ਜਿਲੇ ਵਿਚ ਕਰੋਨਾ ਟੀਕਾਕਰਨ ਦਾ ਕੰਮ ਜੋਰਾਂ ਤੇ: ਡਾ. ਪਰਮਿੰਦਰ ਕੌਰ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼): ਕਰੋਨਾ ਤੋਂ ਬਚਾਅ ਲਈ ਸਿਹਤ ਵਿਭਾਗ ਵਲੋਂ ਜਿਲਾ ਵਾਸੀਆਂ  ਦੇ ਟੀਕਾਕਰਨ ਦਾ ਕੰਮ ਜੰਗੀ ਪੱਧਰ ਤੇ ਕੀਤਾ ਜਾ ਰਿਹਾ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਹੁਸ਼ਿਆਰਪੁਰ ਡਾ. ਪਰਮਿੰਦਰ ਕੌਰ ਨੇ ਦੱਸਿਆ ਕਿ ਕਰੋਨਾ ਤੋਂ ਬਚਾਅ ਲਈ ਕੋਵਿਡ ਵੈਕਸੀਨੇਸ਼ਨ ਬਹੁਤ ਜਰੂਰੀ ਹੈ ਅਤੇ ਵਿਭਾਗ 100 ਫੀ ਸਦੀ ਟੀਕਾਕਰਨ ਦੇ ਟੀਚੇ ਨੂੰ ਪੂਰਾ ਕਰਨ ਲਈ ਹਰ ਸੰਭਵ ਉਪਰਾਲਾ ਕਰ ਰਿਹਾ ਹੈ। ਟੀਕਾਕਰਨ ਟੀਮਾਂ ਸਵੇਰ ਤੋਂ ਸ਼ਾਮ ਤਕ ਘਰ ਘਰ ਦਸਤਕ ਮੁਹਿੰਮ ਤਹਿਤ 15 ਤੋਂ 18 ਸਾਲ ਦੇ ਨੌਜਵਾਨਾਂ ਦਾ ਟੀਕਾਕਰਨ ਕਰ ਰਹੀਆਂ ਹਨ ਅਤੇ ਕਿਸੇ ਕਾਰਨ ਟੀਕਾਕਰਨ ਤੋਂ ਵਾਂਝੇ ਰਹਿ ਚੁੱਕੇ ਵਿਅਕਤੀਆਂ ਦੀ ਕੋਵਿਡ ਵੈਕਸੀਨੇਸ਼ਨ ਕੀਤੀ ਜਾ ਰਹੀ ਹੈ ਤਾਂ ਜੋ ਲੋਕਾਂ ਨੂੰ ਕਰੋਨਾ  ਮਹਾਮਾਰੀ ਤੋਂ ਬਚਾਇਆ ਜਾ ਸਕੇ।

Advertisements

ਜਿਲਾ ਟੀਕਾਕਰਨ ਅਫਸਰ ਡਾ ਸੀਮਾ ਗਰਗ ਨੇ ਜਾਣਕਰੀ ਦਿੰਦੇ ਹੋਏ ਦਸਿਆ ਕਿ ਜਿਲੇ ਦੀਆਂ ਸਾਰੀਆਂ ਸਿਹਤ ਸੰਸਥਾਵਾਂ ਤੇ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਅਫਵਾਹਾਂ ਵਾਲ ਧਿਆਨ ਨਾ ਦਿੱਤਾ ਜਾਵੇ ਅਤੇ ਵਿਭਾਗ ਦੀਆਂ ਟੀਮਾਂ ਨੂੰ ਸਹਿਯੋਗ ਦਿੰਦੇ ਹੋਏ ਆਪਣਾ  ਟੀਕਾਕਰਨ ਕਰਵਾਇਆ ਜਾਵੇ। 

LEAVE A REPLY

Please enter your comment!
Please enter your name here