ਅਕਾਲੀ ਬਸਪਾ ਗਠਜੋੜ ਸਰਕਾਰ ਆਉਣ ਤੇ ਸਰਕਾਰੀ ਮੁਲਾਜ਼ਮਾਂ ਲਈ 2004 ਤੋਂ ਪਹਿਲਾਂ ਵਾਲੀ ਪੈਨਸ਼ਨ ਸਕੀਮ ਮੁੜ ਬਹਾਲ ਕਰਾਂਗੇ: ਪਿੰਕੀ

ਦਸੂਹਾ( ਦ ਸਟੈਲਰ ਨਿਊਜ਼), ਰਿਪੋਰਟ: ਮਨੂ ਰਾਮਪਾਲ। ਬਹੁਜਨ ਸਮਾਜ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਗਠਜੋੜ ਦੇ ਹਲਕਾ ਉਮੀਦਵਾਰ ਸੁਸ਼ੀਲ ਕੁਮਾਰ ਪਿੰਕੀ ਦੇ ਹੱਕ ਵਿੱਚ ਪਿੰਡ ਤਖੀਪੁਰ ਅਤੇ ਮੁੰਡੀਆਂ ਵਿਖੇ ਸਾਂਝੀ ਬੈਠਕ ਕੀਤੀ ਗਈ ਜਿਸ ਵਿਚ ਵੱਡੀ ਗਿਣਤੀ ’ਚ ਪਿੰਡ ਨਿਵਾਸੀ ਮੌਜੂਦ ਸਨ। ਇਸ ਦੌਰਾਨ ਉਹਨਾਂ ਨੇ ਅਕਾਲੀ ਬਸਪਾ ਗਠਜੋੜ ਦੀਆਂ ਨੀਤੀਆਂ ਬਾਰੇ ਪਿੰਡ ਵਾਸੀਆਂ ਨੂੰ ਜਾਣੂ ਕਰਵਾਇਆ। ਸੁਸ਼ੀਲ ਕੁਮਾਰ ਪਿੰਕੀ ਨੇ ਕਿਹਾ ਕਿ ਅਕਾਲੀ-ਬਸਪਾ ਗੱਠਜੋੜ ਸਰਕਾਰ ਸਰਕਾਰੀ ਮੁਲਾਜ਼ਮਾਂ ਲਈ 2004 ਤੋਂ ਪਹਿਲਾਂ ਵਾਲੀ ਪੈਨਸ਼ਨ ਸਕੀਮ ਮੁੜ ਲਾਗੂ ਕਰੇਗੀ ਅਤੇ ਬੁਢਾਪਾ ਪੈਨਸ਼ਨ ਦਾ ਵੀ ਖਾਸ ਖਿਆਲ ਰਖਿਆ ਜਾਵੇਗਾ। ਪਿੰਕੀ ਨੇ ਕਿਹਾ ਕਿ ਪੰਜਾਬ ਦੀ ਜਨਤਾ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਖੋਖਲੀਆਂ ਗੱਲਾਂ ਵਿਚ ਨਾ ਆਵੇ।

Advertisements

ਉਹਨਾਂ ਨੇ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਪਿੰਡ ਵਾਸੀਆਂ ਨੂੰ ਇਹ ਭਰੋਸਾ ਦਵਾਇਆ ਕਿ ਸਰਕਾਰ ਆਉਣ ਤੇ ਪਹਿਲ ਦੇ ਅਧਾਰ ਤੇ ਪਿੰਡ ਦਾ ਵਿਕਾਸ ਕੀਤਾ ਜਾਵੇਗਾ। ਇਸ ਮੌਕੇ ਪਿੰਡ ਵਾਸੀਆਂ ਵਲੋਂ ਭਰਵਾਂ ਹੁੰਗਾਰਾ ਮਿਲਿਆ ਅਤੇ ਵਿਧਾਨਸਭਾ ਚੋਣਾਂ ਵਿੱਚ ਅਕਾਲੀ ਬਸਪਾ ਗਠਜੋੜ ਦਾ ਸਾਥ ਦੇਣ ਦਾ ਵਾਅਦਾ ਕੀਤਾ। ਇਸ ਮੌਕੇ ਪੀ ਏ ਸੀ ਮੈਂਬਰ ਸੋਹਣ ਲਾਲ ਪਰਾਸ਼ਰ, ਪੀ ਏ ਸੀ ਮੈਂਬਰ ਗੁਰਪ੍ਰੀਤ ਚੀਮਾ, ਲੱਕੀ ਠੱਕਰ, ਦਿਨੇਸ਼ ਪੰਡਿਤ, ਸਰਪੰਚ ਸਰਵਣ ਸਿੰਘ, ਸੁਖਬੀਰ ਸਿੰਘ, ਮਹਿੰਦਰ ਸਿੰਘ, ਹਰਜਿੰਦਰ ਸਿੰਘ, ਸੁਰਜੀਤ ਸਿੰਘ, ਗੁਰਨਾਮ ਸਿੰਘ, ਪਿਆਰਾ ਲਾਲ ਅਤੇ ਹੋਰ ਪਿੰਡ ਵਾਸੀ ਮੌਜੂਦ ਰਹੇ।

LEAVE A REPLY

Please enter your comment!
Please enter your name here