ਪੰਜਾਬੀ ਅਦਾਕਾਰਾ ਅਤੇ ਅਦਾਕਾਰ ਹੌਬੀ ਧਾਲੀਵਾਲ ਭਾਜਪਾ ਵਿੱਚ ਹੋਏ ਸ਼ਾਮਿਲ

ਚੰਡੀਗੜ੍ਹ: ( ਦ ਸਟੈਲਰ ਨਿਊਜ਼), ਰਿਪੋਰਟ: ਜੋਤੀ ਗੰਗੜ੍ਹ। ਹਿੰਦੀ ਅਤੇ ਪੰਜਾਬੀ ਸਿਨੇਮਾ ਦੇ ਮਸ਼ਹੂਰ ਕਲਾਕਾਰ ਪੰਜਾਬ ਭਾਜਪਾ ਵਿੱਚ ਸ਼ਾਮਲ ਹੋਣਗੇ। ਜਿਸ ਵਿੱਚ ਅਦਾਕਾਰਾ ਮਾਹੀ ਗਿੱਲ, ਪੰਜਾਬੀ ਅਦਾਕਾਰ ਹੌਬੀ ਧਾਲੀਵਾਲ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਭਾਜਪਾ ਦੇ ਚੋਣ ਇੰਚਾਰਜ ਅਤੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ, ਪੰਜਾਬ ਇੰਚਾਰਜ ਦੁਸ਼ਯੰਤ ਗੌਤਮ, ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਮੌਜੂਦ ਸਨ। ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਕਈ ਸਾਲਾਂ ਤੋਂ ਚੰਗੀ ਰਾਜਨੀਤੀ ਵਿੱਚ ਪਲੇਟਫਾਰਮ ਲੱਭ ਰਹੀ ਸੀ, ਉਹ ਇੱਕ ਅਦਾਕਾਰ ਹੈ ਪਰ ਉਹ ਰਾਜਨੀਤੀ ਵਿੱਚ ਵੀ ਕੁੱਝ ਕਰਨਾ ਚਾਹੁੰਦੀ ਸੀ।

Advertisements

ਉਨ੍ਹਾਂ ਕਿਹਾ ਕਿ ਉਹ ਐਮ.ਏ. ਸੋਨ ਤਮਗਾ ਜੇਤੂ ਹੈ ਅਤੇ ਅਜਿਹਾ ਨਹੀਂ ਕਿ ਬਿਨਾਂ ਕੁੱਝ ਕੀਤੇ ਹੀ ਅਦਾਕਾਰਾ ਬਣ ਗਈ। ਉਸਨੇ ਆਪਣੀ ਪੜ੍ਹਾਈ ਪੂਰੀ ਕੀਤੀ ਅਤੇ ਫਿਰ ਅਦਾਕਾਰਾ ਬਣੀ। ਪਰੰਤੂ ਹਮੇਸ਼ਾ ਰਾਜਨੀਤੀ ਵਿੱਚ ਆਉਣਾ ਚਾਹੁੰਦੀ ਸੀ। ਮਾਹੀ ਨੇ ਕਿਹਾ ਕਿ ਉਹ ਪ੍ਰਧਾਨ ਮੰਤਰੀ ਮੋਦੀ ਵੱਲੋਂ ‘ਬੇਟੀ ਬਚਾਓ, ਬੇਟੀ ਪੜ੍ਹਾਓ’ ਦੇ ਨਾਅਰੇ ਤੋਂ ਬਹੁਤ ਪ੍ਰਭਾਵਤ ਹੋਈ ਹੈ। ਉਨ੍ਹਾਂ ਕਿਹਾ ਕਿ ਉਹ ਭਾਜਪਾ ਵਿੱਚ ਇਸ ਲਈ ਸ਼ਾਮਲ ਹੋਈ ਹੈ ਕਿ ਕੇਂਦਰ ਵਿੱਚ ਭਾਜਪਾ ਦੀ ਸਰਕਾਰ ਹੈ ਤਾਂ ਇਹ ਹੁਣ ਬਹੁਤ ਸੌਖਾ ਹੈ ਕਿ ਉਹ ਪੰਜਾਬ ਨਾਲ ਜੁੜੇ ਅਤੇ ਔਰਤਾਂ ਨਾਲ ਜੁੜੇ ਮੁੱਦੇ ਕੇਂਦਰ ਸਰਕਾਰ ਤੱਕ ਪਹੁੰਚਾਵੇ ਅਤੇ ਉਨ੍ਹਾਂ ਨੂੰ ਪੂਰਾ ਕਰਵਾਏ ।

LEAVE A REPLY

Please enter your comment!
Please enter your name here