ਰਿਆਤ ਬਾਹਰਾ ਗਰੁੱਪ ਨੇ ਬਿਜਲੀ ਨਾਲ ਚਲਣ ਵਾਲੀ ਬਾਈਕ ਬਣਾਉਣ ਵਾਲੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਰਿਆਤ ਬਾਹਰਾ ਗਰੁੱਪ ਵੱਲੋਂ ਹੁਸ਼ਿਆਰਪੁਰ ਕੈਂਪਸ ਵਿੱਚ ਪੜ੍ਹ ਰਹੇ 08 ਮਕੈਨੀਕਲ ਇੰਜਨੀਅਰਿੰਗ ਦੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ . ਇਨ੍ਹਾਂ ਵਿਦਿਆਰਥੀਆਂ ਵਲੋਂ  ਬਿਜਲੀ ਨਾਲ ਚਲਣ ਵਾਲੀ ਇਕ  ਬਾਈਕ ਬਣਾਈ ਗਈ ਹੈ . ਇਸ ਸਬੰਧ ਵਿੱਚ ਕੈਂਪਸ ਡਾਇਰੈਕਟਰ ਡਾ: ਚੰਦਰ ਮੋਹਨ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਈ-ਬਾਈਕ ਬਣਾਉਣ ਵਾਲੇ ਸਾਰੇ ਵਿਦਿਆਰਥੀ ਇੰਜੀਨੀਅਰਿੰਗ ਕਾਲਜ ਵਿੱਚ ਮਕੈਨੀਕਲ ਇੰਜੀਨੀਅਰਿੰਗ ਦੀ ਪੜ੍ਹਾਈ ਪੂਰੀ ਕਰ ਰਹੇ ਹਨ|

Advertisements

ਇਸ ਮੌਕੇ ਪ੍ਰਿੰਸੀਪਲ ਡਾ.ਐਚ.ਪੀ.ਐਸ ਧਾਮੀ ਨੇ ਦੱਸਿਆ ਕਿ ਸਾਰੇ ਵਿਦਿਆਰਥੀਆਂ ਨੇ ਬਹੁਤ ਹੀ ਲਗਨ ਅਤੇ ਮਿਹਨਤ  ਨਾਲ ਕੰਮ ਕੀਤਾ, ਇਹ ਈ-ਬਾਈਕ ਇੱਕ ਵਾਰ ਰੀਚਾਰਜ ਕਰਕੇ 55 ਕਿਲੋਮੀਟਰ ਤੱਕ ਚੱਲ ਸਕਦੀ ਹੈ।ਇਸ ਬਾਈਕ ਦੀ ਖਾਸ ਗੱਲ ਇਹ ਹੈ ਕਿ ਇਸ ਵਿੱਚ ਰਿਵਰਸ ਗੇਅਰ ਵੀ ਰੱਖਿਆ ਗਿਆ  ਹੈ। ਇਸ ਖਾਸ ਸਫਲਤਾ ਤੇ  ਰਿਆਤ ਬਾਹਰਾ ਮੈਨੇਜਮੈਂਟ ਵੱਲੋਂ ਸਾਰੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਮਕੈਨੀਕਲ ਇੰਜਨੀਅਰਿੰਗ ਵਿਭਾਗ ਦੇ ਇੰਚਾਰਜ ਪ੍ਰੋ: ਗੌਰਵ ਪਰਾਸ਼ਰ ਨੇ ਦੱਸਿਆ ਕਿ ਵਿਭਾਗ ਦੇ ਵਿਦਿਆਰਥੀਆਂ ਵੱਲੋਂ ਹੋਰ ਵੀ ਪ੍ਰੋਜੈਕਟ ਤਿਆਰ ਕੀਤੇ ਜਾ ਰਹੇ ਹਨ ਜੋ ਆਪਣੇ ਆਪ ਵਿੱਚ ਇੱਕ ਮਿਸਾਲ ਕਾਇਮ ਕਰਨਗੇ। ਇਸ ਸਫਲਤਾ ‘ਤੇ ਗਰੁੱਪ ਚੇਅਰਮੈਨ ਗੁਰਵਿੰਦਰ ਸਿੰਘ ਬਾਹਰਾ ਨੇ ਇਸ ਪ੍ਰੋਜੈਕਟ ਤੇ ਕੰਮ ਕਰਨ ਵਾਲੇ  ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ | 

LEAVE A REPLY

Please enter your comment!
Please enter your name here