4 ਫਰਵਰੀ ਨੂੰ ਵਾਪਸ ਲਏ ਜਾ ਸਕਦੇ ਹਨ ਨਾਮਜ਼ਦਗੀ ਪੱਤਰ: ਜ਼ਿਲ੍ਹਾ ਚੋਣ ਅਫ਼ਸਰ

ਹੁਸ਼ਿਆਰਪੁਰ, (ਦ ਸਟੈਲਰ ਨਿਊਜ਼), ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਅਪਨੀਤ ਰਿਆਤ ਨੇ ਦੱਸਿਆ ਕਿ ਜ਼ਿਲ੍ਹੇ ਦੇ 7 ਵਿਧਾਨ ਸਭਾ ਹਲਕਿਆਂ ਦੀਆਂ ਪ੍ਰਾਪਤ ਹੋਈਆਂ ਨਾਮਜ਼ਦਗੀਆਂ ਦੀ ਪੜਤਾਲ ਉਪਰੰਤ 73 ਉਮੀਦਵਾਰ ਯੋਗ ਪਾਏ ਗਏ ਹਨ। ਉਨ੍ਹਾਂ ਦੱਸਿਆ ਕਿ ਯੋਗ ਉਮੀਦਵਾਰਾਂ ਵਿਚ ਵਿਧਾਨ ਸਭਾ ਹਲਕਾ ਮੁਕੇਰੀਆਂ ਦੇ 8, ਦਸੂਹਾ ਦੇ 10, ਉੜਮੁੜ ਦੇ 11, ਸ਼ਾਮਚੁਰਾਸੀ ਦੇ 10, ਹੁਸ਼ਿਆਰਪੁਰ ਦੇ 9, ਚੱਬੇਵਾਲ ਦੇ 12 ਅਤੇ ਗੜ੍ਹਸ਼ੰਕਰ ਦੇ 13 ਉਮੀਦਵਾਰ ਸ਼ਾਮਲ ਹਨ।

Advertisements

ਉਨ੍ਹਾਂ ਦੱਸਿਆ ਕਿ 4 ਫਰਵਰੀ ਨੂੰ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਦੇ ਹਨ। ਉਨ੍ਹਾਂ ਦੱਸਿਆ ਕਿ 20 ਫਰਵਰੀ ਨੂੰ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਾਂ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 10 ਮਾਰਚ ਨੂੰ ਹੋਵੇਗੀ।  

LEAVE A REPLY

Please enter your comment!
Please enter your name here