ਜ਼ਿਲ੍ਹੇ ਵਿੱਚ ਕੋਵਿਡ-19 ਦੇ 236 ਪਾਜੇਟਿਵ ਮਰੀਜ ਅਤੇ 5 ਮੌਤਾਂ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼): ਕੋਵਿਡ-19 ਦੀ ਸਥਿਤੀ ਬਾਰੇ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ.ਪਰਮਿੰਦਰ ਕੌਰ ਨੇ ਦੱਸਿਆ ਕਿ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 2224 ਨਵੇਂ ਸੈਪਲ ਲੈਣ ਨਾਲ ਅਤੇ 2386 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ-19 ਦੇ 236 ਪਾਜੇਟਿਵ ਮਰੀਜ ਆਏ ਹਨ ਅਤੇ 5 ਮੌਤਾਂ ਵੀ ਹੋਈਆਂ ਹਨ। ਉਨਾਂ ਦੱਸਿਆ ਕਿ ਹੁਣ ਤੱਕ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ ਜ਼ਿਲ੍ਹੇ ਦੇ ਸੈਪਲਾਂ ਵਿੱਚੋ 36998 ਹੈ ਅਤੇ ਬਾਹਰਲੇ ਜ਼ਿਲਿਆਂ ਤੋਂ 2687 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 39685 ਹੋ ਗਏ ਹਨ ।

Advertisements

ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ-19 ਦੇ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 1063333 ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ , 1023377 ਸੈਪਲ ਨੈਗਟਿਵ ਹਨ । ਜਦ ਕਿ 4765 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ ਤੇ ਹੁਣ ਤੱਕ ਮੌਤਾਂ ਦੀ ਗਿਣਤੀ 1049 ਹੈ । ਐਕਟਿਵ ਕੇਸਾ ਦੀ ਗਿਣਤੀ 1873 ਹੈ, ਜਦਕਿ ਠੀਕ ਹੋਏ ਮਰੀਜਾਂ ਦੀ ਗਿਣਤੀ 36763 ਹੈ ।

LEAVE A REPLY

Please enter your comment!
Please enter your name here