ਜਿਲ੍ਹਾ ਪਠਾਨਕੋਟ ਲਈ ਲਗਾਏ ਗਏ 4 ਚੋਣ ਅਬਜ਼ਰਵਰਾਂ ਨੇ ਚੋਣਾਂ ਦੇ ਸਬੰਧ ਵਿੱਚ ਕੀਤੀ ਵਿਸ਼ੇਸ਼ ਮੀਟਿੰਗ

ਪਠਾਨਕੋਟ ( ਦ ਸਟੈਲਰ ਨਿਊਜ਼)। ਵਿਧਾਨ ਸਭਾ ਚੋਣਾਂ-2022 ਦੇ ਸਬੰਧ ਵਿੱਚ ਜ਼ਿਲ੍ਹਾ ਪਠਾਨਕੋਟ ਦੇ ਲਈ ਤਾਇਨਾਤ ਕੀਤੇ 4 ਚੋਣ ਅਬਜ਼ਰਵਰਾਂ ਵੱਲੋਂ ਪੰਡਿਤ ਦੀਨਦਿਆਲ ਉਪਾਦਿਆਏ ਆਡੀਟੋਰੀਅਮ ਨਜਦੀਕ ਟਰੱਕ ਯੂਨੀਅਨ ਪਠਾਨਕੋਟ ਵਿਖੇ ਇੱਕ ਵਿਸ਼ੇਸ਼ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਵਿੱਚ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂਂ ਨਾਲ ਮੀਟਿੰਗ ਕੀਤੀ। ਮੀਟਿੰਗ ਵਿੱਚ ਵਿਧਾਨ ਸਭਾ ਚੋਣ ਹਲਕਾ 001-ਸੁਜਾਨਪੁਰ ਅਤੇ 002-ਭੋਆ (ਅ.ਜ.) ਦੇ ਜਨਰਲ ਅਬਜਰਵਰ Andra Vamsi ਵਿਧਾਨ ਸਭਾ ਚੋਣ ਹਲਕਾ 003- ਪਠਾਨਕੋਟ ਲਈ ਨਿਯੁਕਤ ਜਨਰਲ ਅਬਜਰਵਰ Pravin Chindhu Darade, ਜ਼ਿਲ੍ਹੇ ਦੇ ਤਿੰਨਾਂ ਵਿਧਾਨ ਸਭਾ ਚੋਣ ਹਲਕਿਆਂ (001-ਸੁਜਾਨਪੁਰ, 002-ਭੋਆ (ਅ.ਜ.) ਅਤੇ 003-ਪਠਾਨਕੋਟ) ਲਈ ਨਿਯੁਕਤ ਖਰਚਾ ਅਬਜਰਵਰ ਸ਼ਹਿਰੀ ਅਮਿਤ ਕੁਮਾਰ ਸੋਨੀ, ਵਿਸੇਸ਼ ਤੋਰ ਤੇ ਹਾਜ਼ਰ ਰਹੇ। ਇਨ੍ਹਾਂ ਤੋਂਇਲਾਵਾ ਸੰਯਮ ਅਗਰਵਾਲ ਡਿਪਟੀ ਕਮਿਸਨਰ ਪਠਾਨਕੋਟ-ਕਮ-ਜਿਲ੍ਹਾ ਚੋਣ ਅਫਸਰ ਪਠਾਨਕੋਟ, ਸੁਰਿੰਦਰਾ ਲਾਂਬਾ ਐਸ.ਐਸ.ਪੀ. ਪਠਾਨਕੋਟ, ਤਿੰਨਾਂ ਵਿਧਾਨ ਸਭਾ ਹਲਕਿਆਂਦੇ ਰਿਟਰਨਿੰਗ ਅਫਸਰ, ਸਮੂਹ ਪੁਲਿਸ ਸੈਕਟਰ ਅਫਸਰ, ਇੰਚਾਰਚ ਐਫ.ਐਸ., ਇੰਚਾਰਜ ਐਸ.ਐਸ.ਟੀ. ਅਤੇ ਸਮੂਹ ਨੋਡਲ ਅਫਸਰ ਜਿਲ੍ਹਾ ਪਠਾਨਕੋਟ ਆਦਿ ਹਾਜ਼ਿਰ ਸਨ।

