ਘਰ ਵਾਪਸੀ ਕਰਨ ਵਾਲੇ ਵਰਕਰਾਂ ਦਾ ਜਥੇਦਾਰ ਢਪੱਈ ਨੇ ਕੀਤਾ ਸਵਾਗਤ

ਕਪੂਰਥਲਾ (ਦ ਸਟੈਲਰ ਨਿਊਜ਼) ਰਿਪੋਰਟ: ਗੌਰਵ ਮੜੀਆ। ਹਲਕਾ ਕਪੂਰਥਲਾ ਵਿਖੇ ਅਜੀਤ ਨਗਰ ਵਿਚ ਸੰਤ ਬਾਬਾ ਪਰਮਜੀਤ ਸਿੰਘ ਤੇ ਸ਼ਿਰੋਮਣੀ ਅਕਾਲੀ ਦਲ ਤੇ ਬਸਪਾ ਦੇ ਸਾਂਝੇ ਉਮੀਦਵਾਰ ਜਥੇਦਾਰ ਦਵਿੰਦਰ ਸਿੰਘ ਢੱਪਈ ਦੀ ਅਗਵਾਈ ਵਿੱਚ ਜਸਵਿੰਦਰ ਕੌਰ, ਹਰਵਿੰਦਰ ਕੌਰ ਤੇ ਕਰਮਜੀਤ ਕੌਰ ਜੋ ਕੁਝ ਸਮਾਂ ਪਹਿਲਾਂ ਪਾਰਟੀ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿਚ ਚਲੇ ਗਏ ਸਨ, ਨੇ ਘਰ ਵਾਪਸੀ ਕੀਤੀ ਹੈ। ਇਸ ਮੌਕੇ ਐਸ.ਜੀ.ਪੀ.ਸੀ. ਦੇ ਐਗਜੈਕਟਿਵ ਮੈਂਬਰ ਜਰਨੈਲ ਸਿੰਘ ਡੋਗਰਾਂਵਾਲਾ, ਸੀਨੀਅਰ ਮੀਤ ਪ੍ਰਧਾਨ ਸੁਖਦੇਵ ਸਿੰਘ ਕਾਦੂਪੁਰ, ਸ਼ਹਿਰੀ ਪ੍ਰਧਾਨ ਗੁਰਪ੍ਰੀਤ ਸਿੰਘ ਬੰਟੀ ਵਾਲੀਆ, ਤਜਿੰਦਰ ਸਿੰਘ ਬਿੱਲੂ ਵਾਲੀਆ ਵੀ ਹਾਜ਼ਰ ਸਨ।

Advertisements

ਇਸ ਮੌਕੇ ਸ਼ਾਮਿਲ ਹੋਣ ਵਾਲੀਆਂਉਕਤ ਵਰਕਰਾਂ ਨੂੰ ਸ਼ਿਰੋਮਣੀ ਅਕਾਲੀ ਦਲ ਬਾਦਲ ਤੇ ਬਸਪਾ ਦੇ ਸਾਂਝੇ ਉਮੀਦਵਾਰ ਜਥੇਦਾਰ ਦਵਿੰਦਰ ਸਿੰਘ ਢਪੱਈ ਨੇ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਤੇ ਕਿਹਾ ਕਿ ਪਾਰਟੀ ਵਿਚ ਘਰ ਵਾਪਸੀ ਕਰਨ ਤੇ ਪਰਿਵਾਰਾਂ ਦਾ ਪੂਰਾ ਬਣਦਾ ਮਾਣ ਸਤਿਕਾਰ ਕੀਤਾ ਜਾਵੇਗਾ। ਇਸ ਮੌਕੇ ਜਥੇਦਾਰ ਢਪੱਈ ਨੇ ਕਿਹਾ ਕਿ ਉਨ੍ਹਾਂ ਕਿਹਾ ਕਿ ਜੇਕਰ ਸਵੇਰ ਦਾ ਭੁਲਿਆ ਸ਼ਾਮ ਨੂੰ ਘਰ ਆ ਜਾਂਦਾ ਹੈ ਤਾਂ ਉਸਨੂੰ ਭੁਲਿਆ ਨਹੀਂ ਕਹਿੰਦੇ। ਉਨ੍ਹਾਂ ਕਿਹਾ ਕਿ ਲੋਕ ਕਾਂਗਰਸ ਦੀਆਂ ਨੀਤੀਆ ਨੂੰ ਭਲੀਭਾਂਤ ਜਾਣ ਚੁੱਕੇ ਹਨ ਕਿਉਕਿ ਕਾਂਗਰਸ ਸਰਕਾਰ ਨੇ 5 ਸਾਲ ਦੇ ਰਾਜ ਦੌਰਾਨ ਸਿਰਫ ਲੋਕਾਂ ਨਾਲ ਝੂਠ ਬੋਲ ਕੇ ਲੰਘਾਏ ਹਨ ਤੇ ਉਹਨਾ ਦੇ ਭਲੇ ਲਈ ਕੋਈ ਕੰਮ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵੀ ਸਿਰਫ਼ ਲੋਕਾਂ ਨੂੰ ਝੂਠੇ ਸਬਜ਼ਬਾਗ ਦਿਖਾ ਰਹੀ ਹੈ ਤੇ ਲੋਕਾਂ ਨਾਲ ਝੂਠੇ ਵਾਅਦੇ ਕਰ ਰਹੀ ਹੈ ਜਿੰਨਾਂ ਦੀਆਂ ਗੱਲਾਂ ਵਿਚ ਲੋਕ ਨਹੀਂ ਆਉਂਣਗੇ। ਉਨ੍ਹਾਂ ਕਿਹਾ ਕਿ 20 ਫਰਵਰੀ ਨੂੰ ਅਕਾਲੀ ਦਲ ਤੇ ਬਸਪਾ ਦੇ ਉਮੀਦਵਾਰਾਂ ਦੇ ਹੱਕ ਵਿੱਚ ਫਤਵਾ ਦੇ ਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਹੱਥ ਪੰਜਾਬ ਦੀ ਵਾਂਗਡੋਰ ਦੇ ਕੇ ਪੰਜਾਬ ਨੂੰ ਇੱਕ ਵਾਰ ਫਿਰ ਤੋਂ ਵਿਕਾਸ ਦੀਆ ਲੀਹਾਂ ਤੇ ਲਿਆਉਣਗੇ। ਜਥੇਦਾਰ ਢਪੱਈ ਨੇ ਆਪਣੇ ਹੱਕ ਵਿੱਚ ਵੋਟਾਂ ਪਾਉਣ ਲਈ ਵੋਟਰਾਂ ਨੂੰ ਲਾਮਬੰਦ ਕੀਤਾ।

LEAVE A REPLY

Please enter your comment!
Please enter your name here