ਮੁੱਖ ਖੇਤੀਬਾੜੀ ਅਫਸਰ ਨੇ ਲੋਕਾਂ ਨੂੰ ਕੋਵਿਡ ਟੀਕਾਕਰਨ ਕਰਵਾਉਣ ਲਈ ਕੀਤਾ ਜਾਗਰੂਕ

ਫਿਰੋਜ਼ਪੁਰ (ਦ ਸਟੈਲਰ ਨਿਊਜ਼): ਡਿਪਟੀ ਕਮਿਸ਼ਨਰ ਫਿਰੋਜ਼ਪੁਰ ਸ਼੍ਰੀ ਗਿਰੀਸ਼ ਦਿਆਲਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਫਿਰੋਜ਼ਪੁਰ ਦੇ ਵੱਖ ਵੱਖ ਪਿੰਡਾਂ ਵਿੱਚ ਸਿਹਤ ਵਿਭਾਗ ਵੱਲੋਂ ਕੋਵਿਡ ਟੀਕਾਕਰਨ ਸਬੰਧੀ ਵੱਖ ਵੱਖ ਥਾਂਵਾ ਤੇ ਕੈਂਪ ਲਗਾਏ ਗਏ। ਮੁੱਖ ਖੇਤੀਬਾੜੀ ਅਫਸਰ ਫਿਰੋਜ਼ਪੁਰ ਸ਼੍ਰੀ ਪਿਰਥੀ ਸਿੰਘ ਨੇ ਪਿੰਡ ਮੱਲਵਾਲ ਵਿੱਚ ਲਗਾਏ ਗਏ ਕੋਵਿਡ ਟੀਕਾਕਰਨ ਦੇ ਕੈਂਪ ਵਿੱਚ ਸ਼ਾਮਿਲ ਹੋ ਕੇ ਕਿਸਾਨਾਂ, ਕਿਸਾਨ ਬੀਬੀਆਂ, ਮਜਦੂਰਾਂ ਅਤੇ ਆਮ ਲੋਕਾਂ ਨੂੰ ਕੋਵਿਡ ਟੀਕਾਕਰਨ ਸਬੰਧੀ ਜਾਗਰੂਕ ਕੀਤਾ ਅਤੇ ਪਿੰਡ ਮੱਲਵਾਲ ਦੇ ਪ੍ਰਾਇਮਰੀ ਹੈਲਥ ਸੈਂਟਰ ਵਿੱਚ ਮੈਡੀਕਲ ਟੀਮ ਦੇ ਸਹਿਯੋਗ ਨਾਲ ਲੋਕਾਂ ਦਾ ਕੋਵਿਡ ਟੀਕਾਕਰਨ ਕਰਾਇਆ ਗਿਆ।

Advertisements

ਮੁੱਖ ਖੇਤੀਬਾੜੀ ਅਫਸਰ ਫਿਰੋਜ਼ਪੁਰ ਨੇ ਲੋਕਾਂ ਨੂੰ ਜਾਗਰੂਕ ਕਰਦੇ ਹੋਏ ਦੱਸਿਆ ਕਿ ਕੋਰੋਨਾ ਮਹਾਂਮਾਰੀ ਦੀ ਅਗਾਂਹਵਧੂ ਰੋਕਥਾਮ ਕਰਨ ਲਈ ਹਰ ਵਿਅਕਤੀ ਦਾ ਕੋਵਿਡ ਟੀਕਾਕਰਨ ਹੋਣਾ ਬਹੁਤ ਜਰੂਰੀ ਹੈ। ਇਸ ਮੌਕੇ ਤੇ ਖੇਤੀਬਾੜੀ ਅਫਸਰ ਸ਼੍ਰੀ ਜੰਗੀਰ ਸਿੰਘ, ਖੇਤੀਬਾੜੀ ਵਿਕਾਸ ਅਫਸਰ ਸ਼੍ਰੀ ਗੁਰਵੰਤ ਸਿੰਘ ਅਤੇ ਸਿਹਤ ਤੇ ਖੇਤੀਬਾੜੀ ਵਿਭਾਗ ਦੇ ਹੋਰ ਅਧਿਕਾਰੀ/ਕਰਮਚਾਰੀ ਮੌਜੂਦ ਸਨ।

LEAVE A REPLY

Please enter your comment!
Please enter your name here