ਮੁੱਖ ਮੰਤਰੀ ਚੰਨੀ ਦੇ ਰਿਸ਼ਤੇਦਾਰ ਭੁਪਿੰਦਰ ਹਨੀ ਨੂੰ ਈਡੀ ਨੇ 8 ਘੰਟੇ ਦੀ ਪੁੱਛਗਿਛ ਤੋਂ ਬਾਅਦ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ : (ਦ ਸਟੈਲਰ ਨਿਊਜ਼),ਰਿਪੋਰਟ: ਜੋਤੀ ਗੰਗੜ੍ਹ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਰਿਸ਼ਤੇਦਾਰ ਭੂਪੇਂਦਰ ਹਨੀ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਗ੍ਰਿਫਤਾਰ ਕਰ ਲਿਆ ਹੈ। ਜਲੰਧਰ ਵਿੱਚ ਕਰੀਬ 8 ਘੰਟੇ ਦੀ ਪੁੱਛਗਿੱਛ ਤੋਂ ਬਾਅਦ ਕਾਰਵਾਈ ਕੀਤੀ ਗਈ ਹੈ। ਪਿਛਲੇ ਦਿਨੀ ਹਨੀ ਦੇ ਟਿਕਾਣਿਆਂ ਤੋਂ 54 ਨੇ ਕਰੋੜਾਂ ਰੁਪਏ ਬਰਾਮਦ ਕੀਤੇ ਸਨ। ਦੱਸ ਦੇਈਏ ਕਿ ਪਿਛਲੇ ਦਿਨੀਂ ਈਡੀ ਵੱਲੋਂ ਪੰਜਾਬ ਵਿੱਚ ਕਈ ਥਾਵਾਂ ‘ਤੇ ਛਾਪੇਮਾਰੀ ਕੀਤੀ ਗਈ ਸੀ। ਗੈਰ-ਕਾਨੂੰਨੀ ਮਾਈਨਿੰਗ ਦੇ ਮਾਮਲੇ ‘ਚ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਪੰਜਾਬ ਦੇ ਲੁਧਿਆਣਾ, ਮੋਹਾਲੀ, ਹਰਿਆਣਾ ਦੇ ਪੰਚਕੂਲਾ ‘ਚ ਛਾਪੇਮਾਰੀ ਕੀਤੀ ਗਈ। ਭੁਪਿੰਦਰ ਸੋਨੀ ਨੂੰ ਬੀਤੇ ਦਿਨ ਈਡੀ ਨੇ ਪੁੱਛਗਿੱਛ ਲਈ ਜਲੰਧਰ ਦਫ਼ਤਰ ਬੁਲਾਇਆ ਸੀ। ਭੂਪੇਂਦਰ ਹਨੀ ਨੂੰ ਈਡੀ ਨੇ ਕਰੀਬ 7-8 ਘੰਟੇ ਦੀ ਪੁੱਛਗਿੱਛ ਤੋਂ ਬਾਅਦ ਗ੍ਰਿਫਤਾਰ ਕੀਤਾ ਹੈ। ਦੱਸ ਦੇਈਏ ਕਿ ਭੂਪੇਂਦਰ ਸਿੰਘ ਹਨੀ ਅਤੇ ਉਸ ਦੇ ਸਾਥੀਆਂ ਦੇ ਇੱਥੇ ਛਾਪੇਮਾਰੀ ਦੌਰਾਨ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਭਾਰੀ ਮਾਤਰਾ ਵਿੱਚ ਕੀਮਤੀ ਸਾਮਾਨ ਅਤੇ ਨਕਦੀ ਬਰਾਮਦ ਕੀਤੀ ਸੀ।

Advertisements

ਇਸ ਛਾਪੇਮਾਰੀ ਵਿੱਚ ਈਡੀ ਨੂੰ 10 ਕਰੋੜ ਰੁਪਏ ਤੋਂ ਵੱਧ ਦੀ ਨਕਦੀ ਮਿਲੀ ਹੈ। ਇਸ ਤੋਂ ਇਲਾਵਾ 21 ਲੱਖ ਰੁਪਏ ਤੋਂ ਵੱਧ ਦਾ ਸੋਨਾ ਅਤੇ 12 ਲੱਖ ਰੁਪਏ ਦੀ ਰੋਲੇਕਸ ਘੜੀ ਸਮੇਤ ਕਈ ਅਹਿਮ ਦਸਤਾਵੇਜ਼ ਬਰਾਮਦ ਹੋਏ ਹਨ।ਕੀਮਤੀ ਸਮਾਨ ਦੀ ਬਰਾਮਦਗੀ ਤੋਂ ਬਾਅਦ ਜਾਂਚ ਲਈ 54 ਵੱਲੋਂ ਤਲਬ ਕੀਤਾ ਗਿਆ ਸੀ। ਜਾਂਚ ਤੋਂ ਬਾਅਦ ਉਸ ਨੂੰ ਛੱਡ ਦਿੱਤਾ ਗਿਆ ਅਤੇ ਉਸ ਨੂੰ ਈਡੀ ਸਾਹਮਣੇ ਪੇਸ਼ ਹੋਣ ਲਈ ਸੰਮਨ ਭੇਜੇ ਗਏ। ਪਰ ਉਹ ਈਡੀ ਦੇ ਸਾਹਮਣੇ ਪੇਸ਼ ਨਹੀਂ ਹੋਇਆ।ਹਨੀ ਦੀ ਗ੍ਰਿਫਤਾਰੀ ਉਸ ਵੇਲੇ ਹੋਈ, ਜਦੋਂ ਕਾਂਗਰਸ ਹਾਈਕਮਾਨ ਨੇ ਮੁੱਖ ਮੰਤਰੀ ਉਮੀਦਵਾਰ ਦੇ ਨਾਂ ਦਾ ਐਲਾਨ ਕਰਨ ਦੀ ਤਿਆਰੀ ਕਰ ਰਹੀ ਹੈ। ਚੰਨੀ ਇਸ ਅਹੁਦੇ ਲਈ ਸਭ ਤੋਂ ਅੱਗੇ ਹਨ। ਇਹ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਚੋਣਾਂ ਵਿੱਚ ਭਾਜਪਾ ਦਾ ਵੱਡਾ ਦਾਅ ਹੈ ਅਤੇ ਈਡੀ ਚੰਨੀ ਦੇ ਕੁਝ ਨਜ਼ਦੀਕੀ ਰਿਸ਼ਤੇਦਾਰਾਂ ਨੂੰ ਗ੍ਰਿਫਤਾਰ ਕਰ ਸਕਦੀ ਹੈ, ਜਿਸ ਵਿੱਚ ਉਸਦੇ ਭਰਾ ਇੱਕ ਰਿਟਾਇਰਡ ਚੀਫ ਇੰਜੀਨੀਅਰ ਵੀ ਸ਼ਾਮਲ ਹੈ ,ਜੋ ਪਹਿਲਾਂ ਲੁਧਿਆਣਾ ਸਿਟੀ ਸੈਂਟਰ ਘੁਟਾਲੇ ਵਿੱਚ ਮੁਲਜ਼ਮ ਸੀ।

LEAVE A REPLY

Please enter your comment!
Please enter your name here