ਜ਼ਿਲ੍ਹੇ ਵਿੱਚ ਕੋਵਿਡ-19 ਦੇ 75 ਪਾਜੇਟਿਵ ਮਰੀਜ, 5 ਮੌਤਾਂ

ਹੁਸ਼ਿਆਰਪੁਰ(ਦ ਸਟੈਲਰ ਨਿਊਜ਼)।ਕੋਵਿਡ-19 ਦੀ ਸਥਿਤੀ ਬਾਰੇ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ.ਪਰਮਿੰਦਰ ਕੌਰ ਨੇ ਦੱਸਿਆ ਕਿ ਅੱਜ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 1885 ਨਵੇਂ ਸੈਪਲ ਲੈਣ  ਨਾਲ ਅਤੇ 1339 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ-19 ਦੇ 75 ਪਾਜੇਟਿਵ ਮਰੀਜ ਆਏ ਹਨ ਅਤੇ 05 ਮੌਤਾਂ ਵੀ ਹੋਈਆਂ ਹਨ।  ਉਨਾਂ ਦੱਸਿਆ ਕਿ ਹੁਣ ਤੱਕ  ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ  ਜ਼ਿਲ੍ਹੇ ਦੇ ਸੈਪਲਾਂ ਵਿੱਚੋ 37041 ਹੈ  ਅਤੇ ਬਾਹਰਲੇ ਜ਼ਿਲਿਆਂ ਤੋਂ 2719 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 39760 ਹੋ ਗਏ ਹਨ। ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ-19 ਦੇ  ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 1065218 ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ , 1024673 ਸੈਪਲ  ਨੈਗਟਿਵ ਹਨ ਜਦ ਕਿ 5311 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ  ਤੇ ਹੁਣ ਤੱਕ ਮੌਤਾਂ ਦੀ ਗਿਣਤੀ 1054 ਹੈ । ਐਕਟਿਵ ਕੇਸਾ ਦੀ ਗਿਣਤੀ  1751 ਹੈ, ਜਦਕਿ ਠੀਕ ਹੋਏ ਮਰੀਜਾਂ ਦੀ ਗਿਣਤੀ 36955 ਹੈ । 

Advertisements

LEAVE A REPLY

Please enter your comment!
Please enter your name here