ਭਾਜਪਾ ਗਠਬੰਧਨ ਨੇ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ 11 ਸੰਕਲਪ ਕੀਤੇ ਜਾਰੀ

ਚੰਡੀਗੜ (ਦ ਸਟੈਲਰ ਨਿਊਜ਼)। ਭਾਜਪਾ ਗਠਜੋੜ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ 11 ਸੰਕਲਪ ਜਾਰੀ ਕੀਤੇ ਹਨ। ਜਿਸ ਨੂੰ ਸ਼ੁੱਕਰਵਾਰ ਨੂੰ ਚੰਡੀਗੜ੍ਹ ਵਿੱਚ ਕੇਂਦਰੀ ਮੰਤਰੀ ਹਰਦੀਪ ਪੁਰੀ, ਕੈਪਟਨ ਅਮਰਿੰਦਰ ਸਿੰਘ, ਸੁਖਦੇਵ ਢੀਂਡਸਾ ਅਤੇ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਜਾਰੀ ਕੀਤਾ। ਇਸ ਦੌਰਾਨ ਉਨ੍ਹਾਂ ਨੇ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ, ਹਰ ਪਿੰਡ ਅਤੇ ਵਾਰਡ ਵਿੱਚ ਕਲੀਨਿਕ, ਲੜਕੀਆਂ ਨੂੰ ਇੱਕ ਹਜ਼ਾਰ ਰੁਪਏ ਮਹੀਨਾ ਵਜ਼ੀਫ਼ਾ ਦੇਣ ਅਤੇ ਪੁਲਿਸ ਦੀਆਂ ਨੌਕਰੀਆਂ ਵਿੱਚ 33 ਫ਼ੀਸਦੀ ਕੋਟਾ ਦੇਣ ਸਮੇਤ ਕਈ ਵੱਡੇ ਐਲਾਨ ਕੀਤੇ। ਪੰਜਾਬ ਵਿੱਚ, ਭਾਜਪਾ ਕੈਪਟਨ ਅਮਰਿੰਦਰ ਸਿੰਘ ਦੀ ਪੰਜਾਬ ਲੋਕ ਕਾਂਗਰਸ ਅਤੇ ਸੁਖਦੇਵ ਢੀਂਡਸਾ ਦੀ ਸ਼੍ਰੋਮਣੀ ਅਕਾਲੀ ਦਲ (ਸੰਯੂਕਤ) ਨਾਲ ਗਠਜੋੜ ਕਰਕੇ 117 ਸੀਟਾਂ ‘ਤੇ ਚੋਣ ਲੜ ਰਹੀ ਹੈ।

Advertisements

ਸ਼ਾਂਤੀ ਅਤੇ ਭਾਈਚਾਰਾ 1. ਅਸੀਂ ਬੇਅਦਬੀ ਲਈ ਜ਼ੀਰੋ ਸਹਿਣਸ਼ੀਲਤਾ ਦੀ ਨੀਤੀ ਬਣਾਵਾਂਗੇ | ਬੇਅਦਬੀ ਦੇ ਮਾਮਲਿਆਂ ਦੀ ਤੇਜ਼ੀ ਨਾਲ ਜਾਂਚ ਲਈ ਵਿਸ਼ੇਸ਼ ਟਾਸਕ ਫੋਰਸ ਅਤੇ ਫਾਸਟ ਟਰੈਕ ਅਦਾਲਤਾਂ ਦੀ ਸਥਾਪਨਾ ਕੀਤੀ ਜਾਵੇਗੀ | ਬੇਅਦਬੀ ਵਿਰੁੱਧ ਬਣੇ ਕਾਨੂੰਨ ਨੂੰ ਸਖ਼ਤੀ ਨਾਲ ਲਾਗੂ ਕਰਨਾ ਯਕੀਨੀ ਬਣਾਵਾਂਗੇ। 2. ਸਰਹੱਦ ਪਾਰ ਦੇ ਅੱਤਵਾਦ, ਨਸ਼ੇ ਦੀ ਤਸਕਰੀ ਅਤੇ ਹਥਿਆਰਾਂ ਦੀ ਸਪਲਾਈ ਨੂੰ ਰੋਕਣ ਲਈ ਡਰੋਨ ਨਿਗਰਾਨੀ, ਇਲੈਕਟ੍ਰਿਕ ਕੈਂਸਾਂ ਅਤੇ ਪੁਲਿਸ ਚੌਕੀਆਂ ਦੇ ਨਿਰਮਾਣ ਵਰਗੇ ਸਖ਼ਤ ਕਦਮ ਚੁੱਕੇ ਜਾਣਗੇ। 3. ਅਸੀਂ ਸੂਬੇ ਵਿੱਚ ਗੈਂਗ ਕਲਚਰ ਨੂੰ ਖਤਮ ਕਰਨ ਲਈ ਸਖ਼ਤ ਕਾਨੂੰਨ ਲਾਗੂ ਕਰਾਂਗੇ। ਇਸ ਦੇ ਨਾਲ ਹੀ ਸੀਸੀਟੀਵੀ ਨਿਗਰਾਨੀ ਵਿੱਚ ਵਾਧਾ ਅਤੇ ਜੇਲ੍ਹ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਮਜ਼ਬੂਤ ਕਰਾਂਗੇ। 4. ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਰਾਜ ਭਰ ਵਿੱਚ ਇੱਕ ਸਿੰਗਲ ਐਮਰਜੈਂਸੀ ਪੁਲਿਸ ਸਹਾਇਤਾ ਨੰਬਰ ਸ਼ੁਰੂ ਕੀਤਾ ਜਾਵੇਗਾ। ਸ਼ਿਕਾਇਤ ਮਿਲਣ ਦੇ 15 ਮਿੰਟਾਂ ਦੇ ਅੰਦਰ ਪੁਲਿਸ ਦਾ ਮੌਕੇ ਤੇ ਪੁੱਜਣਾ ਲਾਜ਼ਮੀ ਕੀਤਾ ਜਾਵੇਗਾ। 5. ਅੱਤਵਾਦ ਤੋਂ ਪੀੜਤ ਪਰਿਵਾਰਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ Truth and reconciliation Commission (ਸੱਚ ਅਤੇ ਸੁਲ੍ਹਾ ਕਮਿਸ਼ਨ ਦਾ ਗਠਨ ਕੀਤਾ ਜਾਵੇਗਾ ਅਤੇ ਅੱਤਵਾਦ ਪ੍ਰਭਾਵਿਤ ਪਰਿਵਾਰਾਂ ਨੂੰ ਯਕਮੁਸ਼ਤ 5 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇਗਾ।

