ਗੁਰਦਾਸਪੁਰ ( ਦ ਸਟੈਲਰ ਨਿਊਜ਼ ), ਰਿਪੋਰਟ: ਲਵਪ੍ਰੀਤ ਖੁਸ਼ੀਪੁਰ । ਵਿਧਾਨ ਸਭਾ ਚੋਣਾਂ ਨੂੰ ਲੈਕੇ ਰਾਜਨੀਤਕ ਪਾਰਟੀਆਂ ਵਿੱਚ ਜੋੜ-ਤੋੜ ਦਾ ਸਿਲਸਿਲਾ ਲਗਾਤਾਰ ਜਾਰੀ ਹੈ । ਗੁਰਦਾਸਪੁਰ ਵਿੱਚ ਭਾਜਪਾ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ, ਜਦੋਂ ਪੰਜਾਬ ਭਾਜਪਾ ਕਾਰਜਕਾਰਨੀ ਦੇ ਮੈਂਬਰ ਰਣਜੀਤ ਕਾਹਲੋਂ ਆਪਣੇ ਸਮਰਥਕਾਂ ਸਮੇਤ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਦੀ ਅਗਵਾਈ ਹੇਠ ਭਾਜਪਾ ਨੂੰ ਛੱਡ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਏ । ਇਸ ਮੌਕੇ ਤੇ ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਆਪਣੇ ਸਿਧਾਂਤਾਂ ਤੋਂ ਭਟਕ ਚੁੱਕੀ ਹੈ, ਜਿਸ ਕਰਕੇ ਉਹਨਾਂ ਨੂੰ ਭਾਜਪਾ ਛੱਡਣੀ ਪਈ ਹੈ,
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਗੁਰਦਾਸਪੁਰ ਪਹੁੰਚੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਭਾਜਪਾ ਕਾਰਜਕਾਰਨੀ ਦੇ ਮੈਂਬਰ ਰਣਜੀਤ ਸਿੰਘ ਕਾਹਲੋਂ ਅਤੇ ਉਨ੍ਹਾਂ ਦੇ ਸਮਰਥਕਾਂ ਨੂੰ ਕਾਂਗਰਸ ਵਿੱਚ ਸ਼ਾਮਿਲ ਕੀਤਾ । ਇਸ ਮੌਕੇ ਤੇ ਬਾਜਵਾ ਨੇ ਕਿਹਾ ਕਿ ਪੰਜਾਬ ਦੇ ਲੋਕ ਭਾਜਪਾ ਨੂੰ ਬਿਲਕੁਲ ਨਕਾਰ ਚੁੱਕੇ ਹਨ, ਇਸ ਲਈ ਭਾਜਪਾ ਦੇ ਵੱਡੇ ਆਗੂ ਵੀ ਭਾਜਪਾ ਨੂੰ ਛੱਡ ਕਾਂਗਰਸ ਵਿੱਚ ਸ਼ਾਮਲ ਹੋ ਰਹੇ ਹਨ। ਇਸ ਮੌਕੇ ਤੇ ਉਨ੍ਹਾਂ ਨੇ ਪੰਜਾਬ ਭਾਜਪਾ ਦੇ ਕਾਰਜਕਾਰਨੀ ਮੈਂਬਰ ਰਣਜੀਤ ਕਾਹਲੋਂ ਦਾ ਕਾਂਗਰਸ ਵਿੱਚ ਸਵਾਗਤ ਕੀਤਾ ਅਤੇ ਕਿਹਾ ਕਿ ਇਨ੍ਹਾਂ ਨੂੰ ਪਾਰਟੀ ਵਿਚ ਪੂਰਾ ਮਾਣ ਸਨਮਾਨ ਦਿੱਤਾ ਜਾਵੇਗਾ ।