Wednesday, October 21, 2026
Home Hoshiarpur ਆਸ ਕਿਰਨ ਡਰੱਗ ਕਾਉਂਸਲਿੰਗ ਅਤੇ ਮੁੜ ਵਸੇਬਾ ਕੇਂਦਰ ਵਿਖੇ ਰੂ-ਬ-ਰੂ ਸਮਾਗਮ ਆਯੋਜਿਤ

ਆਸ ਕਿਰਨ ਡਰੱਗ ਕਾਉਂਸਲਿੰਗ ਅਤੇ ਮੁੜ ਵਸੇਬਾ ਕੇਂਦਰ ਵਿਖੇ ਰੂ-ਬ-ਰੂ ਸਮਾਗਮ ਆਯੋਜਿਤ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਨਿਰੋਲ ਧਾਰਮਿਕ ਅਤੇ ਸਮਾਜ ਸੇਵੀ ਸੰਸਥਾ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਸੰਨ ਈਸਵੀ 2001 ਤੋਂ ਹੁਸ਼ਿਆਰਪੁਰ ਵਿਖੇ ਸਫਲਤਾਪੂਰਵਕ ਚਲਾਏ ਜਾ ਰਹੇ ਆਸ ਕਿਰਨ ਡਰੱਗ ਕਾਊੰਸਲਿੰਗ ਅਤੇ ਮੁੜ ਵਸੇਬਾ ਕੇਂਦਰ ਵਿਖੇ ਨਸ਼ੇ ਛੱਡਣ ਦਾ ਇਲਾਜ ਕਰਵਾ ਰਹੇ ਵਿਅਕਤੀਆਂ ਦੀ ਸਖਸ਼ੀਅਤ ਉਸਾਰੀ ਲਈ ਅਕਸਰ ਹੀ ਵੱਖੋ-ਵੱਖਰੇ ਸਮਾਗਮਾਂ ਦਾ ਆਯੋਜਨ ਕੀਤਾ ਜਾਂਦਾ ਰਹਿੰਦਾ ਹੈ। ਇਸੇ ਲੜੀ ਤਹਿਤ ਅੱਜ ਇੱਕ ਰੂ ਬ ਰੂ ਸਮਾਗਮ ਦਾ ਆਯੋਜਨ ਕਰਵਾਇਆ ਗਿਆ।

Advertisements

ਜਿਸ ਵਿਚ ਮੁੱਖ ਮਹਿਮਾਨ ਦੇ ਤੌਰ ਤੇ ਸੁਖਵਿੰਦਰ ਸਿੰਘ ਡਿਪਟੀ ਡੀ. ਓ. ਐਲੀਮੈਂਟਰੀ ਹੁਸ਼ਿਆਰਪੁਰ ਸ਼ਾਮਿਲ ਹੋਏ। ਇਸ ਮੌਕੇ ਸ. ਸੁਖਵਿੰਦਰ ਸਿੰਘ ਨੇ ਮਰੀਜ਼ਾਂ ਨਾਲ ਰੂ ਬ ਰੂ ਹੁੰਦਿਆਂ ਗੁਰਬਾਣੀ ਵਿੱਚੋਂ, ਅਤੇ ਆਪਣੀ ਨਿੱਜੀ ਜਿੰਦਗੀ ਵਿੱਚੋਂ ਵੱਖ ਵੱਖ ਉਦਾਹਰਣਾਂ ਦਿੰਦਿਆਂ ਇਲਾਜ਼ ਅਧੀਨ ਵਿਅਕਤੀਆਂ ਨੂੰ ਨਸ਼ਿਆਂ ਦਾ ਤਿਆਗ ਕਰਕੇ ਇੱਕ ਜਿੰਮੇਵਾਰ ਨਾਗਰਿਕ ਦੇ ਤੌਰ ਤੇ ਜੀਵਨ ਜਿਊਣ ਲਈ ਪ੍ਰੇਰਿਤ ਕੀਤਾ ਤਾਂ ਜੋ ਇੱਕ ਤੰਦਰੁਸਤ, ਸਿਹਤਮੰਦ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ। ਕੇਂਦਰ ਦੇ ਡਾਇਰੈਕਟਰ ਸ ਹਰਵਿੰਦਰ ਸਿੰਘ ਨੰਗਲ ਈਸ਼ਰ ਨੇ ਸ ਸੁਖਵਿੰਦਰ ਸਿੰਘ ਜੀ ਦਾ ਕੇਂਦਰ ਵਿਚ ਆਉਣ ਲਈ ਧੰਨਵਾਦ ਕੀਤਾ ਅਤੇ ਸਮੂਹ ਮਰੀਜ਼ਾਂ ਨੂੰ ਨਸ਼ੇ ਛੱਡਣ ਲਈ ਪ੍ਰੇਰਿਆ। ਸਮਾਗਮ ਦੇ ਅੰਤ ਵਿੱਚ ਸ ਹਰਵਿੰਦਰ ਸਿੰਘ ਨੰਗਲ ਈਸ਼ਰ, ਡਾ ਜਸਵਿੰਦਰ ਸਿੰਘ ਡੋਗਰਾ, ਸ ਗੁਰਪ੍ਰੀਤ ਸਿੰਘ, ਸ ਸੁਖਵਿੰਦਰ ਸਿੰਘ, ਮੈਡਮ ਕਿਰਨਾ ਰਾਣੀ, ਸ ਹਰਪ੍ਰੀਤ ਸਿੰਘ ਰੂਬੀ, ਮਹਿਤਾਬ ਸਿੰਘ ਨੇ ਸ ਸੁਖਵਿੰਦਰ ਸਿੰਘ ਨੂੰ ਕੇਂਦਰ ਵਲੋਂ ਯਾਦ ਚਿਨ੍ਹ ਭੇਂਟ ਕੀਤਾ।

LEAVE A REPLY

Please enter your comment!
Please enter your name here