2. ਮਾਫੀਆ ਮੁਕਤ ਪੰਜਾਬ 1. ਮਾਫੀਆ ਰਾਜ ਨੂੰ ਖਤਮ ਕਰਨ ਲਈ ਕੇਂਦਰੀ ਸੁਰੱਖਿਆ ਏਜੰਸੀਆਂ ਦੀ ਤਰਜ ਤੇ ਨਵੀਨਤਮ ਤਕਨਾਲੋਜੀ ਦਾ ਇਸਤੇਮਾਲ ਕੀਤਾ ਜਾਵੇਗਾ | 2. ਪੰਜਾਬ ਵਿੱਚ ਰੇਤ, ਜ਼ਮੀਨ ਅਤੇ ਸ਼ਰਾਬ ਮਾਫੀਆ ਖ਼ਤਮ ਕਰਨ ਲਈ ਲੋਕਾਯੁਕਤ ਨੂੰ ਮਜਬੂਤ ਬਣਾਇਆ ਜਾਵੇਗਾ | ਗੈਰ-ਲਾਇਸੈਂਸੀ ਸ਼ਰਾਬ ਦੇ ਕਾਰੋਬਾਰ ਨੂੰ ਨੱਥ ਪਾਉਣ ਲਈ ਨਵੀਂ ਆਬਕਾਰੀ ਅਤੇ ਟੈਕਸ ਨੀਤੀ ਅਤੇ ਅਣ-ਅਧਿਕਾਰਤ ਰੇਤ ਮਾਈਨਿੰਗ ਨੂੰ ਰੋਕਣ ਲਈ ਮਾਈਨਿੰਗ ਅਥਾਰਟੀ ਦਾ ਗਠਨ ਕੀਤਾ ਜਾਵੇਗਾ। 4. ਸਰਕਾਰੀ ਸੇਵਾਵਾਂ ਦੀ ਸਮੇਂ ਸਿਰ ਡਿਲੀਵਰੀ ਅਤੇ ਜਨਤਕ ਸ਼ਿਕਾਇਤਾਂ ਦੇ ਨਿਪਟਾਰੇ ਲਈ ਸਿਟੀਜ਼ਨ ਚਾਰਟਰ ਐਕਟ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇਗਾ। 5. ਸਰਕਾਰੀ ਠੇਕਿਆਂ ਵਿੱਚ ਭ੍ਰਿਸ਼ਟਾਚਾਰ ਅਤੇ ਏਕਾਧਿਕਾਰ ਨੂੰ ਜੜੋਂ ਪੁੱਟਣ ਲਈ ਪਾਰਦਰਸ਼ੀ ਈ-ਟੈਂਡਰਿੰਗ ਸ਼ੁਰੂ ਕੀਤੀ ਜਾਵੇਗੀ।

