ਜ਼ਿਲ੍ਹੇ ਵਿੱਚ ਕਾਨੂੰਨ ਵਿਵਸਥਾ ਕਾਇਮ ਰੱਖਣ ਲਈ ਲਾਇਸੰਸੀ ਹਥਿਆਰ ਜਮ੍ਹਾ ਕਰਵਾਉਣ ਦੀ ਸ਼ੁਰੂ ਕੀਤੀ ਗਈ ਮੁਹਿੰਮ

ਜਲੰਧਰ, ( ਦ ਸਟੈਲਰ ਨਿਊਜ਼ ), ਜ਼ਿਲ੍ਹੇ ਦੇ 9 ਵਿਧਾਨ ਸਭਾ ਹਲਕਿਆਂ ਵਿੱਚ ਚੋਣਾਂ ਦੌਰਾਨ ਅਮਨ-ਸ਼ਾਂਤੀ ਅਤੇ ਕਾਨੂੰਨ ਵਿਵਸਥਾ ਕਾਇਮ ਰੱਖਣ ਲਈ ਲਾਇਸੰਸੀ ਹਥਿਆਰ ਜਮ੍ਹਾ ਕਰਵਾਉਣ ਦੀ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਜ਼ਿਲ੍ਹੇ ਵਿੱਚ ਹੁਣ ਤੱਕ ਕੁੱਲ 99.07 ਫੀਸਦੀ ਲਾਇੰਸਸੀ ਹਥਿਆਰ ਜਮ੍ਹਾ ਕਰਵਾਏ ਜਾ ਚੁੱਕੇ ਹਨ । ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਘਨਸ਼ਿਆਮ ਥੋਰੀ ਨੇ ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਵਿੱਚ ਕੁੱਲ 16382 ਲਾਇਸੰਸੀ ਹਥਿਆਰ ਹਨ, ਜਿਨ੍ਹਾਂ ਵਿੱਚੋਂ 16230 ਲਾਇਸੰਸੀ ਹਥਿਆਰ ਜਮ੍ਹਾ ਕਰਵਾਏ ਜਾ ਚੁੱਕੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਪੁਲਿਸ ਕਮਿਸ਼ਨਰੇਟ ਜਲੰਧਰ ਵੱਲੋਂ ਕੁੱਲ 7909 ਲਾਇਸੰਸੀ ਹਥਿਆਰਾਂ ਵਿੱਚੋਂ 7768 ਲਾਇਸੰਸੀ ਹਥਿਆਰ ਜਮ੍ਹਾ ਕਰਵਾਏ ਜਾ ਚੁੱਕੇ ਹਨ, ਜੋ ਕਿ ਕੁੱਲ ਹਥਿਆਰਾਂ ਦਾ 98.22 ਫੀਸਦੀ ਬਣਦਾ ਹੈ। ਇਸੇ ਤਰ੍ਹਾਂ ਐਸ.ਐਸ.ਪੀ. (ਦਿਹਾਤੀ) ਵੱਲੋਂ ਕੁੱਲ 8473 ਲਾਇਸੰਸੀ ਹਥਿਆਰਾਂ ਵਿੱਚੋਂ 8462 ਲਾਇਸੰਸੀ ਹਥਿਆਰ ਜਮ੍ਹਾ ਕਰਵਾਏ ਜਾ ਚੁੱਕੇ ਹਨ, ਜੋ ਕਿ ਕੁੱਲ ਲਾਇਸੰਸੀ ਹਥਿਆਰਾਂ ਦਾ 99.87 ਫੀਸਦੀ ਬਣਦਾ ਹੈ।

Advertisements

ਜ਼ਿਲ੍ਹੇ ਵਿੱਚ ਅਮਨ-ਅਮਾਨ ਅਤੇ ਪਾਰਦਰਸ਼ੀ ਢੰਗ ਨਾਲ ਚੋਣਾਂ ਕਰਵਾਉਣ ਦੀ ਆਪਣੀ ਵਚਨਬੱਧਤਾ ਨੂੰ ਦਹੁਰਾਉਂਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਚੋਣਾਂ ਦੌਰਾਨ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਵੇਗਾ ਅਤੇ ਕਿਸੇ ਨੂੰ ਵੀ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜਿਨ੍ਹਾਂ ਅਸਲਾ ਧਾਰਕ ਨੇ ਆਪਣਾ ਅਸਲਾ ਜਮ੍ਹਾ ਨਹੀਂ ਕਰਵਾਇਆ ਉਹ ਤੁਰੰਤ ਅਸਲਾ ਜਮ੍ਹਾ ਕਰਵਾਉਣ। ਅਸਲਾ ਜਮ੍ਹਾ ਨਾ ਕਰਵਾਉਣ ਵਾਲਿਆਂ ਖਿਲਾਫ਼ ਨਿਯਮਾਂ ਅਨੁਸਾਰ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

LEAVE A REPLY

Please enter your comment!
Please enter your name here