌਜੂਦ ਲੋਕਾਂ ਨੂੰ ਵੈਕਸੀਨੇਸ਼ਨ ਕਰਵਾਉਣ ਲਈ ਪ੍ਰੇਰਿਤ ਕੀਤਾ ਗਿਆ।

Advertisements

ਇਸੇ ਤਰ੍ਹਾ ਉਨ੍ਹਾਂ ਵੱਲੋਂ ਰਾਧਾ ਸੁਆਮੀ ਡੇਰੇ ਵਿੱਚ ਲੱਗੇ ਵੈਕਸੀਨੇਸ਼ਨ ਕੈਂਪ ਦਾ ਵੀ ਜਾਇਜਾ ਲਿਆ ਗਿਆ ਅਤੇ ਲੋਕਾਂ ਨੂੰ ਪ੍ਰੇਰਿਤ ਕਰਦੇ ਹੋਏ ਵੈਕਸੀਨੇਸ਼ਨ ਕਰਵਾਉਣ ਦੀ ਅਪੀਲ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਪਿੰਡ ਲੂੰਬੜੀ ਵਾਲਾ ਵਿਖੇ ਆਂਗਣਵਾੜੀ ਵਰਕਰਾਂ ਦੇ ਸਹਿਯੋਗ ਨਾਲ ਪਿੰਡ ਦੇ ਲੋਕਾਂ ਨੂੰ ਪ੍ਰੇਰਿਤ ਕਰਦੇ ਹੋਏ ਕਿਹਾ ਗਿਆ ਕਿ ਉਹ ਆਪ ਵੀ ਵੈਕਸੀਨੇਸ਼ਨ ਕਰਵਾਉਣ ਅਤੇ ਆਪਣੇ ਆਲੇ-ਦੁਆਲੇ ਲੋਕਾਂ ਅਤੇ ਆਪਣੇ ਰਿਸ਼ਤੇਦਾਰਾਂ ਨੂੰ ਵੀ ਵੈਕਸੀਨੇਸ਼ਨ ਕਰਵਾਉਣ ਲਈ ਪ੍ਰੇਰਿਤ ਕਰਨ। ਇਸ ਮੌਕੇ ਸਕੱਤਰ, ਰੈੱਡ ਕਰਾਸ ਸੋਸਾਇਟੀ, ਫਿਰੋਜਪੁਰ ਅਸ਼ੋਕ ਬਹਿਲ ਅਤੇ ਆਂਗਣਵਾੜੀ ਵਰਕਰ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here