3. ਨਸ਼ਾ ਮੁਕਤ ਪੰਜਾਬ 1. ਸੂਬੇ ਵਿੱਚ ਡਰੱਗ ਸਪਲਾਈ ਚੇਨ ਨੂੰ ਤੋੜਨ ਲਈ ਸਖ਼ਤ ਕਾਨੂੰਨ ਲਾਗੂ ਕਰਨਾ ਯਕੀਨੀ ਬਣਾਇਆ ਜਾਵੇਗਾ। 2. ਸੂਬੇ ਵਿੱਚ ਨਸ਼ਿਆਂ ਦੀ ਲਾਹਨਤ ਨੂੰ ਜੜੋਂ ਪੁੱਟਣ ਲਈ ਹਰੇਕ ਜ਼ਿਲ੍ਹੇ ਵਿੱਚ ਇੱਕ ਵਿਸ਼ੇਸ਼ ਨਸ਼ਾ ਰੋਕਥਾਮ ਟਾਸਕ ਫੋਰਸ ਦਾ ਗਠਨ ਕੀਤਾ ਜਾਵੇਗਾ। 3. ਨਸ਼ਿਆਂ ਨਾਲ ਸਬੰਧਤ ਕੇਸਾਂ ਨੂੰ ਤੇਜ਼ੀ ਨਾਲ ਨਿਪਟਾਉਣ ਲਈ ਫਾਸਟ-ਟਰੈਕ ਅਦਾਲਤਾਂ ਸ਼ੁਰੂ ਕੀਤੀਆਂ ਜਾਣਗੀਆਂ। ਨਸ਼ਿਆਂ ਦੀ ਰੋਕਥਾਮ ਲਈ ਟੋਲ-ਫੀ ਹੈਲਪਲਾਈਨ ਸ਼ੁਰੂ ਕੀਤੀ ਜਾਵੇਗੀ | ਨਸ਼ੀਲੇ ਪਦਾਰਥਾਂ ਦੀ ਵਿਕਰੀ ਦੀ ਸ਼ਿਕਾਇਤ ਕਰਨ ਤੇ ਨਗਦ ਇਨਾਮ ਦਿੱਤਾ ਜਾਵੇਗਾ ਅਤੇ ਸ਼ਿਕਾਇਤ ਕਰਤਾ ਦੀ ਸੁਰੱਖਿਆ ਲਈ ਨਾਮ ਗੁਪਤ ਰੱਖਿਆ ਜਾਵੇਗਾ। 5. ਚੋਣਾਂ ਲਈ ਨਾਮਜ਼ਦਗੀ ਫ਼ਾਰਮ ਭਰਣ ਤੋਂ ਪਹਿਲਾਂ ਡੋਪ ਟੈਸਟ ਲਾਜ਼ਮੀ ਕੀਤਾ ਜਾਵੇਗਾ |

4. ਹਰ ਹੱਥ ਨੂੰ ਰੋਜਗਾਰ 1. ਸਕਸ਼ਮ ਯੁਵਾ ਯੋਜਨਾ ਤਹਿਤ ਸੂਬੇ ਦੇ ਹਰ ਨੌਜਵਾਨ ਨੂੰ ਹਰ ਮਹੀਨੇ ਘੱਟੋ ਘੱਟ 150 ਘੰਟੇ ਕੰਮ ਦੀ ਗਰੰਟੀ ਦਿੱਤੀ ਜਾਵੇਗੀ। 2. ਸੂਬੇ ਦੇ ਸਰਕਾਰੀ ਵਿਭਾਗਾਂ ਵਿੱਚ ਸਾਰੀਆਂ ਖਾਲੀ ਅਸਾਮੀਆਂ ਸਰਕਾਰ ਬਣਨ ਦੇ ਇੱਕ ਸਾਲ ਦੇ ਅੰਦਰ ਭਰੀਆਂ ਜਾਣਗੀਆਂ। 3. ਪੰਜਾਬ ਦੇ ਬੇਰੋਜ਼ਗਾਰ ਗੈਜੂਏਟਾਂ ਨੂੰ ਡਿਗਰੀ ਪੂਰੀ ਹੋਣ ਤੋਂ ਬਾਅਦ 2 ਸਾਲਾਂ ਤੱਕ 4000 ਰੁਪਏ ਪ੍ਰਤੀ ਮਹੀਨਾ ਦਾ ਬੇਰੁਜ਼ਗਾਰੀ ਭੱਤਾ ਪ੍ਰਦਾਨ ਕੀਤਾ ਜਾਵੇਗਾ। 4 ਪੰਜਾਬ ਰਾਜ ਦੀਆਂ ਸਰਕਾਰੀ ਨੌਕਰੀਆਂ ਲਈ ਭਰਤੀ ਫਾਰਮ ਮੁਫ਼ਤ ਕੀਤੇ ਜਾਣਗੇ। 5. ਉੱਦਮਤਾ ਨੂੰ ਉਤਸ਼ਾਹਿਤ ਕਰਨ ਅਤੇ ਹੋਰ ਰੋਜ਼ਗਾਰ ਪੈਦਾ ਕਰਨ ਲਈ siDBI ਨਾਲ ਸਾਂਝੇਦਾਰੀ ਕੀਤੀ ਜਾਵੇਗੀ | ਰਾਜ ਵਿੱਚ ਸੂਖਮ-ਉਦਮੀਆਂ ਦੀ ਪਛਾਣ ਕਰਨ, ਉਨ੍ਹਾਂ ਨੂੰ ਤਿਆਰ ਕਰਨ ਅਤੇ ਉਤਸ਼ਾਹਿਤ ਕਰਨ ਲਈ ਮਿਸ਼ਨ ਸਵਾਵਲੰਬਨ ਦੀ ਸ਼ੁਰੂਆਤ ਕਰਾਂਗੇ।

