ਜ਼ਿਲ੍ਹੇ ਵਿੱਚ ਕੋਵਿਡ-19 ਦੇ 141 ਪਾਜੇਟਿਵ ਮਰੀਜ ਅਤੇ 4  ਮੌਤਾਂ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼): ਕੋਵਿਡ-19 ਦੀ ਸਥਿਤੀ ਬਾਰੇ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ.ਪਰਮਿੰਦਰ ਕੌਰ ਨੇ ਦੱਸਿਆ ਕਿ ਅੱਜ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 2023 ਨਵੇਂ ਸੈਪਲ ਲੈਣ ਨਾਲ ਅਤੇ 2150 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ-19 ਦੇ 141 ਪਾਜੇਟਿਵ ਮਰੀਜ ਆਏ ਹਨ ਅਤੇ 4 ਮੌਤਾਂ ਵੀ ਹੋਈਆਂ ਹਨ। ਉਨਾਂ ਦੱਸਿਆ ਕਿ ਹੁਣ ਤੱਕ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ ਜ਼ਿਲ੍ਹੇ ਦੇ ਸੈਪਲਾਂ ਵਿੱਚੋ 37367 ਹੈ ਅਤੇ ਬਾਹਰਲੇ ਜ਼ਿਲਿਆਂ ਤੋਂ 2774 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 40141 ਹੋ ਗਏ ਹਨ ।

Advertisements

ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ-19 ਦੇ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 1070837 ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ , 1030155 ਸੈਪਲ ਨੈਗਟਿਵ ਹਨ । ਜਦ ਕਿ 5122 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ ਤੇ ਹੁਣ ਤੱਕ ਮੌਤਾਂ ਦੀ ਗਿਣਤੀ 1065 ਹੈ । ਐਕਟਿਵ ਕੇਸਾ ਦੀ ਗਿਣਤੀ 1281 ਹੈ, ਜਦਕਿ ਠੀਕ ਹੋਏ ਮਰੀਜਾਂ ਦੀ ਗਿਣਤੀ 37795 ਹੈ।

LEAVE A REPLY

Please enter your comment!
Please enter your name here