ਆਮ ਆਦਮੀ ਪਾਰਟੀ ਆਮ ਲੋਕਾਂ ਦੀ ਪਾਰਟੀ,ਆਪ’ਸਰਕਾਰ ਵੀ ਆਮ ਲੋਕਾਂ ਦੀ ਸਰਕਾਰ ਹੋਵੇਗੀ: ਇੰਡੀਅਨ

ਕਪੂਰਥਲਾ (ਦ ਸਟੈਲਰ ਨਿਊਜ਼) ਰਿਪੋਰਟ: ਗੌਰਵ ਮੜੀਆ। ਕਾਲਾ ਸੰਘਿਆ ਬਲਾਕ ਵਿਖੇ ਬਲਾਕ ਪ੍ਰਧਾਨ ਸਤਨਾਮ ਸਿੰਘ,ਸੋਸ਼ਲ ਮੀਡੀਆ ਇੰਚਾਰਜ ਨਰਿੰਦਰ ਸੰਘਾ ਦੀ ਰਹਿਨੁਮਾਈ ਹੇਠ ਆਮ ਆਦਮੀ ਪਾਰਟੀ ਵਰਕਰਾਂ ਨੇ ਸਾਥੀਆਂ ਸਮੇਤ ਡੋਰ ਟੂ ਡੋਰ ਪਾਰਟੀ ਦੀਆਂ ਨੀਤੀਆਂ ਦਾ ਘਰ ਘਰ ਤੱਕ ਪ੍ਰਚਾਰ ਕੀਤਾ ਤੇ ਲੋਕਾਂ ਨੂੰ ਜਾਣੂ ਕਰਵਾਇਆ। ਇਸ ਮੌਕੇ ਅਨਮੋਲ ਗਿੱਲ ਸੰਦੀਪ ਕੁਮਾਰ ਕੁਲਵੰਤ ਸਿੰਘ ਉਚੇਚੇ ਤੌਰ ਤੇ ਪਹੁੰਚੇ। ਇਸ ਮੌਕੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਗੁਰਪਾਲ ਸਿੰਘ ਇੰਡੀਅਨ ਨੇ ਆਮ ਆਦਮੀ ਪਾਰਟੀ ਨੂੰ ਵੋਟ ਦੇਣ ਦੀ ਅਪੀਲ ਕੀਤੀ, ਇੰਡੀਅਨ ਨੇ ਪਿੰਡ ਦੇ ਲੋਕਾਂ ਨੂੰ ਆਮ ਆਦਮੀ ਪਾਰਟੀ ਦੇ ਉਮੀਦਵਾਰ ਮੈਡਮ ਮੰਜੂ ਰਾਣਾ ਦਾ ਸਮਰਥਨ ਕਰਨ ਦੀ ਅਪੀਲ ਕੀਤੀ। ਗੁਰਪਾਲ ਇੰਡੀਅਨ ਨੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਪੰਜਾਬ ਚ ਬਦਲਾਵ ਅੱਜ ਮੁਖ ਲੋੜ ਹੈ ਅਤੇ ਜੋ ਅਰਵਿੰਦ ਕੇਜਰੀਵਾਲ ਨੇ ਦਿੱਲੀ ਮਾਡਲ ਤਿਆਰ ਕੀਤਾ ਹੈ। ਉਹ ਪੰਜਾਬ ਚ ਆਪ ਦੀ ਸਰਕਾਰ ਆਉਣ ਤੇ ਤਿਆਰ ਹੋਵੇਗਾ ਅਤੇ ਇਸ ਦੇ ਨਾਲ ਹੀ ਉਹਨਾਂ ਕਿਹਾ ਕਿ ਜੋ ਅਰਵਿੰਦ ਕੇਜਰੀਵਾਲ ਗਰੰਟੀ ਪ੍ਰੋਗਰਾਮ ਲੈਕੇ ਆਏ ਹਨ,ਉਹ ਪੂਰਾ ਵੀ ਕਰਾਂਗੇ।