5. ਖੁਸ਼ਹਾਲ ਕਿਸਾਨ 1. ਪੰਜ ਏਕੜ ਤੋਂ ਘੱਟ ਜ਼ਮੀਨ ਵਾਲੇ ਸਾਰੇ ਕਿਸਾਨਾਂ ਦਾ ਖੇਤੀ ਕਰਜ਼ਾ ਮਾਫ ਕਰਾਂਗੇ। 2. ਕੇਂਦਰ ਸਰਕਾਰ ਵਲੋਂ ਦਿੱਤੀ ਜਾ ਰਹੀ MSP ਵਿਵਸਥਾ ਦਾ ਵਿਸਤਾਰ ਕਰਦੇ ਹੋਏ ਫਲਾਂ, ਸਬਜ਼ੀਆਂ, ਦਾਲਾਂ ਅਤੇ ਤੇਲ ਬੀਜਾਂ ਦਾ ਉਤਪਾਦਨ ਕਰਨ ਵਾਲੇ ਕਿਸਾਨਾਂ ਲਈ ਵੀ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਯਕੀਨੀ ਬਣਾਇਆ ਜਾਵੇਗਾ। ਫਸਲੀ ਵਿਭਿੰਨਤਾ ਅਤੇ ਟਿਕਾਊ ਖੇਤੀ ਨੂੰ ਉਤਸ਼ਾਹਿਤ ਕਰਨ ਲਈ 5000 ਕਰੋੜ ਰੁਪਏ ਦਾ ਸਾਲਾਨਾ ਬਜਟ ਮਨਜ਼ੂਰ ਕੀਤਾ ਜਾਵੇਗਾ। 3. ਬੇਜ਼ਮੀਨੇ ਕਿਸਾਨਾਂ ਨੂੰ ਕਾਸ਼ਤ ਲਈ 1 ਲੱਖ ਏਕੜ ਸ਼ਾਮਲਾਤ ਜ਼ਮੀਨ ਅਲਾਟ ਕੀਤੀ ਜਾਵੇਗੀ। 4. ਪ੍ਰਧਾਨ ਮੰਤਰੀ ਕਿਸਾਨ ਸੰਮਾਨ ਯੋਜਨਾ ਦੀ ਤਰਜ ਤੇ ਹਰੇਕ ਬੇਜ਼ਮੀਨੇ ਕਿਸਾਨ ਨੂੰ ਵੀ 6,000 ਰੁਪਏ ਦੀ ਸਾਲਾਨਾ ਵਿੱਤੀ ਸਹਾਇਤਾ ਦਿੱਤੀ ਜਾਵੇਗੀ। 5. ਅਧੂਰੇ ਸਿੰਚਾਈ ਪ੍ਰੋਜੈਕਟਾਂ ਨੂੰ ਪਹਿਲ ਦੇ ਆਧਾਰ ਤੇ ਪੂਰਾ ਕੀਤਾ ਜਾਵੇਗਾ ਅਤੇ ਪ੍ਰਧਾਨ ਮੰਤਰੀ ਕ੍ਰਿਸ਼ੀ ਸਿੰਚਾਈ ਯੋਜਨਾ ਦੇ ਤਹਿਤ ਨਵੇਂ ਸਿੰਚਾਈ ਪ੍ਰੋਜੈਕਟ ਸ਼ੁਰੂ ਕੀਤੇ ਜਾਣਗੇ।

