ਹਲਕਾ ਕਾਦੀਆ ਤੋਂ ਪ੍ਰਤਾਪ ਬਾਜਵਾ ਨੇ ਜਨਮਦਿਨ ਦੇ ਮੌਕੇ ਨਾਮਜ਼ਦਗੀ ਪੱਤਰ ਕੀਤੇ ਦਾਖਿਲ

ਗੁਰਦਾਸਪੁਰ ( ਦ ਸਟੈਲਰ ਨਿਊਜ਼), ਰਿਪੋਰਟ: ਲਵਪ੍ਰੀਤ ਖੁਸ਼ੀਪੁਰ। ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਵਲੋਂ ਆਪਣੇ ਜਨਮਦਿਨ ਤੇ ਵਿਧਾਨ ਸਭਾ ਹਲਕਾ ਕਾਦੀਆ ਤੋਂ ਨਾਮਜ਼ਦਗੀ ਪੱਤਰ ਦਾਖਿਲ ਕੀਤੇ ਗਏ। ਇਸ ਮੌਕੇ ਉਹਨਾਂ ਕਿਹਾ ਕਿ ਹੁਣ ਕਰੀਬ 13 ਸਾਲ ਬਾਅਦ ਉਹ ਕੇਂਦਰ ਦੀ ਰਾਜਨੀਤੀ ਨੂੰ ਛੱਡ ਪੰਜਾਬ ਦੀ ਰਾਜਨੀਤੀ ਵਿੱਚ ਮੁੜ ਆਪਣੇ ਪੁਰਾਣੇ ਜੱਦੀ ਹਲਕੇ ਤੋਂ ਸ਼ੁਰੂਆਤ ਕਰ ਰਹੇ ਹਨ ਅਤੇ ਅੱਗੇ ਵੀ ਹਲਕੇ ਦੇ ਲੋਕਾਂ ਨੇ ਉਸਨੂੰ ਸਮਰਥਨ ਦਿੱਤਾ ਹੈ ਅਤੇ ਹੁਣ ਵੀ ਆਸ ਹੈ ਕਿ ਉਸਨੂੰ ਲੋਕਾਂ ਦਾ ਵੱਡਾ ਸਹਿਯੋਗ ਮਿਲੇਗਾ।

Advertisements

ਇਸ ਦੇ ਨਾਲ ਹੀ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਕਾਂਗਰਸ ਪਾਰਟੀ ਦੇ 11 ਐਮਪੀ ਹਨ ਅਤੇ ਪਾਰਟੀ ਹਾਈ ਕਮਾਂਡ ਨੇ ਉਹਨਾਂ ਇਕੱਲੇ ਨੂੰ ਪੰਜਾਬ ਦੀ ਰਾਜਨੀਤੀ ਚ ਚੋਣ ਲੜਨ ਦਾ ਮੌਕਾ ਦਿਤਾ ਹੈ, ਇਸਤੋਂ ਇਲਾਵਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਦੇਸ਼ ਦੇ ਵੱਡੇ ਘਰਾਣੇ ਸਾਰਾ ਪੈਸਾ ਭਾਜਪਾ ਨੂੰ ਦੇ ਰਹੇ ਹਨ ਅਤੇ ਭਾਜਪਾ ਨੂੰ ਪਤਾ ਹੈ ਕਿਵੇਂ ਪੈਸਾ ਇਕੱਠਾ ਕਰਨਾ ਹੈ।

LEAVE A REPLY

Please enter your comment!
Please enter your name here