ਲੋਕਾਂ ਨਾਲ ਉਨ੍ਹਾਂ ਦਾ ਪੁਰਾਣਾ ਰਿਸ਼ਤਾ, ਲੋਕਾਂ ਤੋਂ ਮਿਲ ਰਿਹਾ ਪਿਆਰ ਅਤੇ ਸਨਮਾਨ ਤੋਂ ਸਪੱਸ਼ਟ ਹੈ: ਖੋਜੇਵਾਲ

ਕਪੂਰਥਲਾ (ਦ ਸਟੈਲਰ ਨਿਊਜ਼) ਰਿਪੋਰਟ: ਗੌਰਵ ਮੜੀਆ। ਵਿਧਾਨਸਭਾ ਹਲਕਾ ਕਪੂਰਥਾਲਾ ਤੋਂ ਭਾਜਪਾ ਦੇ ਉਮੀਦਵਾਰ ਰਣਜੀਤ ਸਿੰਘ ਖੋਜੇਵਾਲ ਨੇ ਪਿੰਡ ਡੋਗਰਾਂਵਾਲ ਵਿਖੇ ਚੋਣ ਪ੍ਰਚਾਰ ਕਰਦਿਆਂ ਚੋਣ ਮੀਟਿੰਗਾਂ ਨੂੰ ਸੰਬੋਧਨ ਕੀਤਾ।ਇਸ ਦੌਰਾਨ ਪਿੰਡ ਦੇ ਲੋਕਾਂ ਦਾ ਭਰਪੂਰ ਸਮਰਥਨ ਮਿਲਿਆ। ਇਸ ਮੌਕੇ ਤੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਾਜੇਸ਼ ਪਾਸੀ, ਸੀਨੀਅਰ ਆਗੂ ਬਲਵਿੰਦਰ ਸਿੰਘ ਰਾਇਆਵਾਲ,ਗੁਰਪ੍ਰੀਤ ਸਿੰਘ ਰੰਧਾਵਾ,ਨਿਰਮਲ ਸਿੰਘ ਨਾਹਰ,ਸੋਨੂੰ ਔਜਲਾ ਆਦਿ ਵਿਸ਼ੇਸ਼ ਤੋਰ ਤੇ ਹਾਜਰ ਸਨ। ਇਸ ਮੌਕੇ ਚੋਣ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਰਣਜੀਤ ਸਿੰਘ ਖੋਜੇਵਾਲ ਨੇ ਕਿਹਾ ਕਿ ਉਹ ਲੋਕਾਂ ਦੀ ਸੇਵਾ ਕਰਨ ਦੇ ਉਦੇਸ਼ ਨਾਲ ਚੋਣਾਂ ਲਾਡ ਰਹੇ ਹਨ।ਹਲਕਾ ਕਪੂਰਥਾਲਾ ਦੇ ਲੋਕਾਂ ਨਾਲ ਉਨ੍ਹਾਂ ਦਾ ਪੁਰਾਣਾ ਰਿਸ਼ਤਾ ਰਿਹਾ ਹੈ ਅਤੇ ਹਲਕੇ ਦੇ ਲੋਕਾਂ ਤੋਂ ਮਿਲ ਰਿਹਾ ਪਿਆਰ ਅਤੇ ਸਨਮਾਨ ਤੋਂ ਸਪੱਸ਼ਟ ਹੈ ਕਿ ਚੋਣਾਂ ਵਿਚ ਉਨ੍ਹਾਂ ਦੀ ਜਿੱਤ ਪੱਕੀ ਹੈ।ਉਨ੍ਹਾਂ ਹਲਕੇ ਦੇ ਲੋਕਾਂ ਨਾਲ ਵਾਅਦਾ ਕਰਦਿਆਂ ਕਿਹਾ ਕਿ ਚੋਣਾਂ ਜਿੱਤਣ ਤੋਂ ਬਾਅਦ ਹਲਕੇ ਦਾ ਐਨਾ ਵਿਕਾਸ ਕੀਤਾ ਜਾਵੇਗਾ ਕਿ ਹਲਕੇ ਦੀ ਨੁਹਾਰ ਬਦਲ ਜਾਵੇਗੀ। ਪਿੰਡਾਂ ਵਿਚ ਸ਼ਹਿਰਾਂ ਵਰਗੀਆਂ ਸਹੂਲਤਾਂ ਦੇਣ ਦੇ ਲਈ ਵਿਸ਼ੇਸ਼ ਕਦਮ ਚੁੱਕੇ ਜਾਗੇ। ਉਨ੍ਹਾਂ ਇਕ ਵਾਰ ਫੇਰ ਦੁਹਰਾਇਆ ਕਿ ਹਲਕੇ ਦੇ ਪਿੰਡਾਂ ਦੇ ਲੋਕਾਂ ਨੂੰ ਉਨ੍ਹਾਂ ਦੇ ਘਰ ਦੇ ਨਜਦੀਕ ਹੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਮੁਹਿੰਮ ਸ਼ੁਰੂ ਕੀਤੀ ਜਾਵੇਗੀ।

