ਲੋਕ ਇਸ ਵਾਰ ਕਾਂਗਰਸ ਤੇ ਆਪ ਦੇ ਝੂਠੇ ਲਾਰਿਆਂ ਵਿਚ ਨਹੀਂ ਆਉਂਣਗੇ : ਜਥੇਦਾਰ ਢਪੱਈ

ਕਪੂਰਥਲਾ (ਦ ਸਟੈਲਰ ਨਿਊਜ਼)। ਰਿਪੋਰਟ: ਗੌਰਵ ਮੜੀਆ। ਵਿਧਾਨ ਸਭਾ ਹਲਕਾ ਕਪੂਰਥਲਾ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਤੇ ਬਸਪਾ ਗਠਜੋੜ ਦੇ ਸਾਂਝੇ ਉਮੀਦਵਾਰ ਜਥੇਦਾਰ ਦਵਿੰਦਰ ਸਿੰਘ ਢਪੱਈ ਨੂੰ ਉਸ ਸਮੇਂ ਵੱਡਾ ਬਲ ਮਿਲਿਆ ਜਦ ਅਜੀਤ ਨਗਰ ਵਿਚ ਪੰਜਾਬ ਲੋਕ ਦਲ ਪਾਰਟੀ ਦੇ ਪ੍ਰਧਾਨ ਸੁਰਜੀਤ ਸਿੰਘ ਨੇ ਆਪਣੇ ਸਾਥੀਆਂ ਸਮੇਤ ਸਮਰਥਨ ਦੇਣ ਦਾ ਐਲਾਨ ਕੀਤਾ।

Advertisements

ਇਸ ਮੌਕੇ ਉਨ੍ਹਾਂ ਦੇ ਨਾਲ ਸ਼ਾਮਿਲ ਹੋਣ ਵਾਲਿਆ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਵਿਕਾਸ, ਪਾਰਟੀ ਜਰਨਲ ਸਕੱਤਰ ਨੱਥਾ ਜੋਗੀ, ਜ਼ਿਲ੍ਹਾ ਯੂਥ ਪ੍ਰਧਾਨ ਪ੍ਰਿੰਸ, ਰੁਪਿੰਦਰ ਸਿੰਘ ਮੱਲ੍ਹੀ, ਸੁਰਜੀਤ ਸਿੰਘ, ਪਰਦੀਪ ਸਿੰਘ, ਕਸਿਸ਼ ਚੋਪੜਾ, ਐਡਵੋਕੇਟ ਐਸ ਐਨ ਚੋਪੜਾ, ਭੱਟੀ, ਸ਼ਾਮ ਲਾਲ ਜੱਟਪੁਰਾ, ਸ਼ਿੰਦਰ ਕੌਰ, ਸੁਰਜੀਤ ਕੌਰ ਆਦਿ ਦਾ ਸਿਰੋਪਾਓ ਪਾ ਕੇ ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਗਠਜੋੜ ਦੇ ਸਾਂਝੇ ਉਮੀਦਵਾਰ ਜਥੇਦਾਰ ਦਵਿੰਦਰ ਸਿੰਘ ਢਪੱਈ, ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਹਰਜੀਤ ਸਿੰਘ ਵਾਲੀਆ ਨੇ ਜ਼ੋਰਦਾਰ ਸਵਾਗਤ ਕੀਤਾ। ਇਸ ਮੌਕੇ ਜਥੇਦਾਰ ਢਪੱਈ ਨੇ ਕਿਹਾ ਕਿ ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਵਰਕਰਾਂ ਦਾ ਪੂਰਾ ਮਾਣ ਸਨਮਾਨ ਕੀਤਾ ਜਾਵੇਗਾ। ਜਥੇਦਾਰ ਢਪੱਈ ਨੇ ਕਿਹਾ ਕਿ ਹਲਕੇ ਦੇ ਸੂਝਵਾਨ ਵੋਟਰ ਕਾਂਗਰਸ ਅਤੇ ਆਪ ਦੇ ਝੂਠੇ ਲਾਰਿਆ ਵਿੱਚ ਨਹੀਂ ਆਉਣਗੇ ਅਤੇ ਇਸ ਵਾਰ ਅਕਾਲੀ ਦਲ ਤੇ ਬਸਪਾ ਗੱਠਜੋੜ ਦੇ ਉਮੀਦਵਾਰਾਂ ਦੇ ਹੱਕ ਵਿਚ ਫਤਵਾ ਦੇ ਕੇ ਅਕਾਲੀ ਦਲ ਬਾਦਲ ਤੇ ਬਸਪਾ ਦੀ ਸਾਂਝੀ ਸਰਕਾਰ ਬਣਾਉਣਗੇ। ਇਸ ਮੌਕੇ ਜਥੇਦਾਰ ਢਪੱਈ ਨੇ ਆਪਣੇ ਹੱਕ ਵਿੱਚ ਵੋਟਰਾਂ ਨੂੰ ਲਾਮਬੰਦ ਵੀ ਕੀਤਾ। ਇਸ ਮੌਕੇ ਸ਼ਹਿਰੀ ਪ੍ਰਧਾਨ ਗੁਰਪ੍ਰੀਤ ਸਿੰਘ ਬੰਟੀ ਵਾਲੀਆ, ਸਤਪਾਲ ਸਿੰਘ ਢਪੱਈ, ਬੱਬੂ ਪੰਡਿਤ, ਅਵਤਾਰ ਸਿੰਘ ਸਾਬਕਾ ਕੌਂਸਲਰ, ਰਘਬੀਰ ਸਿੰਘ ਡੀ.ਐਸ.ਪੀ., ਰਜੇਸ਼ ਕੁਮਾਰ ਬੰਟੀ, ਸੂਬੇਦਾਰ ਸੁਰਿੰਦਰ ਸਿੰਘ, ਸਤਿੰਦਰ ਸਿੰਘ ਤੇ ਹੋਰ ਵੀ ਬਹੁਤ ਸਾਰੇ ਸਾਥੀ ਹਾਜ਼ਰ ਸਨ।

LEAVE A REPLY

Please enter your comment!
Please enter your name here