 6. ਨਿਰੋਆ ਪੰਜਾਬ 1. ਹਰੇਕ ਪਿੰਡ ਵਾਰਡ ਵਿੱਚ ਮੁਫਤ ਦਵਾਈਆਂ ਅਤੇ ਮੁੱਢਲੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ “ਆਰੋਗਿਆ ਕੇਂਦਰ” (ਮੈਡੀਕਲ ਕਲੀਨਿਕ) ਸਥਾਪਿਤ ਕੀਤੇ ਜਾਣਗੇ | 2. ਹਰੇਕ ਲੋਕਸਭਾ ਹਲਕੇ ਵਿੱਚ ਇੱਕ ਮੈਡੀਕਲ ਅਤੇ ਇੱਕ ਨਰਸਿੰਗ ਕਾਲਜ ਸਥਾਪਿਤ ਕੀਤਾ ਜਾਵੇਗਾ। 3. ਸਾਰੇ ਸੂਚੀਬੱਧ ਹਸਪਤਾਲਾਂ ਵਿੱਚ ਕੈਂਸਰ ਦੇ ਮਰੀਜ਼ਾਂ ਦਾ ਮੁਕੰਮਲ ਮੁਫਤ ਇਲਾਜ ਕੀਤਾ ਜਾਵੇਗਾ । 4. ਸਾਰੇ ਕੋਵਿਡ ਯੋਧਿਆਂ ਨੂੰ ਮਹਾਂਮਾਰੀ ਦੌਰਾਨ ਅਣਥੱਕ ਕੰਮ ਕਰਨ ਲਈ ਮੁਆਵਜ਼ਾ ਦਿੱਤਾ ਜਾਵੇਗਾ ਅਤੇ ਉਨ੍ਹਾਂ ਦੇ ਬਕਾਏ ਅਦਾ ਕੀਤੇ ਜਾਣਗੇ। 5. ਸਰਕਾਰੀ ਹਸਪਤਾਲਾਂ ਅਤੇ ਸਿਹਤ ਕੇਂਦਰਾਂ ਵਿੱਚ ਡਾਕਟਰਾਂ, ਨਰਸਾਂ ਅਤੇ ਪੈਰਾ ਮੈਡੀਕਲ ਸਟਾਫ ਦੀਆਂ ਖਾਲੀ ਅਸਾਮੀਆਂ ਨੂੰ ਤੁਰੰਤ ਭਰਿਆ ਜਾਵੇਗਾ

7. ਮਿਆਰੀ ਸਿੱਖਿਆ ਸਭ ਦਾ ਅਧਿਕਾਰ 1. ਸੂਬੇ ਵਿਚ ਉੱਤਮ ਦਰਜੇ ਦੇ ਸਮਾਰਟ ਸਕੂਲ ਸਥਾਪਤ ਕੀਤੇ ਜਾਣਗੇ | ਜਿਨ੍ਹਾਂ ਵਿੱਚ ਆਧੁਨਿਕ ਕਲਾਸਰੂਮ, ਕੰਪਿਊਟਰ ਪ੍ਰਯੋਗਸ਼ਾਲਾਵਾਂ ਅਤੇ ਖੇਡ ਮੈਦਾਨ ਹੋਣਗੇ । 2. ਸੂਬੇ ਦੀ ਹਰੇਕ ਤਹਿਸੀਲ ਵਿੱਚ ਘੱਟੋ-ਘੱਟ ਇੱਕ ਸਰਕਾਰੀ ਕਾਲਜ ਸਥਾਪਿਤ ਕੀਤਾ ਜਾਵੇਗਾ | ਜਿਸ ਵਿੱਚ ਰਵਾਇਤੀ ਡਿਗਰੀ ਕੋਰਸਾਂ ਦੇ ਨਾਲਨਾਲ ਰੁਜ਼ਗਾਰ ਮੁਖੀ ਪੇਸ਼ੇਵਰ ਕੋਰਸਾਂ ਨੂੰ ਪ੍ਰਾਥਮਿਕਤਾ ਦਿੱਤੀ ਜਾਵੇਗੀ | 3. ਸੂਬੇ ਵਿਚ 14 ਤੋਂ 30 ਸਾਲ ਦੀ ਉਮਰ ਦੇ ਕਿਸੇ ਵੀ ਵਿਅਕਤੀ ਨੂੰ ਹੁਨਰ ਸਿਖਲਾਈ ਪ੍ਰਦਾਨ ਕਰਨ ਲਈ ਹੁਨਰ ਸਿਖਲਾਈ ਦਾ ਅਧਿਕਾਰ ਐਕਟ ਪਾਸ ਕੀਤਾ ਜਾਵੇਗਾ | ਸੂਬੇ ਭਰ ਵਿੱਚ ਕਿੱਤਾਮੁਖੀ ਸਿਖਲਾਈ ਸੰਸਥਾਵਾਂ ਸਥਾਪਤ ਕੀਤੀਆਂ ਜਾਣਗੀਆਂ। 4. sc, ST, OBC ਅਤੇ Ews ਵਿਦਿਆਰਥੀਆਂ ਨੂੰ ਵੱਖ-ਵੱਖ ਕੇਂਦਰੀ ਅਤੇ ਰਾਜ ਸਰਕਾਰ ਦੀਆਂ ਭਰਤੀ ਪ੍ਰੀਖਿਆਵਾਂ ਲਈ ਮੁਫ਼ਤ ਕੋਚਿੰਗ ਦਿੱਤੀ ਜਾਵੇਗੀ 5. ਹਰ ਪੰਜਾਬੀ ਵਿਦਿਆਰਥੀ ਨੂੰ ਉੱਚ ਸਿਖਿਆ ਲਈ 5 ਲੱਖ ਰੁਪਏ ਤੱਕ ਦੀ ਕਰੈਡਿਟ ਸਹੂਲਤ ਵਾਲੇ ਕਰੈਡਿਟ ਕਾਰਡ ਦਿੱਤੇ ਜਾਣਗੇ ।

