‘ਆਪ’ ਉਮੀਦਵਾਰ ਮੰਜੂ ਰਾਣਾ ਨੇ ਪੁਲਿਸ ‘ਤੇ ਲਾਇਆ ਧੱਕੇਸ਼ਾਹੀ ਦਾ ਦੋਸ਼, ਸੜਕ ‘ਤੇ ਲੰਮੇ ਪੈ ਕੇ ਸ਼ੁਰੂ ਕੀਤਾ ਪ੍ਰਦਰਸ਼ਨ

ਕਪੂਰਥਲਾ (ਦ ਸਟੈਲਰ ਨਿਊਜ਼), ਰਿਪੋਰਟ- ਗੌਰਵ ਮੜੀਆ। ਮੰਗਲਵਾਰ ਦੀ ਸਵੇਰ ਨੂੰ ਕਪੂਰਥਲਾ ਵਿਧਾਨ ਸਭਾ ਹਲਕੇ ਵਿਚ ਪੁਲਿਸ ਪ੍ਰਸਾਸ਼ਨ ’ਤੇ ਧੱਕੇਸ਼ਾਹੀ ਦਾ ਅਰੋਪ ਲਗਾਉਂਦੇ ਹੋਏ ਆਮ ਆਦਮੀ ਪਾਰਟੀ ਦੀ ਉਮੀਦਵਾਰ ਮੰਜੂ ਰਾਣਾ ਨੇ ਸਵੇਰ ਤੋਂ ਕਪੂਰਥਲਾ-ਸੁਲਤਾਨਪੁਰ ਲੋਧੀ ਰੋਡ ’ਤੇ ਡੀ.ਐਸ.ਪੀ.ਸਬ ਡਿਵੀਜਨ ਦਫ਼ਤਰ ਦੇ ਬਾਹਰ ਸੜਕ ’ਤੇ ਲੇਟ ਕੇ ਪ੍ਰਰਦਸ਼ਨ ਸ਼ੁਰੂ ਕਰ ਦਿੱਤਾ। ਪ੍ਰਦਰਸ਼ਨਕਾਰੀ ਮੰਜੂ ਰਾਣਾ ਦਾ ਕਹਿਣਾ ਹੈ ਕਿ ਪੂਰਾ ਪ੍ਰਸਾਸ਼ਨ ਮੌਜੂਦਾ ਵਿਧਾਇਕ ਰਾਣਾ ਗੁਰਜੀਤ ਸਿੰਘ ਦੇ ਹਥਾਂ ਦੀ ਕਠਪੁਤਲੀ ਬਣਿਆ ਹੋਇਆ ਹੈ ਅਤੇ ਵਿਰੋਧੀ ਸੰਗਠਨਾਂ ਦੇ ਉਮੀਦਵਾਰਾਂ ਦੀਆਂ ਗਤੀਵਿਧੀਆਂ ’ਤੇ ਰੋਕ ਲਗਾਈ ਹੋਈ ਹੈ। ਇਸੇ ਸਬੰਧ ਵਿਚ ਧਰਨਾ ਪ੍ਰਦਰਸ਼ਨ ਵਿਚ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਸੁਲਤਾਨਪੁਰ ਲੋਧੀ ਰੋਡ ਜਾਮ ਕਰ ਦਿੱਤਾ। ਮੌਕੇ ’ਤੇ ਐਸ.ਪੀ. ਜਸਬੀਰ ਸਿੰਘ, ਡੀ.ਐਸ.ਪੀ. ਸਬ ਡਵੀਜ਼ਨ ਸੁਰਿੰਦਰ ਕੁਮਾਰ ਅਤੇ ਥਾਣਾ ਸਿਟੀ ਮੁਖੀ ਪਹੁੰਚੇ ਹੋਏ ਹਨ।