Advertisements

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਆਮ ਲੋਕਾਂ ਦੀ ਪਾਰਟੀ ਹੈ। ਸਾਡੇ ਨੇਤਾ ਆਮ ਘਰਾਂ ਤੋਂ ਨਿਕਲੇ ਹਨ।ਇਸੇ ਲਈ ਉਹ ਆਮ ਲੋਕਾਂ ਦੀ ਦੁੱਖ-ਦਰਦ ਨੂੰ ਚੰਗੀ ਤਰਾਂ ਸਮਝਦੇ ਹਨ।ਅਸੀਂ ਪੰਜਾਬ ਨੂੰ ਅੱਗੇ ਲਿਜਾਣ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਦਿਨ-ਰਾਤ ਇੱਕ ਕਰਕੇ ਮਿਹਨਤ ਕਰ ਰਹੇ ਹਾਂ ਅਤੇ ਯੋਜਨਾਵਾਂ ਬਣਾ ਰਹੇ ਹਾਂ।ਸਾਡੇ ਕੋਲ ਪੰਜਾਬ ਲਈ ਪੂਰਾ ਰੋਡਮੈਪ ਤਿਆਰ ਹੈ। ਅਸੀਂ ਪੰਜਾਬ ਦੀ ਖੇਤੀ ਅਤੇ ਜਵਾਨੀ ਦੋਵਾਂ ਨੂੰ ਬਚਾਵਾਂਗੇ।ਰੁਜਗਾਰ ਅਤੇ ਉਚੇਰੀ ਸਿੱਖਿਆ ਦੀ ਘਾਟ ਕਾਰਨ ਵਿਦੇਸ ਜਾਣ ਲਈ ਮਜਬੂਰ ਹੋ ਰਹੇ ਨੌਜਵਾਨਾਂ ਨੂੰ ਪੰਜਾਬ ਵਿੱਚ ਹੀ ਸਿੱਖਿਆ ਅਤੇ ਰੁਜਗਾਰ ਦੇ ਢੁਕਵੇਂ ਮੌਕੇ ਪ੍ਰਦਾਨ ਕਰਕੇ ਪੰਜਾਬ ਦੇ ਪੈਸੇ ਅਤੇ ਹੁਨਰ,ਦੋਵਾਂ ਦੇ ਨਿਕਾਸ ਨੂੰ ਰੋਕਾਂਗੇ। ਸਾਡਾ ਮਕਸਦ ਪੰਜਾਬ ਦੇ ਬੇਰੋਜਗਾਰ ਨੌਜਵਾਨਾਂ ਨੂੰ ਰੁਜਗਾਰ ਮੁਹੱਈਆ ਕਰਵਾਉਣਾ ਹੀ ਨਹੀਂ, ਸਗੋਂ ਉਨ੍ਹਾਂ ਨੂੰ ਰੁਜਗਾਰਦਾਤਾ ਬਣਾਉਣਾ ਵੀ ਹੈ। ਇੰਡੀਅਨ ਨੇ ਕਿਹਾ ਕਿ ਆਪ ਸਰਕਾਰ ਵਪਾਰੀਆਂ ਅਤੇ ਕਾਰੋਬਾਰੀਆਂ ਦੀ ਸੁਰੱਖਿਆ ਕਰੇਗੀ ਅਤੇ ਪੰਜਾਬ ‘ਚ ਉਦਯੋਗ-ਵਪਾਰ ਨੂੰ ਪ੍ਰਫੁੱਲਤ ਕਰਨ ਲਈ ਵਪਾਰ ਦਾ ਸੁਰੱਖਿਅਤ ਮਾਹੌਲ ਬਣਾਏਗੀ।

