ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਨੇ ਕੇਂਦਰੀ ਜ਼ੇਲ੍ਹ ਦਾ ਕੀਤਾ ਦੌਰਾ

ਫਿਰੋਜ਼ਪੁਰ (ਦ ਸਟੈਲਰ ਨਿਊਜ਼) : ਇੰਚਾਰਜ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਸਚਿਨ ਸ਼ਰਮਾ ਵੱਲੋਂ ਜ਼ਿਲ੍ਹਾ ਫਿਰੋਜ਼ਪੁਰ ਦੀ ਕੇਂਦਰੀ ਜ਼ੇਲ੍ਹ ਦਾ ਦੌਰਾ ਕੀਤਾ ਗਿਆ। ਇਸ ਦੌਰੇ ਦਾ ਮੁੱਖ ਮਕਸਦ ਪਿਛਲੇ ਦਿਨੀਂ ਕੇਂਦਰੀ ਜ਼ੇਲ੍ਹ ਵਿਖੇ ਨਵੇਂ ਬਣਾਏ ਗਏ ਰੇਡੀਓ ਸਟੇਸ਼ਨ ਦਾ ਜ਼ੋ ਉਦਘਾਟਨ ਕੀਤਾ ਗਿਆ ਸੀ। ਉਸ ਸਟੇਸ਼ਨ ਵਿੱਚ ਭਾਗ ਲੈ ਰਹੇ ਕਲਾਕਾਰਾਂ ਨੂੰ ਸਨਮਾਨਿਤ ਕਰਨ ਲਈ ਵੱਧ ਤੋਂ ਵੱਧ ਕਲਾਕਾਰਾਂ ਦਾ ਰੇਡੀਓ ਸਟੇਸ਼ਨ ਦੇ ਪ੍ਰਸਾਰਨ ਵਿੱਚ ਭਾਗ ਲੈਣ ਲਈ ਪ੍ਰੇਰਿਤ ਕਰਨਾ ਸੀ। ਜੇਲ ਵਿੱਚ ਪੜ੍ਹ ਰਹੇ ਬੰਦੀਆਂਨੂੰ ਸਟੇਸ਼ਨਰੀ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਇਹ ਦੌਰਾ ਕੀਤਾ ਗਿਆ। ਇਸ ਮੌਕੇ ਏਕਤਾ ਉੱਪਲ ਚੀਫ ਜੁਡੀਸ਼ੀਅਲ ਮੈਜਿਸਟਰੇਟ ਸਹਿਤ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ, ਜੇਲ੍ਹ ਸੁਪਰਡੰਟ ਸੁਰਿੰਦਰ ਸਿੰਘ, ਡਿਪਟੀ ਸੁਪਰਡੰਟ ਗੁਰਚਰਨ ਸਿੰਘ ਧਾਲੀਵਾਲ ਅਤੇ ਯੋਗੇਸ਼ ਵੀ ਹਾਜ਼ਰ ਸਨ ।

