ਆਕਾਲੀ ਦਲ ਨੂੰ ਵੱਡਾ ਝੱਟਕਾ, ਬਾਦਲ ਪਰਿਵਾਰ ਦੇ ਖਾਸ ਗੁਰੂ ਨੇ ਪਾਰਟੀ ਤੋਂ ਦਿੱਤਾ ਅਸਤੀਫਾਂ

ਚੰਡੀਗੜ੍ਹ: (ਦ ਸਟੈਲਰ ਨਿਊਜ਼), ਰਿਪੋਰਟ: ਜੋਤੀ ਗੰਗੜ੍ਹ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਬਾਦਲ ਪਰਿਵਾਰ ਦੇ ਖਾਸਮ ਖਾਸ ਦਰਬਾਰਾ ਸਿੰਘ ਗੁਰੂ ਵੱਲੋਂ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਹੈ, ਜਿਸ ਨਾਲ ਹਲਕਾ ਭਦੌੜ ਵਿੱਚ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਿਆ ਹੈ। ਉਨ੍ਹਾਂ ਦੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਦੇ ਆਸਾਰ ਜਤਾਏ ਜਾ ਰਹੇ ਹਨ। ਦਰਬਾਰਾ ਸਿੰਘ ਗੁਰੂ ਅਕਾਲੀ ਸਰਕਾਰ ਦੌਰਾਨ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਪ੍ਰਿੰਸੀਪਲ ਸੈਕਟਰੀ ਦੇ ਤੌਰ ‘ਤੇ ਕੰਮ ਕਰਦੇ ਰਹੇ ਹਨ। ਇਸਤੋਂ ਇਲਾਵਾ ਦਰਬਾਰਾ ਸਿੰਘ ਗੁਰੂ ਨੇ ਫਤਹਿਗੜ੍ਹ ਸਾਹਿਬ ਵਿੱਚ ਐਸਜੀਪੀਸੀ ਅਧੀਨ ਚੱਲ ਰਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਯੂਨੀਵਰਸਿਟੀ ਦੇ ਟਰੱਸਟ ਦੇ ਸੈਕਟਰੀ ਦੇ ਅਹੁਦੇ ਤੋਂ ਵੀ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਆਪਣਾ ਅਸਤੀਫ਼ਾ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਭੇਜਿਆ ਹੈ। ਜ਼ਿਕਰਯੋਗ ਹੈ ਕਿ 2012 ਵਿਧਾਨ ਸਭਾ ਚੋਣਾਂ ਦੌਰਾਨ ਉਨ੍ਹਾਂ ਨੇ ਬਰਨਾਲਾ ਜ਼ਿਲ੍ਹੇ ਦੇ ਹਲਕਾ ਭਦੌੜ ਤੋਂ ਚੋਣ ਲੜੀ ਸੀ, ਪ੍ਰੰਤੂ ਉਹ ਕਾਂਗਰਸ ਪਾਰਟੀ ਦੇ ਮੁਹੰਮਦ ਸਦੀਕ ਤੋਂ ਚੋਣ ਹਾਰ ਗਏ ਸਨ।

Advertisements

ਹਲਕਾ ਭਦੌੜ ਵਿੱਚ ਚੋਣ ਲੜਨ ਕਰਕੇ ਉਨ੍ਹਾਂ ਦਾ ਚੰਗਾ ਆਧਾਰ ਹੈ। ਮੁੱਖ ਮੰਤਰੀ ਚਰਨਜੀਤ ਚੰਨੀ ਹੁਣ ਕਾਂਗਰਸ ਪਾਰਟੀ ਵੱਲੋਂ ਹਲਕਾ ਭਦੌੜ ਤੋਂ ਚੋਣ ਲੜ ਰਹੇ ਹਨ, ਇਸ ਤੋਂ ਇਲਾਵਾ 2017 ਵਿਧਾਨ ਸਭਾ ਚੋਣਾਂ ਦੌਰਾਨ ਉਨ੍ਹਾਂ ਨੂੰ ਪਾਰਟੀ ਨੇ ਫਤਹਿਗੜ੍ਹ ਸਾਹਿਬ ਦੇ ਵਿਧਾਨ ਸਭਾ ਹਲਕਾ ਬੱਸੀ ਪਠਾਣਾਂ ਤੋਂ ਚੋਣ ਲੜਾਈ ਸੀ। ਜਦ ਕਿ 2019 ਦੀ ਲੋਕ ਸਭਾ ਚੋਣ ਵੀ ਫਤਹਿਗੜ੍ਹ ਸਾਹਿਬ ਹਲਕੇ ਤੋਂ ਲੜ ਚੁੱਕੇ ਹਨ। ਮੌਜੂਦਾ ਵਿਧਾਨ ਸਭਾ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੱਦਾਵਰ ਆਗੂ ਦਰਬਾਰਾ ਸਿੰਘ ਗੁਰੂ ਨੂੰ ਕਿਸੇ ਵੀ ਵਿਧਾਨ ਸਭਾ ਹਲਕੇ ਤੋਂ ਟਿਕਟ ਨਹੀਂ ਦਿੱਤੀ ਗਈ, ਜਿਸ ਕਰਕੇ ਉਹ ਪਾਰਟੀ ਤੋਂ ਨਾਰਾਜ਼ ਚੱਲੇ ਆ ਰਹੇ ਸਨ ਜਿਸ ਤੋਂ ਬਾਅਦ ਉਨ੍ਹਾਂ ਵੱਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਆਪਣਾ ਅਸਤੀਫਾ ਭੇਜਿਆ ਗਿਆ ਹੈ। ਉੱਥੇ ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਵੀ ਛੱਡ ਦਿੱਤੀ ਹੈ।

LEAVE A REPLY

Please enter your comment!
Please enter your name here