ਮੇਜਰਵਾਲ ਨੂੰ ਬਣਾਇਆ ਦੁਆਬਾ ਜ਼ੋਨ ਐਸ.ਓ.ਆਈ. ਦਾ ਜਨਰਲ ਸਕੱਤਰ

ਕਪੂਰਥਲਾ (ਦ ਸਟੈਲਰ ਨਿਊਜ਼) ਰਿਪੋਰਟ: ਗੌਰਵ ਮੜੀਆ। ਸ਼ਿਰੋਮਣੀ ਅਕਾਲੀ ਦਲ ਬਾਦਲ ਨੇ ਪਾਰਟੀ ਪ੍ਰਤੀ ਨਿਰਸਵਾਰਥ ਸੇਵਾਵਾਂ ਨਿਭਾਉਣ ਵਾਲੇ ਲਵਪ੍ਰੀਤ ਸਿੰਘ ਮੇਜਰਵਾਲ ਨੂੰ ਦੁਆਬਾ ਜ਼ੋਨ ਐਸ.ਓ.ਆਈ ਦਾ ਜਰਨਲ ਸਕੱਤਰ ਬਣਾਇਆ। ਇਸ ਨਿਯੁਕਤੀ ਤੇ ਲਵਪ੍ਰੀਤ ਸਿੰਘ ਮੇਜਰਵਾਲ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸੀਨੀਅਰ ਯੂਥ ਆਗੂ ਬਿਕਰਮਜੀਤ ਸਿੰਘ ਮਜੀਠੀਆ, ਯੂਥ ਅਕਾਲੀ ਦਲ ਦੇ ਸੂਬਾ ਪ੍ਰਧਾਨ ਪਰਮਬੰਸ ਸਿੰਘ ਰੋਮਾਣਾ ਅਤੇ ਪਾਰਟੀ ਹਾਈ ਕਮਾਂਡ ਦਾ ਧੰਨਵਾਦ ਕੀਤਾ ਅਤੇ ਭਰੋਸਾ ਦਿੱਤਾ ਕਿ ਇਸ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ।

Advertisements

ਇਸ ਮੌਕੇ ਸ਼ਿਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਦੇ ਚੋਣ ਦਫ਼ਤਰ ਵਿਖੇ ਲਵਪ੍ਰੀਤ ਸਿੰਘ ਮੇਜਰਵਾਲ ਨੂੰ ਨਿਯੁਕਤੀ ਪੱਤਰ ਸੌਪਿਆਂ। ਸ਼ਿਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਦੇ ਸਾਂਝੇ ਉਮੀਦਵਾਰ ਜਥੇਦਾਰ ਦਵਿੰਦਰ ਸਿੰਘ ਢਪੱਈ, ਸ਼ਿਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਵਾਲੀਆ, ਗੁਰਿੰਦਰ ਸਿੰਘ ਸੋਨੂੰ ਬੇਨਾਪੁਰੀਆ ਐਸ.ਓ.ਆਈ. ਪ੍ਰਧਾਨ ਦੋਆਬਾ ਜ਼ੋਨ ਵੱਲੋਂ ਸਿਰੋਪਾ ਪਾ ਕੇ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਯੂਥ ਦੇ ਕੌਮੀ ਮੀਤ ਪ੍ਰਧਾਨ ਅਵੀ ਰਾਜਪੂਤ, ਕਰਨਵੀਰ ਸਿੰਘ ਆਹਲੀ ਹਲਕਾ ਪ੍ਰਧਾਨ, ਸੰਦੀਪ ਸਿੰਘ ਵਾਈਸ ਪ੍ਰਧਾਨ ਦੋਆਬਾ, ਲਵਪ੍ਰੀਤ ਸਿੰਘ ਐਸ.ਓ.ਆਈ. ਦਿਹਾਤੀ ਪ੍ਰਧਾਨ, ਮਨਪ੍ਰੀਤ ਸਿੰਘ, ਨਿਦਰ, ਲਵਪ੍ਰੀਤ ਸਿੰਘ, ਗੁਰਪ੍ਰੀਤ ਸਿੰਘ ਸੋਨਾ, ਸੁਖਵਿੰਦਰ ਸਿੰਘ ਜਿੰਮੀ, ਸਰਪੰਚ ਅਵਤਾਰ ਸਿੰਘ, ਕੋਮਲ ਗਾਗਾ, ਤਜਿੰਦਰ ਸਿੰਘ ਅਤੇ ਹੋਰ ਆਗੂਆਂਨੇ ਕਿਹਾ ਕਿ ਸ਼ਿਰੋਮਣੀ ਅਕਾਲੀ ਦਲ ਬਾਦਲ ਹਮੇਸ਼ਾਂ ਵਰਕਰਾਂ ਦਾ ਸਤਿਕਾਰ ਕਰਦਾ ਹੈ।

LEAVE A REPLY

Please enter your comment!
Please enter your name here