ਹੁਸ਼ਿਆਰਪੁਰ(ਦ ਸਟੈਲਰ ਨਿਊਜ਼)।ਕੋਵਿਡ-19 ਦੀ ਸਥਿਤੀ ਬਾਰੇ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ.ਪਰਮਿੰਦਰ ਕੌਰ ਨੇ ਦੱਸਿਆ ਕਿ ਅੱਜ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 1633 ਨਵੇਂ ਸੈਪਲ ਲੈਣ ਨਾਲ ਅਤੇ 2131 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ-19 ਦੇ 195 ਪਾਜੇਟਿਵ ਮਰੀਜ ਆਏ ਹਨ ਅਤੇ 05 ਮੌਤਾਂ ਵੀ ਹੋਈਆਂ ਹਨ।ਉਨਾਂ ਦੱਸਿਆ ਕਿ ਹੁਣ ਤੱਕ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ ਜ਼ਿਲ੍ਹੇ ਦੇ ਸੈਪਲਾਂ ਵਿੱਚੋ 36780 ਹੈ ਅਤੇ ਬਾਹਰਲੇ ਜ਼ਿਲਿਆਂ ਤੋਂ 2669 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 39449 ਹੋ ਗਏ ਹਨ ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ-19 ਦੇ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 1061109 ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ , 1021209 ਸੈਪਲ ਨੈਗਟਿਵ ਹਨ। ਜਦ ਕਿ 4927 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ ਤੇ ਹੁਣ ਤੱਕ ਮੌਤਾਂ ਦੀ ਗਿਣਤੀ 1044 ਹੈ । ਐਕਟਿਵ ਕੇਸਾ ਦੀ ਗਿਣਤੀ 2054 ਹੈ, ਜਦਕਿ ਠੀਕ ਹੋਏ ਮਰੀਜਾਂ ਦੀ ਗਿਣਤੀ 36351 ਹੈ ।
ਜ਼ਿਲ੍ਹੇ ਵਿੱਚ ਕੋਵਿਡ-19 ਦੇ 195 ਪਾਜੇਟਿਵ ਮਰੀਜ ਅਤੇ 5 ਮੌਤਾਂ
Advertisements