Sunday, October 25, 2026
Home Punjab ਸ਼ਹੀਦੀ ਦਿਵਸ ਮੌਕੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

ਸ਼ਹੀਦੀ ਦਿਵਸ ਮੌਕੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

ਫਿਰੋਜ਼ਪੁਰ (ਦ ਸਟੈਲਰ ਨਿਊਜ਼): ਸਥਾਨਕ ਸਾਰਾਗੜ੍ਹੀ ਪਾਰਕ ਵਿਖੇ ਅੱਜ ਦੇਸ਼ ਦੇ ਆਜ਼ਾਦੀ ਸੰਗਰਾਮ ਦੌਰਾਨ ਕੁਰਬਾਨੀਆਂ ਦੇਣ ਵਾਲੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ। ਡਿਪਟੀ ਕਮਿਸ਼ਨਰ ਫਿਰੋਜ਼ਪੁਰ ਗਿਰਿਸ ਦਿਆਲਨ ਅਤੇ ਐੱਸਡੀਐੱਮ ਓਮ ਪ੍ਰਕਾਸ ਤੋ ਇਲਾਵਾ ਪੁਲਿਸ ਸਮੇਤ ਵਿਭਾਗੀ ਅਧਿਕਾਰੀਆਂ ਕਰਮਚਾਰੀਆਂ ਨੇ ਦੋ ਮਿੰਟ ਦਾ ਮੌਨ ਰੱਖ ਕੇ ਤੇ ਫੋਟੋ ਤੇ ਫੁੱਲ ਮਾਲਾਵਾਂ ਚੜ੍ਹਾ ਕੇ ਸ਼ਰਧਾਂਜਲੀ ਭੇਂਟ ਕੀਤੀ। ਪੰਜਾਬ ਪੁਲਿਸ ਦੇ ਜਵਾਨਾਂ ਵਲੋਂ ਹਥਿਆਰਾਂ ਨੂੰ ਉਲਟੇ ਕਰਕੇ ਸ਼ਹੀਦਾਂ ਨੂੰ ਸਲਾਮੀ ਵੀ ਦਿੱਤੀ।

Advertisements

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਦੇਸ਼ ਕੌਮ ਦੇ ਜਿਨ੍ਹਾਂ ਰਾਖਿਆਂ ਨੇ ਸਾਡੀ ਆਜ਼ਾਦੀ ਲਈ ਆਪਣੀਆਂ ਜਾਨਾਂ ਤੱਕ ਕੁਰਬਾਨ ਕਰਨ ਤੋਂ ਗੁਰੇਜ਼ ਨਹੀਂ ਕੀਤਾ, ਉਨ੍ਹਾਂ ਯੋਧਿਆਂ ਨੂੰ ਹਰ ਸਾਲ ਦੀ ਤਰ੍ਹਾਂ ਅੱਜ ਜ਼ਿਲ੍ਹੇ ਦੇ ਸਮੂਹ ਸਰਕਾਰੀ ਅਮਲੇ ਵੱਲੋਂ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਭਾਰਤ ਦੀ ਆਜ਼ਾਦੀ ਲਈ ਸ਼ਹੀਦ ਹੋਣ ਵਾਲੇ ਮਹਾਨ ਸ਼ਹੀਦਾਂ ਵੱਲੋਂ ਲੜੇ ਗਏ ਘੋਲ ਸਦਕਾ ਹੀ ਅੱਜ ਅਸੀਂ ਸਾਰੇ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ।ਉਨ੍ਹਾਂ ਕਿਹਾ ਕਿ ਭਾਰਤ ਨੂੰ ਮਜ਼ਬੂਤ ਰਾਸ਼ਟਰ ਬਣਾਉਣ ਲਈ ਸਾਨੂੰ ਮਹਾਨ ਸ਼ਹੀਦਾਂ ਵੱਲੋਂ ਦਰਸਾਏ ਗਏ ਮਾਰਗ ਤੇ ਚਲਣਾ ਚਾਹੀਦਾ ਹੈ।

LEAVE A REPLY

Please enter your comment!
Please enter your name here