ਗੁਰਦਾਸਪੁਰ ਵਿੱਚ ਰਵੀਕਰਣ ਕਾਹਲੋਂ ਨੇ ਕਈ ਪਰਿਵਾਰ ਸ਼੍ਰੋਮਣੀ ਅਕਾਲੀ ਦੱਲ ਵਿੱਚ ਕੀਤੇ ਸ਼ਾਮਿਲ

ਗੁਰਦਾਸਪੁਰ ( ਦ ਸਟੈਲਰ ਨਿਊਜ਼), ਰਿਪੋਰਟ: ਲਵਪ੍ਰੀਤ ਖੁਸ਼ੀਪੁਰ। ਪੰਜਾਬ ਵਿੱਚ ਚੋਣਾਂ ਨੂੰ ਲੈ ਕੇ ਸਿਆਸਤ ਪੂਰੀ ਤਰ੍ਹਾਂ ਦੇ ਨਾਲ ਗਰਮਾਈ ਹੋਈ ਹੈ ਅਤੇ ਹਰ ਪਾਰਟੀ ਆਪਣੇ-ਆਪਣੇ ਵਾਅਦੇ ਕਰ ਰਹੀ ਹੈ ਅਤੇ ਰਾਜਨੀਤਕ ਪਾਰਟੀਆਂ ਵੱਲੋਂ ਲਗਾਤਾਰ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਕੋਟਲੀ ਸੂਰਤ ਮੱਲੀ ਕਲੋਨੀ ਪਿੰਡ ਖਹਿਰਾ ਸੁਲਤਾਨ ਵਿੱਚ ਸਰਦਾਰ ਰਵੀਕਰਨ ਸਿੰਘ ਕਾਹਲੋਂ ਜੋ ਕਿ ਬਸਪਾ ਅਤੇ ਸ਼੍ਰੋਮਣੀ ਅਕਾਲੀ ਦੱਲ ਦੇਸਾਂਝੇ ਉਮੀਦਵਾਰ ਹਨ।

Advertisements

ਉਨ੍ਹਾਂ ਨੇ ਗੁਰਦਾਸਪੁਰ ਪਹੁੰਚ ਕੇ ਕਈ ਨਵੇਂ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਕੀਤੇ। ਇਸ ਮੌਕੇ ਕਾਹਲੋਂ ਨੇ ਪਰਿਵਾਰਾਂ ਸਿਰੋਪੇ ਪਾ ਕੇ ਪਾਰਟੀ ਵਿੱਚ ਸ਼ਾਮਲ ਕੀਤਾ। ਇਸ ਦੋਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਾਹਲੋਂ ਨੇ ਕਿਹਾ ਕਿ ਜੋ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਏ ਨੇ ਉਨ੍ਹਾਂ ਪਰਿਵਾਰਾਂ ਨੂੰ ਪਾਰਟੀ ਵਿੱਚ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ।

LEAVE A REPLY

Please enter your comment!
Please enter your name here