 8. ਉਦਯੋਗਿਕ ਇਨਕਲਾਬ 1. ਅਸੀਂ ਕੋਵਿਡ ਦੌਰਾਨ ਸੂਬੇ ਵਿੱਚ ਉਦਯੋਗਾਂ ਨੂੰ ਹੋਏ ਨੁਕਸਾਨ ਤੇ ਇੱਕ ਵਾਈਟ ਪੇਪਰ ਲਿਆਵਾਂਗੇ ਅਤੇ ਪ੍ਰਭਾਵਿਤ ਉਦਯੋਗਾਂ ਨੂੰ ਇੱਕ ਵਿਸ਼ੇਸ਼ ਰਾਹਤ ਪੈਕੇਜ ਪ੍ਰਦਾਨ ਕਰਾਂਗੇ। 2. ਅਸੀਂ ਟੈਕਸਾਂ ਨੂੰ ਤਰਕਸੰਗਤ ਬਣਾਵਾਂਗੇ | ਸਿੰਗਲ ਵਿੰਡੋ ਕਲੀਅਰੈਂਸ ਵਿਧੀ ਰਾਹੀਂ 15 ਦਿਨਾਂ ਦੇ ਅੰਦਰ ਲੋੜੀਂਦੇ ਪਰਮਿਟ ਪ੍ਰਦਾਨ ਕਰਕੇ ਪੰਜਾਬ ਨੂੰ ਕਾਰੋਬਾਰ ਕਰਨ ਸੰਬੰਧੀ ਸੌਖ ਵਿੱਚ ਦੇਸ਼ ਦੇ ਚੋਟੀ ਦੇ 5 ਰਾਜਾਂ ਵਿੱਚੋਂ ਇੱਕ ਬਣਾਵਾਂਗੇ। 3. ਹਰ ਜ਼ਿਲ੍ਹੇ ਵਿੱਚ ਲਾਲਾ ਲਾਜਪਤ ਰਾਏ MSME ਵਿਕਾਸ ਕੇਂਦਰ ਵਿਕਸਤ ਕੀਤੇ ਜਾਣਗੇ ਜੋ ਕਿ ਤਕਨੀਕੀ ਸਹਾਇਤਾ, ਮਾਰਕੀਟ ਪਹੁੰਚ ਸਹਾਇਤਾ ਅਤੇ ਕਾਰੋਬਾਰ ਲਈ ਲੋੜੀਂਦੀ ਸਹਾਇਤਾ ਪ੍ਰਦਾਨ ਕਰਨਗੇ। 4. MSMEs ਨੂੰ 4 ਰੁਪਏ ਪ੍ਰਤੀ ਯੂਨਿਟ ਅਤੇ ਹੋਰ ਸਾਰੇ ਉਦਯੋਗਾਂ ਨੂੰ 5 ਰੁਪਏ ਪ੍ਰਤੀ ਯੂਨਿਟ ਬਿਜਲੀ ਦਿੱਤੀ ਜਾਵੇਗੀ। 5. ਵੈਟ ਦੇ ਬਕਾਏ ਦਾ ਨਿਪਟਾਰਾ ਡੀਲਰ-ਅਨੁਕੂਲ ਵਨ-ਟਾਈਮ-ਸੈਟਲਮੈਂਟ (OTS) ਸਕੀਮ ਰਾਹੀਂ ਕੀਤਾ ਜਾਵੇਗਾ।