Advertisements

ਇਸ ਮੌਕੇ ਕਪੂਰਥਲਾ-ਸੁਲਤਾਨਪੁਰ ਲੋਧੀ ਰੋਡ ’ਤੇ ਡੀ.ਐਸ.ਪੀ. ਸਬ ਡਵੀਜ਼ਨ ਦਫ਼ਤਰ ਦੇ ਨਜ਼ਦੀਕ ਪ੍ਰਦਰਸ਼ਨ ਕਰ ਰਹੀ ਆਪ ਉਮੀਦਵਾਰ ਮੰਜੂ ਰਾਣਾ ਨੇ ਅਰੋਪ ਲਗਾਉਂਦੇ ਹੋਏ ਕਿਹਾ ਕਿ ਉਨ੍ਹਾਂ ਦੇ ਵਰਕਰਾਂ ਨੂੰ ਪੋਸਟਰ ਲਗਾਉਂਣ ਤੋਂ ਰੋਕਿਆ ਗਿਆ ਹੈ ਅਤੇ ਉਨ੍ਹਾਂ ਨੂੰ ਜ਼ਬਰਦਸਤੀ ਪੁਲਿਸ ਨੇ ਕਾਬੂ ਕਰ ਲਿਆ ਹੈ। ਉਨ੍ਹਾਂ ਇਹ ਵੀ ਦੋਸ਼ ਲਗਾਇਆ ਕਿ ਉਨ੍ਹਾਂ ਨੇ ਪਹਿਲਾਂ ਵੀ ਵਿਧਾਇਕ ਦੇ ਖਿਲਾਫ਼ ਸ਼ਿਕਾਇਤ ਕੀਤੀ ਸੀ ਉਸ ’ਤੇ ਵੀ ਪੁਲਿਸ ਪ੍ਰਸਾਸ਼ਨ ਨੇ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਕਪੂਰਥਲਾ ਦੀ ਪੁਲਿਸ ਪ੍ਰਸਾਸ਼ਨ ਪੂਰੀ ਤਰ੍ਹਾਂ ਨਾਲ ਵਿਧਾਇਕ ਦੇ ਹੱਕ ਵਿਚ ਕੰਮ ਕਰ ਰਿਹਾ ਹੈ। ਉਨ੍ਹਾਂ ਦੀ ਮੰਗ ਹੈ ਕਿ ਚੋਣ ਅਯੋਗ ਤੁਰੰਤ ਪ੍ਰਭਾਵ ਨਾਲ ਕਪੂਰਥਲਾ ਵਿਚ ਤੈਨਾਤ ਅਧਿਕਾਰੀਆਂ ਦਾ ਤਬਾਦਲਾ ਕਰੇ ਤਾਂ ਕਿ ਕਪੂਰਥਲਾ ਵਿਧਾਨ ਸਭਾ ਹਲਕੇ ਵਿਚ ਨਿਰਪੱਖਤਾ ਨਾਲ ਚੋਣ ਹੋ ਸਕੇ।

ਕੀ ਕਹਿੰਦੇ ਹਨ ਸਾਰੇ ਮਾਮਲੇ ਬਾਰੇ ਐੱਸਪੀ ਜਸਬੀਰ ਸਿੰਘ

ਇਸ ਸਬੰਧੀ ਜਦੋਂ ਐਸ.ਪੀ. ਜਸਬੀਰ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਜੋ ਨੌਜਵਾਨ ਪੁਲਿਸ ਵੱਲੋਂ ਚੁੱਕੇ ਗਏ ਹਨ ਉਨ੍ਹਾਂ ਨੌਜਵਾਨਾਂ ਦੇ ਖਿਲਾਫ਼ ਪਹਿਲਾਂ ਹੀ ਵੱਖ-ਵੱਖ ਧਾਰਾਵਾਂ ਤਹਿਤ ਮਾਮਲੇ ਦਰਜ ਸਨ ਅਤੇ ਇਨ੍ਹਾਂ ਵਿਚੋਂ ਇਕ ਤੇ ਮਾਨਯੋਗ ਅਦਾਲਤ ਵੱਲੋਂ ਭਗੌੜਾ ਕਰਾਰ ਸੀ ਅਤੇ ਪੁਲਿਸ ਵਿਭਾਗ ਵੱਲੋਂ ਕੀਤੀ ਗਈ ਕਾਰਵਾਈ ਰਾਜਨੀਤੀ ਤੋਂ ਪ੍ਰੇਰਿਤ ਨਹੀਂ ਹੈ।ਖ਼ਬਰ ਲਿਖੇ ਜਾਨ ਤਕ ਮੰਜੂ ਰਾਣਾ ਦਾ ਧਰਨਾ ਪ੍ਰਦਰਸ਼ਨ ਜਾਰੀ ਸੀ

LEAVE A REPLY

Please enter your comment!
Please enter your name here