ਹੁਸ਼ਿਆਰਪੁਰ (ਦ ਸਟੈਲਰ ਨਿਊਜ਼), ਕੋਵਿਡ-19 ਦੀ ਸਥਿਤੀ ਬਾਰੇ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ.ਪਰਮਿੰਦਰ ਕੌਰ ਨੇ ਦੱਸਿਆ ਕਿ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 1767 ਨਵੇਂ ਸੈਪਲ ਲੈਣ ਨਾਲ ਅਤੇ 1914 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ-19 ਦੇ 68 ਪਾਜੇਟਿਵ ਮਰੀਜ ਆਏ ਹਨ ਅਤੇ 3 ਮੌਤਾਂ ਵੀ ਹੋਈਆਂ ਹਨ। ਉਨਾਂ ਦੱਸਿਆ ਕਿ ਹੁਣ ਤੱਕ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ ਜ਼ਿਲ੍ਹੇ ਦੇ ਸੈਪਲਾਂ ਵਿੱਚੋ 37249 ਹੈ ਅਤੇ ਬਾਹਰਲੇ ਜ਼ਿਲਿਆਂ ਤੋਂ 2751 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 40000 ਹੋ ਗਏ ਹਨ ।
ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ-19 ਦੇ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 1068814 ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ , 1028123 ਸੈਪਲ ਨੈਗਟਿਵ ਹਨ । ਜਦ ਕਿ 5249 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ ਤੇ ਹੁਣ ਤੱਕ ਮੌਤਾਂ ਦੀ ਗਿਣਤੀ 1061 ਹੈ । ਐਕਟਿਵ ਕੇਸਾ ਦੀ ਗਿਣਤੀ 1145 ਹੈ, ਜਦਕਿ ਠੀਕ ਹੋਏ ਮਰੀਜਾਂ ਦੀ ਗਿਣਤੀ 37794 ਹੈ।