ਜ਼ਿਲ੍ਹੇ ਵਿੱਚ ਕੋਵਿਡ-19 ਦੇ 172 ਪਾਜੇਟਿਵ ਮਰੀਜ, 4 ਮੌਤਾਂ

ਹੁਸ਼ਿਆਰਪੁਰ(ਦ ਸਟੈਲਰ ਨਿਊਜ਼): ਕੋਵਿਡ-19 ਦੀ ਸਥਿਤੀ ਬਾਰੇ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ.ਪਰਮਿੰਦਰ ਕੌਰ ਨੇ ਦੱਸਿਆ ਕਿ ਅੱਜ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 1829 ਨਵੇਂ ਸੈਪਲ ਲੈਣ  ਨਾਲ ਅਤੇ 1932 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ-19 ਦੇ 172 ਪਾਜੇਟਿਵ ਮਰੀਜ ਆਏ ਹਨ ਅਤੇ 04 ਮੌਤਾਂ ਵੀ ਹੋਈਆਂ ਹਨ। ਉਨਾਂ ਦੱਸਿਆ ਕਿ ਹੁਣ ਤੱਕ  ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ  ਜ਼ਿਲ੍ਹੇ ਦੇ ਸੈਪਲਾਂ ਵਿੱਚੋ 37197 ਹੈ  ਅਤੇ ਬਾਹਰਲੇ ਜ਼ਿਲਿਆਂ ਤੋਂ 2735 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 39932 ਹੋ ਗਏ ਹਨ। ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ-19 ਦੇ  ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 1067047 ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ , 1026243 ਸੈਪਲ  ਨੈਗਟਿਵ ਹਨ ।ਜਦ ਕਿ 5414 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ  ਤੇ ਹੁਣ ਤੱਕ ਮੌਤਾਂ ਦੀ ਗਿਣਤੀ 1058 ਹੈ ।ਐਕਟਿਵ ਕੇਸਾ ਦੀ ਗਿਣਤੀ  1120 ਹੈ, ਜਦਕਿ ਠੀਕ ਹੋਏ ਮਰੀਜਾਂ ਦੀ ਗਿਣਤੀ 37754 ਹੈ। 

Advertisements

LEAVE A REPLY

Please enter your comment!
Please enter your name here