ਸਿੱਧੂ ਦੀ ਪਤਨੀ ਨੇ ਕਿਹਾ: ਰਾਹੁਲ ਗਾਂਧੀ ਨੂੰ ਕੀਤਾ ਗਿਆ ਗੁੰਮਰਾਹ, ਮੇਰੇ ਪਤੀ ਹੋ ਸਕਦੇ ਸਨ ਬਿਹਤਰ ਸੀਐਮ ਉਮੀਦਵਾਰ

ਚੰਡੀਗੜ੍ਹ ( ਦ ਸਟੈਲਰ ਨਿਊਜ਼), ਰਿਪੋਰਟ: ਜੋਤੀ ਗੰਗੜ੍ਹ। ਕਾਂਗਰਸ ਆਗੂ ਰਾਹੁਲ ਗਾਂਧੀ ਵੱਲੋਂ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਵਿੱਚ ਮੁੱਖ ਮੰਤਰੀ ਉਮੀਦਵਾਰ ਐਲਾਨਣ ਤੋਂ ਬਾਅਦ ਵੀ ਪਾਰਟੀ ਅੰਦਰ ਸਿਆਸੀ ਹਲਚਲ ਰੁਕ ਨਹੀਂ ਰਹੀ ਹੈ। ਹਾਲਾਂਕਿ, ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਸੀਐਮ ਉਮੀਦਵਾਰ ਦਾ ਐਲਾਨ ਹੋਣ ਤੋਂ ਬਾਅਦ ਹੀ ਤੰਜ਼ ਕੱਸਣੇ ਸ਼ੁਰੂ ਕਰ ਦਿੱਤੇ ਸਨ, ਹੁਣ ਉਨ੍ਹਾਂ ਦੀ ਪਤਨੀ ਨਵਜੋਤ ਕੌਰ ਸਿੱਧੂ ਨੇ ਵੀ ਪਾਰਟੀ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਹੈ ਕਿ ਨਵਜੋਤ ਸਿੰਘ ਸਿੱਧੂ ਬਿਹਤਰ ਸੀਐਮ ਉਮੀਦਵਾਰ ਹੋ ਸਕਦੇ ਸਨ। ਉਨ੍ਹਾਂ ਦੋਸ਼ ਲਾਇਆ ਕਿ ਰਾਹੁਲ ਗਾਂਧੀ ਨੂੰ ਮੁੱਖ ਮੰਤਰੀ ਦੇ ਚਿਹਰੇ ਬਾਰੇ ਗੁੰਮਰਾਹ ਕੀਤਾ ਗਿਆ ਹੈ।

Advertisements

ਹਾਲਾਂਕਿ ਉਨ੍ਹਾਂ ਕਾਂਗਰਸ ਹਾਈਕਮਾਂਡ ਦੇ ਫੈਸਲੇ ਦਾ ਸਵਾਗਤ ਕਰਨ ਦੀ ਗੱਲ ਵੀ ਕਹੀ। ਅਸਲ ਵਿਚ ਕਾਂਗਰਸ ਹਾਈਕਮਾਨ ਨੂੰ ਮੁੱਖ ਮੰਤਰੀ ਚਿਹਰੇ ਦੇ ਐਲਾਨ ਤੋਂ ਬਾਅਦ ਅਜਿਹੇ ਮਾਹੌਲ ਦਾ ਹੀ ਖਦਸ਼ਾ ਸੀ। ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨਣ ਦੀ ਖਿੱਚੋਤਾਣ ਪੰਜਾਬ ਕਾਂਗਰਸ ਦੇ ਪ੍ਰਧਾਨ ਸਿੱਧੂ ਦੀ ਪਤਨੀ ਨਵਜੋਤ ਕੌਰ ਦੇ ਚਿਹਰੇ ਤੋਂ ਵੀ ਝਲਕਦੀ ਦਿੱਸੀ, ਜਦੋਂ ਉਨ੍ਹਾਂ ਨੇ ਮੀਡੀਆ ਨੂੰ ਜਨਤਕ ਤੌਰ ‘ਤੇ ਦੱਸਿਆ ਕਿ ਚੰਨੀ ਗਰੀਬ ਨਹੀਂ ਹਨ। ਨਵਜੋਤ ਕੌਰ ਨੇ ਕਿਹਾ ਸੀ.ਐਮ ਚੰਨੀ ਸਾਡੇ ਨਾਲੋਂ ਅਮੀਰ ਹਨ। ਉਨ੍ਹਾਂ ਕੋਲ ਸਾਡੇ ਨਾਲੋਂ ਵੱਧ ਪੈਸਾ ਹੈ। ਕਾਂਗਰਸ ਦੇ ਜਨਰਲ ਸਕੱਤਰ ਰਾਹੁਲ ਗਾਂਧੀ ਨੇ ਸੀਐਮ ਚੰਨੀ ਨੂੰ ਗਰੀਬ ਆਦਮੀ ਦੱਸਦਿਆਂ ਸੀਐਮ ਦਾ ਚਿਹਰਾ ਐਲਾਨਿਆ ਸੀ।

LEAVE A REPLY

Please enter your comment!
Please enter your name here