Sunday, October 18, 2026
Home Chandigarh 18 ਤੋਂ 20 ਫਰਵਰੀ ਸ਼ਾਮ 6 ਵਜੇ ਤੱਕ ਪੰਜਾਬ ਵਿੱਚ ਬੰਦ ਰਹਿਣਗੇ...

18 ਤੋਂ 20 ਫਰਵਰੀ ਸ਼ਾਮ 6 ਵਜੇ ਤੱਕ ਪੰਜਾਬ ਵਿੱਚ ਬੰਦ ਰਹਿਣਗੇ ਸ਼ਰਾਬ ਦੇ ਠੇਕੇ

ਚੰਡੀਗੜ੍ਹ ( ਦ ਸਟੈਲਰ ਨਿਊਜ਼), ਰਿਪਰਟ: ਜੋਤੀ ਗੰਗੜ੍ਹ। ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਵਿਚ ਸ਼ਰਾਬ ਦੇ ਠੇਕੇ 48 ਘੰਟਿਆਂ ਲਈ ਬੰਦ ਰਹਿਣਗੇ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ. ਕਰੁਣਾ ਰਾਜੂ ਨੇ ਇਸ ਸਬੰਧੀ ਗ੍ਰਹਿ ਵਿਭਾਗ ਤੇ ਆਬਕਾਰੀ ਸਕੱਤਰ ਨੂੰ ਪੱਤਰ ਜਾਰੀ ਕੀਤਾ ਹੈ। ਪੱਤਰ ਵਿਚ ਆਖਿਆ ਗਿਆ ਹੈ ਕਿ 18 ਫਰਵਰੀ ਸ਼ਾਮ 6 ਵਜੇ ਤੋਂ 20 ਫਰਵਰੀ ਸ਼ਾਮ 6 ਵਜੇ ਤੱਕ ਪੰਜਾਬ ‘ਚ ਸ਼ਰਾਬ ਦੀ ਵਿਕਰੀ ‘ਤੇ ਪਾਬੰਦੀ ਰਹੇਗੀ। ਇਸ ਤੋਂ ਇਲਾਵਾ ਪੰਜਾਬ ਵਿੱਚ 10 ਮਾਰਚ ਨੂੰ ਵੋਟਾਂ ਦੀ ਗਿਣਤੀ ਹੋਣੀ ਹੈ ਤੇ ਉਸ ਦਿਨ ਵੀ ਡ੍ਰਾਈ ਡੇਅ ਰਹੇਗਾ।

Advertisements

ਦੱਸ ਦਈਏ ਕਿ ਪੰਜਾਬ ਵਿਚ 20 ਫਰਵਰੀ ਨੂੰ ਇਕੋ ਪੜਾਅ ਵਿਚ ਵੋਟਾਂ ਪੈਣਗੀਆਂ ਤੇ 10 ਮਾਰਚ ਨੂੰ ਨਤੀਜੇ ਐਲਾਨੇ ਜਾਣਗੇ। ਚੋਣਾਂ ਤੋਂ ਪਹਿਲਾਂ 18 ਫਰਵਰੀ ਸ਼ਾਮ 6 ਵਜੇ ਤੋਂ 20 ਫਰਵਰੀ ਸ਼ਾਮ 6 ਵਜੇ ਤੱਕ ਪੰਜਾਬ ‘ਚ ਸ਼ਰਾਬ ਦੀ ਵਿਕਰੀ ‘ਤੇ ਪਾਬੰਦੀ ਰਹੇਗੀ।

LEAVE A REPLY

Please enter your comment!
Please enter your name here