ਡਿਊਟੀ ਵਿਚ ਕੁਤਾਹੀ ਵਰਤਣ ਵਾਲੇ ਸਬ ਇੰਸਪੈਕਟਰ ਲਾਭ ਸਿੰਘ ਨੂੰ ਕੀਤਾ ਮੁਅੱਤਲ, ਕੁਲਵੰਤ ਸਿੰਘ ਨੂੰ ਨਿਯੁਕਤ ਕੀਤਾ ਐਸ.ਐਚ.ਓ ਸ਼ਿਮਲਾਪੁਰੀ

ਚੰਡੀਗੜ (ਦ ਸਟੈਲਰ ਨਿਊਜ਼)। ਮੁੱਖ ਚੋਣ ਅਫਸਰ, ਪੰਜਾਬ ਡਾ. ਐਸ.ਕਰੁਣਾ ਰਾਜੂ ਨੇ ਇੰਸਪੈਕਟਰ ਕੁਲਵੰਤ ਸਿੰਘ, ਨੰਬਰ 51/ਪੀ.ਆਰ ਨੂੰ ਲੁਧਿਆਣਾ ਜਿਲ੍ਹਾਂ ਦੇ ਸ਼ਿਮਲਾਪੁਰੀ, ਥਾਣੇ ਦਾ ਐਸ.ਐਚ.ਓ, ਨਿਯੁਕਤ ਕੀਤਾ ਹੈ।
ਦਫ਼ਤਰ ਮੁੱਖ ਚੋਣ ਦਫ਼ਤਰੀ, ਪੰਜਾਬ ਦੇ ਬੁਲਾਰੇ ਨੇ ਦੱਸਿਆ ਕਿ ਕਮਿਸ਼ਨਰ ਆਫ ਪੁਲਿਸ ਲੁਧਿਆਣਾ ਤੋਂਪ੍ਰਾਪਤ ਰਿਪੋਰਟ ਅਨੁਸਾਰ ਬੀਤੇ ਕੱਲ੍ਹ ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਕਾਂਗਰਸੀ ਉਮੀਦਵਾਰ ਕਮਲਜੀਤ ਸਿੰਘ ਕੜਵਲ ਤੇ ਲੋਕ ਇਨਸਾਫ ਦੇ ਉਮੀਦਵਾਰ ਸਿਮਰਜੀਤ ਸਿੰਘ ਬੈਂਸ ਵੱਲੋਂਹਮਲਾ ਕੀਤਾ ਗਿਆ ਸੀ, ਜਿਸ ਦੌਰਾਨ ਮੌਕੇ ਤੇ ਤਾਇਨਾਤ ਸਬ ਇੰਸਪੈਕਟਰ ਲਾਭ ਸਿੰਘ 553-ਜੇ.ਜੀ.ਐੱਨ ਵੱਲੋਂ ਡਿਊਟੀ ਵਿਚ ਕੁਤਾਹੀ ਕਰਦਿਆਂਸਥਿਤੀ ਨੂੰ ਸਹੀ ਤਰੀਕੇ ਨਾਲ ਨਹੀਂ ਸੰਭਾਲਿਆ ਗਿਆ ਜਿਸ ਕਾਰਨ ਕਾਨੂੰਨ ਵਿਵਸਥਾ ਦੀ ਸਥਿਤੀ ਖ਼ਰਾਬ ਹੋਈ ਹੈ। ਜਿਸਦੇ ਚਲਦਿਆਂਸਬ ਇੰਸਪੈਕਟਰ ਲਾਭ ਸਿੰਘ ਨੂੰ ਤੁਰੰਤ ਮੁਅੱਤਲ ਕਰਦਿਆਂਲਾਈਨ ਹਾਜਿਰ ਕਰ ਦਿੱਤਾ ਗਿਆ ਹੈ ਅਤੇ ਨਾਲ ਹੀ ਉਸ ਖ਼ਿਲਾਫ਼ ਵਿਭਾਗੀ ਜਾਂਚ ਵੀ ਆਰੰਭ ਕਰ ਦਿੱਤੀ ਗਈ ਹੈ।

Advertisements

LEAVE A REPLY

Please enter your comment!
Please enter your name here