ਐਸਸੀ ਭਾਈਚਾਰੇ ਅਤੇ ਕਾਂਗਰਸੀ ਵਰਕਰਾਂ ਵੱਲੋਂ ਭਗਵੰਤ ਮਾਨ ਦਾ ਪੁਤਲਾ ਫੂਕ ਕੇ ਕੀਤਾ ਗਿਆ ਰੋਸ਼ ਮੁਜ਼ਾਹਰਾ

ਨਾਭਾ (ਦ ਸਟੈਲਰ ਨਿਊਜ਼), ਰਿਪੋਰਟ- ਜਤਿੰਦਰ ਕੁਮਾਰ। ਨਾਭਾ ਵਿਖੇ ਐਸਸੀ ਭਾਈਚਾਰੇ ਅਤੇ ਕਾਂਗਰਸੀ ਵਰਕਰਾਂ ਵੱਲੋਂ ਭਗਵੰਤ ਮਾਨ ਦਾ ਪੁਤਲਾ ਫੂਕ ਕੇ ਰੋਸ਼ ਮੁਜ਼ਾਹਰਾ ਕੀਤਾ ਗਿਆ। ਬੀਤੇ ਦਿਨੀਂ ਭਗਵੰਤ ਮਾਨ ਵੱਲੋਂ ਬਾਬਾ ਸਾਹਿਬ ਅੰਬੇਡਕਰ ਜੀ ਦੇ ਬੁੱਤ ਉਪਰ ਅਪਣੇ ਗਲ ਤੋਂ ਹਾਰ ਲਾਹ ਕੇ ਪਾਏ ਗਏ ਸਨ। ਜਿਸ ਦੇ ਰੋਸ਼ ਵਜੋਂ ਅੱਜ ਨਾਭਾ ਵਿਖੇ ਐਸਸੀ ਭਾਈਚਾਰੇ ਅਤੇ ਕਾਂਗਰਸੀ ਵਰਕਰਾਂ ਵੱਲੋਂ ਭਗਵੰਤ ਮਾਨ ਦਾ ਪੁਤਲਾ ਫੂਕ ਕੇ ਮੁਜ਼ਾਹਰਾ ਕੀਤਾ ਗਿਆ।

Advertisements

ਇਸ ਮੌਕੇ ਤੇ ਐਸਸੀ ਭਾਈਚਾਰੇ ਅਤੇ ਕਾਂਗਰਸੀ ਵਰਕਰਾਂ ਵੱਲੋਂ ਭਗਵੰਤ ਮਾਨ ਮੁਰਦਾਬਾਦ ਦੇ ਨਾਅਰੇ ਲਗਾਏ ਗਏ। ਇਸ ਮੌਕੇ ਐਸਸੀ ਭਾਈਚਾਰੇ ਦੇ ਆਗੂਆਂ ਨੇ ਕਿਹਾ ਕਿ ਭਗਵੰਤ ਮਾਨ ਵੱਲੋਂ ਬੂਟ ਪਾ ਕੇ ਆਪਣੇ ਗੱਲ ਤੋ ਹਾਰ ਲਾਹ ਕੇ ਬਾਬਾ ਸਾਹਿਬ ਦੇ ਪਾਏ ਗਏ ਸਨ ਅਤੇ ਬਾਬਾ ਸਾਹਿਬ ਦਾ ਅਪਮਾਨ ਕੀਤਾ ਗਿਆ ਹੈ। ਜਿਸ ਦੀ ਅਸੀਂ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦੇ ਹਾਂ ਅਤੇ ਚੋਣ ਕਮਿਸ਼ਨ ਅੱਗੇ ਮੰਗ ਕਰਦੇ ਹਾਂ ਕਿ ਸਖ਼ਤ ਕਾਰਵਾਈ ਕੀਤੀ ਜਾਵੇ।

LEAVE A REPLY

Please enter your comment!
Please enter your name here