9. ਵਿਕਸਿਤ ਪੰਜਾਬ 1. ਸੂਬੇ ਦੇ ਵੱਖ-ਵੱਖ ਖੇਤਰਾਂ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਅਗਲੇ 5 ਸਾਲਾਂ ਵਿੱਚ 1 ਲੱਖ ਕਰੋੜ ਰੁਪਏ ਖਰਚ ਕੀਤੇ ਜਾਣਗੇ। 2. ਅਸੀਂ ਪੱਕੀ ਛੱਤ- ਹਰ ਇਕ ਦਾ ਹੱਕ (ਸਭ ਲਈ ਮਕਾਨ) ਸਕੀਮ ਸ਼ੁਰੂ ਕਰਾਂਗੇ ਜਿਸ ਤਹਿਤ Ews ਵਰਗ ਦੇ ਸਾਰੇ ਪਰਿਵਾਰਾਂ ਨੂੰ ਪੱਕੇ ਘਰ ਮੁਹੱਈਆ ਕਰਵਾਏ ਜਾਣਗੇ। 3. ਜਲ ਜੀਵਨ ਮਿਸ਼ਨ ਤਹਿਤ ਸ਼ਹਿਰਾਂ ਦੇ ਨਾਲ-ਨਾਲ ਪਿੰਡਾਂ ਦੇ ਹਰ ਘਰ ਵਿੱਚ ਟੂਟੀ ਕੁਨੈਕਸ਼ਨ ਰਾਹੀਂ ਸੁਰੱਖਿਅਤ ਅਤੇ ਸਾਫ਼ ਪੀਣ ਵਾਲਾ ਪਾਣੀ ਮੁਹੱਈਆ ਕਰਵਾਇਆ ਜਾਵੇਗਾ। 4. ਸਰਹੱਦੀ ਖੇਤਰਾਂ ਵਿੱਚ ਵਿਕਾਸ ਕਾਰਜਾਂ ਨੂੰ ਯਕੀਨੀ ਬਣਾਉਣ ਲਈ “ਸਰਹੱਦੀ ਖੇਤਰ ਵਿਕਾਸ ਕਮਿਸ਼ਨ ਦੀ ਸਥਾਪਨਾ ਕੀਤੀ ਜਾਵੇਗੀ। 6. ਪੰਜਾਬ ਦੇ ਸਾਰੇ ਉਪਭੋਗਤਾਵਾਂ ਨੂੰ 300 ਯੂਨਿਟ ਵੀ ਬਿਜਲੀ ਦਿੱਤੀ ਜਾਵੇਗੀ | 300 ਯੂਨਿਟ ਤੋਂ ਜ਼ਿਆਦਾ ਇਸਤੇਮਾਲ ਤੇ 3 ਰੁਪਏ ਪ੍ਰਤੀ ਯੂਨਿਟ ਬਿਜਲੀ ਦਿੱਤੀ ਜਾਵੇਗੀ |

10. ਸਕਤ ਨਾਰੀ 1. ਪੁਲਿਸ ਫੋਰਸ ਵਿੱਚ ਔਰਤਾਂ ਨੂੰ 33% ਰਾਖਵਾਂਕਰਨ ਦਿੱਤਾ ਜਾਵੇਗਾ ਅਤੇ ਔਰਤਾਂ ਵਿਰੁੱਧ ਅਪਰਾਧਾਂ ਦੀ ਰੋਕਥਾਮ ਲਈ ਸਾਰੇ ਜ਼ਿਲਿਆਂ ਵਿੱਚ ਵਿਸ਼ੇਸ਼ ਮਹਿਲਾ ਥਾਣਿਆਂ ਅਤੇ ਮਹਿਲਾ ਅਦਾਲਤਾਂ ਦੀ ਸਥਾਪਨਾ ਕੀਤੀ ਜਾਵੇਗੀ। 2. ਅਸੀਂ ਔਰਤਾਂ ਨੂੰ ਕਾਉਂਸਲਿੰਗ, ਕੋਚਿੰਗ ਅਤੇ ਸਿਖਲਾਈ ਸਹੂਲਤਾਂ ਪ੍ਰਦਾਨ ਕਰਕੇ ਫੌਜੀਅਰਧ ਸੈਨਿਕ ਨੌਕਰੀਆਂ ਵਿੱਚ ਭਾਗੀਦਾਰੀ ਨੂੰ ਉਤਸ਼ਾਹਿਤ ਕਰਾਂਗੇ। 3. ਅਸੀਂ ਪੋਸਟ-ਮੈਟਿਕ ਤੋਂ ਲੈ ਕੇ ਪੋਸਟ ਗ੍ਰੈਜੂਏਟ ਤੱਕ ਸਾਰੀਆਂ ਕੁੜੀਆਂ ਨੂੰ 1000 ਰੁਪਏ ਮਹੀਨਾ ਵਜ਼ੀਫ਼ਾ ਦੇਵਾਂਗੇ। 4. ਛੋਟੇ ਉਦਯੋਗ, ਵਪਾਰ ਅਤੇ ਖੇਤੀ ਦੀ ਜ਼ਮੀਨ ਖਰੀਦਣ ਲਈ ਮਹਿਲਾਵਾਂ ਨੂੰ ਸਸਤੀਆਂ ਦਰਾਂ ਤੇ 10 ਲੱਖ ਤਕ ਦੇ ਲੋਨ ਦਿੱਤੇ ਜਾਣਗੇ | 5. ਆਂਗਣਵਾੜੀ ਅਤੇ ਆਸ਼ਾ ਵਰਕਰਾਂ ਦਾ ਭੱਤਾ 10,000 ਤੇ 6,000 ਤੱਕ ਵਧਾਇਆ ਜਾਏਗਾ |

