ਸ੍ਰੀ ਗੁਰੂ ਸਿੰਘ ਸਭਾ ਵਾਲੀ ਗਲੀ ਵਿਚ ਕਿਸੇ ਵਾਰਦਾਤ ਨੂੰ ਅੰਜਾਮ ਦੇਣ ਲਈ ਘੁੰਮ ਰਹੇ ਚੋਰ ਨੂੰ ਲੋਕਾਂ ਨੇ ਕੀਤਾ ਕਾਬੂ

ਜਲੰਧਰ (ਦ ਸਟੈਲਰ ਨਿਊਜ਼) ਰਿਪੋਰਟ: ਅਭਿਸ਼ੇਕ ਕੁਮਾਰ। ਰਾਮਾ ਮੰਡੀ ਵਿਚ ਗੁਰਦੁਆਰਾ ਸਾਹਿਬ ਸ੍ਰੀ ਗੁਰੂ ਸਿੰਘ ਸਭਾ ਵਾਲੀ ਗਲੀ ਵਿਚ ਕਿਸੇ ਵਾਰਦਾਤ ਨੂੰ ਅੰਜਾਮ ਦੇਣ ਲਈ ਘੁੰਮ ਰਹੇ ਇਕ ਚੋਰ ਨੂੰ ਲੋਕਾਂ ਨੇ ਕਾਬੂ ਕਰ ਲਿਆ ਅਤੇ ਇਸ ਸਬੰਧ ਵਿਚ ਪੁਲਸ ਕੰਟਰੋਲ ਰੂਮ ਵਿਚ ਸੂਚਨਾ ਦਿੱਤੀ ਪਰ ਸਬੰਧਤ ਥਾਣੇ ਦੀ ਪੁਲਸ 2 ਘੰਟੇ ਬਾਅਦ ਮੌਕੇ ’ਤੇ ਪੁੱਜੀ। ਗਲੀ ਵਿਚ ਰਹਿੰਦੇ ਹਰਜਿੰਦਰ ਕੁਮਾਰ ਅਤੇ ਹੋਰ ਇਕੱਠੇ ਹੋਏ ਲੋਕਾਂ ਨੇ ਦੱਸਿਆ ਕਿ ਕਾਬੂ ਚੋਰ ਕਈ ਵਾਰਦਾਤਾਂ ਨੂੰ ਅੰਜਾਮ ਦੇ ਚੁੱਕਾ ਸੀ। ਉਸ ਨੂੰ ਰੰਗੇ ਹੱਥੀਂ ਫੜਨ ਦੀ ਲੋਕਾਂ ਨੇ ਯੋਜਨਾ ਬਣਾਈ ਹੋਈ ਸੀ ਅਤੇ ਇਸੇ ਯੋਜਨਾ ਤਹਿਤ ਅੱਜ ਉਸਨੂੰ ਕਾਬੂ ਕਰ ਲਿਆ ਗਿਆ। ਲੋਕਾਂ ਨੇ ਖੁਦ ਉਸ ਨਾਲ ਕੋਈ ਕੁੱਟਮਾਰ ਨਾ ਕਰਦਿਆਂ ਉਸ ਨੂੰ ਗਲੀ ਵਿਚ ਹੀ ਲੱਗੇ ਇਕ ਦਰੱਖ਼ਤ ਨਾਲ ਬੰਨ੍ਹ ਦਿੱਤਾ ਤਾਂ ਕਿ ਉਹ ਭੱਜ ਨਾ ਸਕੇ।

Advertisements

ਹਰਜਿੰਦਰ ਕੁਮਾਰ ਨੇ ਦੱਸਿਆ ਕਿ ਕਾਬੂ ਚੋਰ ਨੇ ਮੰਨਿਆ ਕਿ ਉਸ ਨੇ ਗੈਸ ਸਿਲੰਡਰ ਅਤੇ ਗਰਿੱਲ ਸਮੇਤ ਹੋਰ ਸਾਮਾਨ ਚੋਰੀ ਕਰਕੇ ਅੱਗੇ ਵੇਚ ਦਿੱਤਾ ਸੀ। ਲੋਕਾਂ ਵਿਚ ਇਸ ਗੱਲ ਦੀ ਵੀ ਚਰਚਾ ਸੀ ਕਿ ਇਲਾਕੇ ਵਿਚ ਪੁਲਸ ਦੀ ਗਸ਼ਤ ਤੇ ਨਾਕਾਬੰਦੀ ਨਾ ਹੋਣ ਕਾਰਨ ਚੋਰ-ਲੁਟੇਰੇ ਬੇਖ਼ੌਫ਼ ਘੁੰਮ ਰਹੇ ਹਨ। ਉਨ੍ਹਾਂ ਮੁਤਾਬਕ ਪੁਲਸ ਉਸ ਨੂੰ ਆਪਣੇ ਨਾਲ ਥਾਣੇ ਲੈ ਗਈ ਹੈ ਪਰ ਦੇਰ ਰਾਤ ਤੱਕ ਉਸ ਖ਼ਿਲਾਫ਼ ਕਿਸੇ ਵੀ ਤਰ੍ਹਾਂ ਦੀ ਕੋਈ ਕਾਨੂੰਨੀ ਕਾਰਵਾਈ ਨਹੀਂ ਕੀਤੀ ਗਈ ਹੈ। ਪੁਲਸ ਉਸ ਕੋਲੋਂ ਡੂੰਘਾਈ ਨਾਲ ਪੁੱਛਗਿੱਛ ਕਰ ਰਹੀ ਸੀ।

LEAVE A REPLY

Please enter your comment!
Please enter your name here