ਅੱਜ ਜ਼ਿਲ੍ਹੇ ਵਿੱਚ ਕੋਵਿਡ-19 ਦੇ  79 ਪਾਜੇਟਿਵ ਮਰੀਜ ਅਤੇ  4  ਮੌਤਾਂ

ਹੁਸ਼ਿਆਰਪੁਰ ( ਦ ਸਟੈਲਰ ਨਿਊਜ਼), ਕੋਵਿਡ-19 ਦੀ ਸਥਿਤੀ ਬਾਰੇ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ.ਪਰਮਿੰਦਰ ਕੌਰ ਨੇ ਦੱਸਿਆ ਕਿ ਅੱਜ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 1804 ਨਵੇਂ ਸੈਪਲ ਲੈਣ ਨਾਲ ਅਤੇ 1763 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ-19 ਦੇ 79 ਪਾਜੇਟਿਵ ਮਰੀਜ ਆਏ ਹਨ ਅਤੇ 4 ਮੌਤਾਂ ਵੀ ਹੋਈਆਂ ਹਨ। ਉਨਾਂ ਦੱਸਿਆ ਕਿ ਹੁਣ ਤੱਕ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ ਜ਼ਿਲ੍ਹੇ ਦੇ ਸੈਪਲਾਂ ਵਿੱਚੋ 37428 ਹੈ ਅਤੇ ਬਾਹਰਲੇ ਜ਼ਿਲਿਆਂ ਤੋਂ 2792 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 40220 ਹੋ ਗਏ ਹਨ ।

Advertisements

ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ-19 ਦੇ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 1072641 ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ , 1031857 ਸੈਪਲ ਨੈਗਟਿਵ ਹਨ । ਜਦ ਕਿ 5163 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ ਤੇ ਹੁਣ ਤੱਕ ਮੌਤਾਂ ਦੀ ਗਿਣਤੀ 1069 ਹੈ । ਐਕਟਿਵ ਕੇਸਾ ਦੀ ਗਿਣਤੀ 1356 ਹੈ, ਜਦਕਿ ਠੀਕ ਹੋਏ ਮਰੀਜਾਂ ਦੀ ਗਿਣਤੀ 37795 ਹੈ।

LEAVE A REPLY

Please enter your comment!
Please enter your name here