ਅਚਾਨਕ ਵਿਗੜੀ ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ, ਚੈਕਅੱਪ ਲਈ ਪੀ.ਜੀ.ਆਈ ਰਵਾਨਾ

ਚੰਡੀਗੜ੍ਹ (ਦ ਸਟੈਲਰ ਨਿਊਜ਼), ਰਿਪੋਰਟ: ਜੋਤੀ ਗੰਗੜ੍ਹ। ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਅਚਾਨਕ ਖਰਾਬ ਹੋ ਗਈ ਹੈ। ਜਿਸਤੋਂ ਬਾਅਦ ਉਨ੍ਹਾਂ ਨੂੰ ਮੁਕਤਸਰ ਤੋਂ ਚੈਕਅੱਪ ਲਈ ਪੀ.ਜੀ.ਆਈ. ਲਿਆਂਦਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ, ਅਚਾਨਕ ਬਾਦਲ ਦੀ ਤਬੀਅਤ ਵਿਗੜ ਗਈ। ਉਨ੍ਹਾਂ ਨੂੰ ਤੁਰਤ ਪੀਜੀਆਈ ਲਿਆਂਦਾ ਗਿਆ ਹੈ ।

Advertisements

ਦੱਸ ਦਈਏ ਕਿ ਪਿਛਲੇ ਦਿਨੀਂ ਬਾਦਲ ਦੀ ਕੋਰੋਨਾ ਰਿਪੋਰਟ ਪਾਜੀਟਿਵ ਆਈ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਸੀ। ਇਸ ਤੋਂ ਬਾਅਦ ਸਿਹਤ ਵਿਚ ਸੁਧਾਰ ਪਿੱਛੋਂ ਉਹ ਘਰ ਪਰਤ ਆਏ ਸਨ।ਪ੍ਰਕਾਸ਼ ਸਿੰਘ ਬਾਦਲ ਲੰਬੀ ਤੋਂ ਅਕਾਲੀ ਦਲ ਦੇ ਉਮੀਦਵਾਰ ਹਨ। ਉਹ ਇਨ੍ਹਾਂ ਚੋਣਾਂ ਵਿਚ ਸਭ ਤੋਂ ਉਮਰਦਰਾਜ਼ ਉਮੀਦਵਾਰ ਹਨ ।

LEAVE A REPLY

Please enter your comment!
Please enter your name here