11. ਸਭ ਦਾ ਸਾਥ – ਸਭ ਦਾ ਵਿਕਾਸ 1. ਬਜ਼ੁਰਗਾਂ, ਦਿਵਯਾਂਗਾਂ ਅਤੇ ਵਿਧਵਾਵਾਂ ਲਈ ਪੈਨਸ਼ਨ ਦੀ ਰਕਮ ਵਧਾ ਕੇ 3000/- ਰੁਪਏ ਪ੍ਰਤੀ ਮਹੀਨਾ ਕੀਤੀ ਜਾਵੇਗੀ। 2. ਸਰਕਾਰ ਵਿੱਚ ਠੇਕੇ ਤੇ ਰੱਖੇ ਅਧਿਆਪਕ, ਸਫਾਈ ਕਰਮਚਾਰੀ, ਆਂਗਣਵਾੜੀ ਵਰਕਰਾਂ ਸਹਿਤ ਸਾਰੇ ਕੱਚੇ ਮੁਲਾਜਮਾਂ ਨੂੰ ਪੱਕਾ ਕੀਤਾ ਜਾਵੇਗਾ। 3. ਸੂਬੇ ਵਿੱਚ ਗਰੀਬ ਵਰਗਾਂ ਨੂੰ ਪੋਸ਼ਟਿਕ ਖੁਰਾਕ ਦੇਣ ਲਈ “ਗੁਰੂ ਕ੍ਰਿਪਾ ਕੰਟੀਨ ਰਾਹੀਂ 5 ਰੁਪਏ ਵਿੱਚ ਭੋਜਨ ਦਿੱਤਾ ਜਾਵੇਗਾ । 4. ਅਸੀਂ ਕੇਂਦਰ ਦੇ ਸਹਿਯੋਗ ਨਾਲ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਸੂਬੇ ਦੇ ਹਰੇਕ ਬਲਾਕ ਵਿੱਚ ਹੋਸਟਲ ਸਥਾਪਿਤ ਕਰਾਂਗੇ। 5. ਅਸੀਂ ਅਸੰਗਠਿਤ ਖੇਤਰ ਦੇ ਮਜ਼ਦੂਰਾਂ ਲਈ ਮੁੱਖ ਮੰਤਰੀ ਮਜ਼ਦੂਰ ਬੀਮਾ ਯੋਜਨਾ ਸ਼ੁਰੂ ਕਰਾਂਗੇ ਜੋ ਉਹਨਾਂ ਨੂੰ ਅਤੇ ਉਹਨਾਂ ਦੇ ਪਰਿਵਾਰਾਂ ਨੂੰ ਕਿਸੇ ਦੁਰਘਟਨਾ ਕਾਰਨ ਮੌਤ ਜਾਂ ਸਥਾਈ ਅਪੰਗਤਾ ਦੇ ਮਾਮਲੇ ਵਿੱਚ 1 ਲੱਖ ਰੁਪਏ ਜਾਂ ਅੰਸ਼ਕ ਅਪੰਗਤਾ ਦੇ ਮਾਮਲੇ ਵਿੱਚ 50,000 ਰੁਪਏ ਦਾ ਲਾਭ ਪ੍ਰਦਾਨ ਕਰੇਗੀ। ਅਪੰਗਤਾ ਦੇ ਮਾਮਲੇ ਵਿੱਚ 1 ਲੱਖ ਰੁਪਏ ਜਾਂ ਅੰਸ਼ਕ ਅਪੰਗਤਾ ਦੇ ਮਾਮਲੇ ਵਿੱਚ 50,000 ਰੁਪਏ ਦਾ ਲਾਭ ਪ੍ਰਦਾਨ ਕਰੇਗੀ।

LEAVE A REPLY

Please enter your comment!
Please enter your name here