Advertisements

ਮੀਟਿੰਗ ਵਿੱਚ ਜਗਨੂਰ ਸਿੰਘ ਗਰੇਵਾਲ ਐਸ.ਡੀ.ਐਮ. ਧਾਰਕਲ੍ਹਾ-ਕਮ- ਰਿਟਰਨਿੰਗ ਅਫਸਰ 001 ਸੁਜਾਨਪੁਰ Vulnerability Mapping ਬਾਰੇ ਰੋਸ਼ਨੀ ਪਾਈ ਅਤੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਮੌਕੇ ਤੇ ਸੁਭਾਸ ਚੰਦਰ ਵਧੀਕ ਡਿਪਟੀ ਕਮਿਸ਼ਨਰ (ਜ)-ਕਮ- ਰਿਟਰਨਿੰਗ ਅਫ਼ਸਰ 002-ਭੋਆ (ਅ.ਜ.) ਵੱਲੋਂ ਵੋਟਾਂ ਦੇ ਦਿਨ ਕੀਤੇ ਗਏ ਸਾਰੇ ਪ੍ਰਬੰਧਾਂ ਅਤੇ ਖਰਚਾ ਪ੍ਰਬੰਧਾਂ ਬਾਰੇ ਜਾਣਕਾਰੀ ਦਿੱਤੀ। ਮੀਟਿੰਗ ਦੋਰਾਨ ਗੁਰਸਿਮਰਨ ਸਿੰਘ ਢਿੱਲੋਂ ਐਸ.ਡੀ.ਐਮ. ਪਠਾਨਕੋਟ-ਕਮ- ਰਿਟਰਨਿੰਗ ਅਫਸਰ 003 ਪਠਾਨਕੋਟ ਨੇ ਫਾਰਮ ਡੀ-12 ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਵਾਰ ਵਿਧਾਨ ਸਭਾ ਚੋਣਾਂ ਦੋਰਾਨ ਪੀ.ਡਬਲਯੂ.ਡੀ. ਵੋਟਰਾਂ ਅਤੇ ਜੋ ਬਜੂਰਗ ਲੋਕ ਅਤੇ ਕੋਵਿਡ ਪਾਜੀਟਿਵ ਜਾਂ ਕੋਰਿਨਟਾਈਨ ਲੋਕਾਂ ਦੇ ਲਈ ਵੈਲਟ ਪੇਪਰ ਵੋਟ ਲਈ ਕੀਤੀ ਪ੍ਰੀਕਿਰਿਆਂਬਾਰੇ ਵਿਸਥਾਰਪੂਰਵਕ ਦੱਸਿਆ।
ਇਸ ਤੋਂਇਲਾਵਾ ਸੰਯਮ ਅਗਰਵਾਲ ਡਿਪਟੀ ਕਮਿਸਨਰ ਪਠਾਨਕੋਟ-ਕਮ-ਜਿਲ੍ਹਾ ਚੋਣ ਅਫਸਰ ਪਠਾਨਕੋਟ ਵੱਲੋਂ ਵਿਧਾਨ ਸਭਾ ਚੋਣਾਂ ਦੋਰਾਨ ਕਰੋਨਾ ਕਾਲ ਦੇ ਚਲਦਿਆਂ ਦਿੱਤੀਆਂ ਹਦਾਇਤਾਂ ਦੀ ਪਾਲਣਾ ਕਰਨ ਲਈ ਵੀ ਅਪੀਲ ਕੀਤੀ ਅਤੇ ਕਿਹਾ ਕਿ ਹਰੇਕ ਪੋਲਿੰਗ ਬੂਥ ਤੇ ਕੋਵਿਡ ਨੂੰ ਧਿਆਨ ਵਿੱਚ ਰੱਖਦਿਆਂਸਾਰੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ। ਇਸ ਲਈ ਸਾਡੀ ਵੀ ਜਿੰਮੇੇਦਾਰੀ ਬਣਦੀ ਹੈ ਕਿ ਅਸੀਂ ਅਪਣਾ ਪੂਰਨ ਸਹਿਯੋਗ ਦੇਈਏ। ਉਨ੍ਹਾਂ ਰਾਜਨੀਤਿਕ ਪਾਰਟੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਨਿਯਮਾਂ ਦੀ ਪਾਲਣਾ ਕਰਨ ਤਾਂ ਜੋ ਚੋਣਾਂ ਨੂੰ ਸੁਤੰਤਰ ਅਤੇ ਨਿਰਪੱਖ ਢੰਗ ਨਾਲ ਨੇਪਰੇ ਚਾੜਿਆ ਜਾ ਸਕੇ।
ਸੁਰਿੰਦਰਾ ਲਾਂਬਾ ਐਸ.ਐਸ.ਪੀ. ਪਠਾਨਕੋਟ ਨੇ ਜਿਲ੍ਹਾ ਪਠਾਨਕੋਟ ਵਿੱਚ ਕੀਤੇ ਪੁਲਿਸ ਪ੍ਰਬੰਧਾਂ ਤੇ ਰੋਸ਼ਨੀ ਪਾਈ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ਅਗਰ ਉਨ੍ਹਾਂ ਦੇ ਨਜਦੀਕ ਜਾਂ ਧਿਆਨ ਵਿੱਚ ਅਜਿਹਾ ਕੋਈ ਮਾਮਲਾ ਸਾਹਮਣੇ ਆਉਂਦਾ ਹੈ ਜੋ ਆਪ ਨੂੰ ਲਗਦਾ ਹੈ ਕਿ ਗਲਤ ਹੈ ਅਤੇ ਚੋਣ ਜਾਬਤਾ ਦੀ ਉਲੰਘਣਾ ਹੈ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕੀਤੀ ਜਾਵੇ।

LEAVE A REPLY

Please enter your comment!
Please enter your name here