ਜਗਮੋਹਨ ਕੰਗ ਕਾਂਗਰਸ ਪਾਰਟੀ ਨੂੰ ਛੱਡ ਆਪਣੇ ਦੋ ਪੁੱਤਰਾਂ ਸਮੇਤ ਆਪ ਵਿੱਚ ਹੋਏ ਸ਼ਾਮਿਲ

ਨਵੀਂ ਦਿੱਲੀ : (ਦ ਸਟੈਲਰ ਨਿਊਜ਼), ਰਿਪੋਰਟ: ਜੋਤੀ ਗੰਗੜ੍ਹ। ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਸੀਟ ਨਾਲ ਮਿਲਣ ਕਾਰਨ ਕਾਂਗਰਸ ਤੋਂ ਖਫ਼ਾ ਚੱਲ ਰਹੇ ਸੀਨੀਅਰ ਕਾਂਗਰਸੀ ਆਗੂ ਜਗਮੋਹਨ ਸਿੰਘ ਕੰਗ ਨੇ ਆਖਿਰਕਾਰ ਪਾਰਟੀ ਛੱਡ ਦਿੱਤੀ ਹੈ। ਉਨਾਂ ਨੇ ਦਿੱਲੀ ਵਿਖੇ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ ਹੈ। ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਜਗਮੋਹਨ ਸਿੰਘ ਕੰਗ ਅਤੇ ਉਨ੍ਹਾਂ ਦੇ ਪੁੱਤਰਾਂ ਯਾਦਵਿੰਦਰ ਸਿੰਘ ਕੰਗ ਅਤੇ ਅਮਰਿੰਦਰ ਸਿੰਘ ਕੰਗ ਨੂੰ ‘ਆਪ’ ਪਰਿਵਾਰ ਵਿੱਚ ਸ਼ਾਮਲ ਕੀਤਾ। ‘ਆਪ’ ਪੰਜਾਬ ਦੇ ਸਹਿ-ਇੰਚਾਰਜ ਰਾਘਵ ਚੱਢਾ ਸ਼ਾਮਲ ਹੋਣ ਮੌਕੇ ਹਾਜ਼ਰ ਸਨ। ਆਪ’ ਪੰਜਾਬ ਦੇ ਸਹਿ-ਇੰਚਾਰਜ ਰਾਘਵ ਚੱਢਾ ਨੇ ਟਵੀਟ ਕਰਦਿਆਂ ਕਿਹਾ ਕਿ ‘ਪੰਜਾਬ ਕਾਂਗਰਸ ਤੋਂ ਨਾਰਾਜ਼- 3 ਵਾਰ ਕੈਬਨਿਟ ਮੰਤਰੀ ਅਤੇ ਵਿਧਾਇਕ ਜਗਮੋਹਨ ਸਿੰਘ ਕੰਗ ਸਾਬ ਆਪਣੇ ਪੁੱਤਰਾਂ ਅਤੇ ਯੂਥ ਕਾਂਗਰਸ ਦੇ ਆਗੂਆਂ ਯਾਦਵਿੰਦਰਾ ਅਤੇ ਅਮਰਿੰਦਰ ਸਮੇਤ ‘ਆਪ’ ਵਿੱਚ ਸ਼ਾਮਲ ਹੋਏ। ਅਰਵਿੰਦ ਕੇਜਰੀਵਾਲ ਜੀ ਨੇ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ।

Advertisements

‘ਆਪ’ ਪੰਜਾਬ ਹਰ ਗੁਜ਼ਰਦੇ ਦਿਨ ਮਜ਼ਬੂਤ ਹੋ ਰਹੀ ਹੈ।‘ ਜਗਮੋਹਨ ਸਿੰਘ ਕੰਗ 2012 ਤੋਂ 2017 ਤੱਕ ਖਰੜ ਤੋਂ ਪੰਜਾਬ ਵਿਧਾਨ ਸਭਾ ਦੇ ਮੈਂਬਰ ਰਹੇ। 2002 ਤੋਂ 2007 ਤੱਕ ਉਹ ਪੰਜਾਬ ਸਰਕਾਰ ਵਿੱਚ ਪਸ਼ੂ ਪਾਲਣ, ਡੇਅਰੀ ਵਿਕਾਸ ਸੈਰ ਸਪਾਟਾ ਅਤੇ ਮੱਛੀ ਪਾਲਣ ਮੰਤਰੀ ਰਹੇ। ਕਾਂਗਰਸ ਵੱਲੋਂ ਉਨ੍ਹਾਂ ਨੂੰ ਖਰੜ ਹਲਕੇ ਤੋਂ ਪਾਰਟੀ ਟਿਕਟ ਦੇਣ ਤੋਂ ਇਨਕਾਰ ਕੀਤੇ ਜਾਣ ਤੋਂ ਬਾਅਦ ਉਹ ਪਾਰਟੀ ਤੋਂ ਨਾਰਾਜ਼ ਸਨ। ਬਾਅਦ ਕੰਗ ਨੇ ਕੁਝ ਦਿਨ ਪਹਿਲਾਂ ਖਰੜ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਦੀ ਧਮਕੀ ਦਿੱਤੀ ਸੀ।

LEAVE A REPLY

Please enter your comment!
Please enter your name here