Advertisements

ਇਸ ਦੌਰੇ ਦੌਰਾਨ ਜੱਜ ਸਾਹਿਬ ਨੇ ਲਾਇਨਜ਼ ਕਲੱਬ ਫਿਰੋਜ਼ਪੁਰ ਵੱਲੋਂਐਡਵੋਕੇਟ ਰੋਹਿਤ ਗਰਗ ਅਤੇ ਉਨ੍ਹਾਂ ਦੀ ਟੀਮ ਵੱਲਂ ਲਿਆਂਦੀ ਗਈ ਸਟੇਸ਼ਨਰੀ ਇਸ ਜ਼ੇਲ੍ਹ ਵਿਖੇ ਬਣੇ ਸਕੂਲ ਦੇ ਬੱਚਿਆਂ ਨੂੰ ਵੰਡਦਿਆਂਮਾਣ ਮਹਿਸੂਸ ਕੀਤਾ। ਇਸ ਦੌਰਾਨ ਜੱਜ ਸਾਹਿਬ ਨੇ ਕੇਂਦਰੀ ਜੇਲ੍ਹ ਵਿਖੇ ਹਵਾਲਾਤੀਆ/ਕੈਦੀਆਂਦੀਆਂਮੁਸ਼ਕਿਲਾਂ ਸੁਣੀਆ। ਇਸ ਤੋਂਬਾਅਦ ਜੱਜ ਸਾਹਿਬ ਨੇ ਜ਼ੇਲ੍ਹ ਵਿਖੇ ਬਣੀ ਰਸੋਈ ਦਾ ਅਤੇ ਇੱਥੇ ਬਣੇ ਖਾਣੇ ਦਾ ਨਿਰੀਖਣ ਕੀਤਾ। ਇਸ ਤੋਂ ਬਾਅਦ ਜੱਜ ਸਾਹਿਬ ਜਨਾਨਾ ਵਾਰਡ ਵਿੱਚ ਚੱਲ ਰਹੇ ਸਿਲਾਈ ਕਢਾਈ ਕੋਰਸ ਦਾ ਨਿਰੀਖਣ ਕੀਤਾ। ਇਹ ਕੋਰਸ ਜੀਰਾ ਵਿਖੇ ਇੱਕ ਐੱਨ.ਜੀ.ਓ. ਸੰਸਥਾ ਵੱਲੋਂ ਚਲਾਇਆ ਜਾ ਰਿਹਾ ਹੈ। ਇਸ ਵਿੱਚ ਭਾਗ ਲੈਣ ਵਾਲੀਆਂ20 ਔਰਤਾਂ ਨੂੰ ਇੱਕ ਮਹੀਨੇ ਦਾ ਸਿਲਾਈ ਕੋਰਸ ਕਰਵਾ ਕੇ ਸਰਟੀਫਿਕੇਟ ਜਾਰੀ ਕਰਨ ਦਾ ਵੀ ਭਰੋਸਾ ਦਿੱਤਾ। ਇਸ ਤੋਂ ਬਾਅਦ ਜੱਜ ਸਾਹਿਬ ਨੇ ਜਨਾਨਾ ਵਾਰਡ ਵਿੱਚ ਹਾਜ਼ਰ ਔਰਤਾਂ ਦੀਆਂ ਸਮੱਸਿਆਵਾਂ ਸੁਣੀਆ। ਅੰਤ ਵਿੱਚ ਜੱਜ ਸਾਹਿਬ ਨੇ ਜੇਲ੍ਹ ਵਿੱਚ ਬੰਦ ਹਵਾਲਾਤੀਆਂ ਅਤੇ ਕੈਦੀਆਂਨੂੰ ਸੰਬੋਧਨ ਕਰਦੇ ਹੋਏ ਇਹ ਕਿਹਾ ਕਿ ਤੁਸੀਂ ਇੱਥੋਂਦੇਸ਼ ਦੇ ਇੱਕ ਚੰਗੇ ਨਾਗਰਿਕ ਬਣ ਕੇ ਬਾਹਰ ਜਾਓ ਅਤੇ ਜ਼ਿੰਦਗੀ ਵਿੱਚ ਕੋਈ ਵੀ ਗਲਤ ਕੰਮ ਨਾ ਕਰਨ ਦਾ ਪ੍ਰਣ ਲਓ ਤਾਂ ਕਿ ਤੁਹਾਡੀ ਆਉਣ ਵਾਲੀ ਜ਼ਿੰਦਗੀ ਸੁਖਮਈ ਹੋਵੇ ਅਤੇ ਉਹ ਪ੍ਰਮਾਤਮਾ ਨੂੰ ਇਹੀ ਪ੍ਰਾਰਥਨਾ ਕਰਦੇ ਹਨ ਕਿ ਇੱਥੋਂ ਦੇ ਕਿਸੇ ਵੀ ਵਿਅਕਤੀ ਨੂੰ ਦੁਬਾਰਾ ਜੇਲ੍ਹ ਨਾ ਆਉਣਾ ਪਵੇ ਤਾਂ ਜ਼ੋ ਤੁਸੀਂ ਦੇਸ਼ ਦੇ ਇੱਕ ਚੰਗੇ ਨਾਗਰਿਕ ਬਣਦੇ ਹੋਏ ਦੇਸ਼ ਨੂੰ ਹੋਰ ਮਹਾਨ ਬਣਾਉਣ ਵਿੱਚ ਆਪਣਾ ਅਹਿਮ ਯੋਗਦਾਨ ਪਾਓ। ਇਸ ਦੇ ਨਾਲ ਜੱਜ ਸਾਹਿਬ ਨੇ ਇੱਥੇ ਮੌਜੂਦ ਸਾਰੇ ਅਫਸਰ ਸਾਹਿਬਾਨਾਂ ਦਾ ਧੰਨਵਾਦ ਕਰਦਿਆਂਇੱਥੋਂਵਿਦਾਇਗੀ ਲਈ।

LEAVE A REPLY

Please enter your comment!
Please enter your name here