ਆਪ ਸਰਕਾਰ ਪੰਜਾਬ ਦੇ ਵਪਾਰੀਆਂ ਅਤੇ ਕਾਰੋਬਾਰੀਆਂ ਤੋਂ ਮਿਲੇ ਸੁਝਾਵਾਂ ਨੂੰ ਆਪਣੀਆਂ ਯੋਜਨਾਵਾਂ ਚ ਸਾਮਲ ਕਰੇਗੀ ਅਤੇ ਉਨ੍ਹਾਂ ਦੀਆਂ ਸਾਰੀਆਂ ਸਮੱਸਿਆਵਾਂ ਦਾ ਹੱਲ ਕਰੇਗੀ।ਨਵੇਂ ਉਦਯੋਗ ਲਗਾਉਣ ਲਈ ਅਸੀਂ ਇੰਸੈਂਟਿਵ ਦੀ ਵਿਵਸਥਾ ਕਰਾਂਗੇ ਅਤੇ ਰੇਡ ਰਾਜ ਅਤੇ ਇੰਸਪੈਕਟਰ ਰਾਜ ਨੂੰ ਜੜ ਤੋਂ ਖਤਮ ਕਰਾਂਗੇ।ਉਦਯੋਗ-ਵਪਾਰ ਦੇ ਵਧਣ ਨਾਲ ਸਰਕਾਰ ਦਾ ਮਾਲੀਆ ਵੀ ਵਧੇਗਾ ਅਤੇ ਰੁਜਗਾਰ ਵੀ ਵਧਣਗੇ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦਾ ਹਰ ਵਰਗ,ਭਾਵੇਂ ਉਹ ਨੌਜਵਾਨ ਹੋਵੇ ਜਾਂ ਕਿਸਾਨ,ਵਪਾਰੀ-ਕਾਰੋਬਾਰੀ ਹੋਵੇ ਜਾਂ ਕਰਮਚਾਰੀ, ਆਮ ਆਦਮੀ ਪਾਰਟੀ ਦੇ ਨਾਲ ਖੜਾ ਹੈ।ਆਪ ਦੀ ਸਰਕਾਰ ਸਾਰੇ ਵਰਗਾਂ ਦੇ ਲੋਕਾਂ ਦੀ ਸਰਕਾਰ ਹੋਵੇਗੀ। ਇੰਡੀਅਨ ਨੇ ਕਿਹਾ ਕਿ ਅੱਜ ਪੰਜਾਬ ਦੀ ਸੱਤਾ ਕੁਝ ਗਿਣੇ ਚੁਣੇ ਸਿਆਸੀ ਪਰਿਵਾਰਾਂ ਦੇ ਹੱਥਾਂ ਵਿੱਚ ਹੈ। ਅਸੀਂ ਸੱਤਾ ਨੂੰ ਕੁਝ ਸਿਆਸੀ ਪਰਿਵਾਰਾਂ ਤੋਂ ਖੋਹ ਕੇ ਪੰਜਾਬ ਦੇ ਆਮ ਲੋਕਾਂ ਤੱਕ ਲੈ ਕੇ ਜਾਵਾਂਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਵੀ ਦਿੱਲੀ ਵਾਲਿਆਂ ਸਹੂਲਤਾਂ ਦਿਵਾਉਣ ਲਈ ਸੂਬੇ ਅੰਦਰ ਆਪ’ ਦੀ ਸਰਕਾਰ ਬਣਾਉਣੀ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸੂਬੇ ਅੰਦਰ ਅੱਜ ਤੱਕ ਕਾਂਗਰਸ,ਅਕਾਲੀ ਦਲ,ਭਾਜਪਾ ਨੇ ਰਾਜ ਕੀਤਾ ਹੈ,ਜਿਨ੍ਹਾਂ ਨੇ ਆਮ ਲੋਕਾਂ ਦੀ ਭਲਾਈ ਬਾਰੇ ਭੋਰਾ ਭਰ ਵੀ ਨਹੀਂ ਸੋਚਿਆ ਜਿਸ ਲਈ ਲੋਕਾਂ ਨੂੰ ਕੇਜਰੀਵਾਲ ਨੂੰ ਇਕ ਮੌਕਾ ਦੇਣਾ ਚਾਹੀਦਾ ਹੈ।

LEAVE A REPLY

Please enter your comment!
Please enter your name here