![](https://www.thestellarnews.com/wp-content/uploads/2024/04/camb-copy.jpg)
ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਕੋਵਿਡ-19 ਦੀ ਸਥਿਤੀ ਬਾਰੇ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ.ਪਰਮਿੰਦਰ ਕੌਰ ਨੇ ਦੱਸਿਆ ਕਿ ਅੱਜ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 2229 ਨਵੇਂ ਸੈਪਲ ਲੈਣ ਨਾਲ ਅਤੇ 2136 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ-19 ਦੇ 72 ਪਾਜੇਟਿਵ ਮਰੀਜ ਆਏ ਹਨ ਅਤੇ 03 ਮੌਤਾਂ ਵੀ ਹੋਈਆਂ ਹਨ। ਉਨਾਂ ਦੱਸਿਆ ਕਿ ਹੁਣ ਤੱਕ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ ਜ਼ਿਲ੍ਹੇ ਦੇ ਸੈਪਲਾਂ ਵਿੱਚੋ 37631 ਹੈ ਅਤੇ ਬਾਹਰਲੇ ਜ਼ਿਲਿਆਂ ਤੋਂ 2817 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 40448 ਹੋ ਗਏ ਹਨ ।
![](https://www.thestellarnews.com/wp-content/uploads/2023/11/hsp_heights-academy-copy.jpg)
ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ-19 ਦੇ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 1080481 ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ , 1039912 ਸੈਪਲ ਨੈਗਟਿਵ ਹਨ । ਜਦ ਕਿ 4750 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ ਤੇ ਹੁਣ ਤੱਕ ਮੌਤਾਂ ਦੀ ਗਿਣਤੀ 1078 ਹੈ । ਐਕਟਿਵ ਕੇਸਾ ਦੀ ਗਿਣਤੀ 442 ਹੈ, ਜਦਕਿ ਠੀਕ ਹੋਏ ਮਰੀਜਾਂ ਦੀ ਗਿਣਤੀ 38928 ਹੈ।
![](https://www.thestellarnews.com/wp-content/uploads/2023/11/dasuya_heights-academy-copy.jpg)