ਚੋਣਾਂ ਨੂੰ ਸ਼ਾਤੀਪੂਰਵਕ ਤਰੀਕੇ ਨਾਲ ਨੇਪਰੇ ਚਾੜਨ ਲਈ ਪੁਲਿਸ ਨਾਲ ਮੁਸਤੈਦ ਹੋਣਗੀਆਂ ਸੁਰੱਖਿਆ ਏਜੰਸੀਆਂ: ਐਸਐਸਪੀ

ਫਿਰੋਜ਼ਪੁਰ (ਦ ਸਟੈਲਰ ਨਿਊਜ਼): ਜ਼ਿਲ੍ਹਾ ਚੋਣ ਅਫਸਰ ਗਿਰੀਸ਼ ਦਿਆਲਨ ਅਤੇ ਐਸਐਸਪੀ ਨਰਿੰਦਰ ਭਾਰਗਵ ਨੇ ਵਿਧਾਨਸਭਾ ਚੋਣਾਂ ਦੌਰਾਨ ਸੁਰੱਖਿਆ ਲਈ ਤੈਨਾਤ ਕੀਤੀਆਂ ਗਈਆਂ ਵੱਖ ਵੱਖ ਸੁਰੱਖਿਆ ਏਜੰਸੀਆਂ ਅਤੇ ਕੰਪਨੀਆਂ ਦੇ ਅਧਿਕਾਰੀਆਂ ਨਾਲ ਬੈਠਕ ਕੀਤੀ। ਇਸ ਦੌਰਾਨ ਐਸਐਸਪੀ ਨਰਿੰਦਰ ਭਾਰਗਵ ਨੇ ਰੱਖਿਆ ਏਜੰਸੀਆਂ ਨੂੰ ਵਿਧਾਨਸਭਾ ਚੋਣਾਂ ਦੌਰਾਨ ਕੀਤੇ ਜਾਣ ਵਾਲੇ ਸੁਰੱਖਿਆ ਪ੍ਰਬੰਧਾਂ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਹੋਇਆ ਕਿਹਾ ਕਿ ਵਿਧਾਨਸਭਾ ਚੋਣਾਂ ਨੂੰ ਸਫਲਤਲਾ ਪੂਰਵਕ ਅਤੇ ਸ਼ਾਂਤਮਈ ਢੰਗ ਨਾਲ ਨੇਪਰੇ ਚਾੜਨ ਲਈ ਜ਼ਿਲ੍ਹਾ ਪੁਲਿਸ ਅਧਿਕਾਰੀ ਹਰ ਤਰ੍ਹਾਂ ਦੀ ਸਹਾਇਤਾ ਲਈ ਤਤਪਰ ਹਨ।

Advertisements

ਉਨ੍ਹਾਂ ਕਿਹਾ ਕਿ ਸਾਰੀਆਂ ਸੁਰੱਖਿਆ ਏਜੰਸੀਆਂ ਦੇ ਅਧਿਕਾਰੀ ਅਤੇ ਕਰਮਚਾਰੀ ਪੰਜਾਬ ਪੁਲਿਸ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਨਾਲ ਵਿਸ਼ੇਸ਼ ਬੈਠਕ ਕਰ ਕੇ ਇੱਕ ਦੂਸਰੇ ਨਾਲ ਇਸ ਢੰਗ ਨਾਲ ਯੋਜਨਾ ਬਣਾਉਣ ਕਿ ਵੋਟਿੰਗ ਕਰਵਾਉਣ ਦੌਰਾਨ ਸੁਰੱਖਿਆ ਪ੍ਰਬੰਧ ਕਰਨ ਦੇ ਵਿਚ ਕਿਸੇ ਨੂੰ ਕੋਈ ਸਮੱਸਿਆ ਨਾ ਆਵੇ। ਉਨ੍ਹਾਂ ਕਿਹਾ ਕਿ ਸੁਰੱਖਿਆ ਏਜੰਸੀਆਂ ਵੱਲੋਂ ਆਪੋ-ਆਪਣੇ ਕਰਮਚਾਰੀਆਂ ਦੀਆਂ ਲਗਾਈਆਂ ਗਈਆਂ ਡਿਊਟੀਆਂ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਲਗਾਈਆਂ ਗਈਆਂ ਡਿਊਟੀਆਂ ਸਬੰਧੀ ਸਾਰੀ ਜਾਣਕਾਰੀ ਇੱਕਠੀ ਕਰ ਲੈਣ ਅਤੇ ਆਪੋ-ਆਪਣੇ ਅਧਿਕਾਰੀਆਂ ਕਰਮਚਾਰੀਆਂ ਨੂੰ ਡਿਊਟੀਆਂ ਸਬੰਧੀ ਜਾਣਕਾਰੀ ਮੁਹੱਈਆ ਕਰਵਾ ਦੇਣ।

ਇਸ ਦੌਰਾਨ ਜ਼ਿਲ੍ਹਾ ਚੋਣ ਅਧਿਕਾਰੀ ਨੇ ਵੀ ਸੁਰੱਖਿਆ ਏਜੰਸੀਆਂ ਦੇ ਅਧਿਕਾਰੀਆਂ ਦੇ ਨਾਲ ਮੁਲਾਕਾਤ ਕੀਤੀ ਅਤੇ ਕੀਤੇ ਜਾ ਰਹੇ ਸੁਰੱਖਿਆ ਪ੍ਰਬੰਧਾ ਪ੍ਰਤੀ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਵੱਖ ਵੱਖ ਸੁਰੱਖਿਆ ਏਜੰਸੀਆਂ ਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀ ਮੌਜੂਦ ਸਨ।

LEAVE A REPLY

Please enter your comment!
Please enter your name here