Advertisements

ਉਨ੍ਹਾਂ ਕਾਂਗਰਸ ਉਮੀਦਵਾਰ ਨੂੰ ਆੜੇ ਹੱਥੀਂ ਲੈਦਿਆਂ ਕਿਹਾ ਕਿ ਉਹ ਖੁਦ ਨੂੰ ਵਿਕਾਸ ਪੁਰਸ਼ ਅਖਵਾਉਦੇ ਹਨ,ਪ੍ਰੰਤੂ ਹਲਕੇ ਦੇ ਲੋਕ ਅੱਜ ਵੀ ਕਈ ਗੰਭੀਰ ਸਮੱਸਿਆਵਾਂ ਨਾਲ ਘਿਰੇ ਹੋਏ ਹਨ,ਜਿਨਾਂ ਤੋਂ ਨਿਜਾਤ ਪਾਉਣ ਲਈ ਲੋਕ ਲੰਮੇ ਸਮੇਂ ਤੋਂ ਇੰਤਜਾਰ ਕਰ ਰਹੇਹਨ। ਉਨ੍ਹਾਂ ਦਾਅਵਾ ਕੀਤਾ ਕਿ ਚੋਣ ਜਿੱਤਣ ਤੋਂ ਬਾਅਦ ਹਲਕੇ ਦੇ ਲੋਕਾਂ ਦੀਆਂ ਸਾਰੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਵੇਗਾ। ਇਸ ਤੋਂ ਇਲਾਵਾ ਬੇਰੁਜਗਾਰੀ ਨਾਲ ਜੂਝ ਰਹੇ ਨੌਜਵਾਨਾਂ ਦੇ ਲਈ ਰੁਜਗਾਰ ਦੇ ਸਾਧਨ ਪੈਦਾ ਕਰਨ ਲਈ ਵਿਸ਼ੇਸ਼ ਕਦਮ ਚੁੱਕੇੇ ਜਾਣਗੇ। ਇਸਦੇ ਲਈ ਹਲਕੇ ਵਿਚ ਇੰਡਸਟਰੀ ਲਿਆਂਦੀ ਜਾਵੇਗੀ ਤਾਂ ਜੋ ਹਲਕੇ ਦੇ ਬੇਰੁਜਗਾਰ ਨੌਜਵਾਨਾਂ ਨੂੰ ਰੁਜਗਾਰ ਮਿਲ ਸਕੇ। ਇਸ ਮੌਕੇ ਤੇ ਬਲਕਾਰ ਸਿੰਘ,ਭੋਲੀ ਤਰਸੇਮ ਸਿੰਘ, ਓਮਪ੍ਰਕਾਸ਼, ਸਤਿਗੁਰ,ਬਖਸ਼ੋ,ਜੈਜੋ,ਪਰਮਜੀਤ, ਜੋਗਾ ਸਿੰਘ, ਜਿੰਦਰ ਸਿੰਘ, ਸੁਰਿੰਦਰ ਸਿੰਘ, ਸੁੱਖਾ ਸਿੰਘ, ਮੇਵਾ ਸਿੰਘ,ਸੁੱਖਾ ਸਿੰਘ ਭੱਟੀ,ਚਰਨਜੀਤ ਸਿੰਘ,ਆਤਮਾ ਸਿੰਘ,ਗੁਰਮੁਖ ਸਿੰਘ,ਸੰਨੀ,ਸੁੱਚਾ ਸਿੰਘ,ਰਾਜੂ,ਮਿਲਖਾ,ਲਵੀ ਕੁਲਾਰ,ਸਨੀ ਬੈਂਸ,ਜਗਦੀਪ ਸਿੰਘ ਮੰਗਾ ਆਦਿ ਹਾਜਰ ਸਨ।

LEAVE A REPLY

Please enter your comment!
Please enter your name here