ਜ਼ਿਲ੍ਹੇ ਵਿੱਚ ਕੋਵਿਡ-19 ਦੇ  40 ਪਾਜੇਟਿਵ ਮਰੀਜ ਅਤੇ  3  ਮੌਤਾਂ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼), ਕੋਵਿਡ-19 ਦੀ ਸਥਿਤੀ ਬਾਰੇ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ.ਪਰਮਿੰਦਰ ਕੌਰ ਨੇ ਦੱਸਿਆ ਕਿ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 2122 ਨਵੇਂ ਸੈਪਲ ਲੈਣ ਨਾਲ ਅਤੇ 1967 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ-19 ਦੇ 40 ਪਾਜੇਟਿਵ ਮਰੀਜ ਆਏ ਹਨ ਅਤੇ 3 ਮੌਤਾਂ ਵੀ ਹੋਈਆਂ ਹਨ। ਉਨਾਂ ਦੱਸਿਆ ਕਿ ਹੁਣ ਤੱਕ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ ਜ਼ਿਲ੍ਹੇ ਦੇ ਸੈਪਲਾਂ ਵਿੱਚੋ 37666 ਹੈ ਅਤੇ ਬਾਹਰਲੇ ਜ਼ਿਲਿਆਂ ਤੋਂ 2822 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 40488 ਹੋ ਗਏ ਹਨ ।

Advertisements

ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ-19 ਦੇ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 1082603 ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ , 1041844 ਸੈਪਲ ਨੈਗਟਿਵ ਹਨ । ਜਦ ਕਿ 4905 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ ਤੇ ਹੁਣ ਤੱਕ ਮੌਤਾਂ ਦੀ ਗਿਣਤੀ 1081 ਹੈ । ਐਕਟਿਵ ਕੇਸਾ ਦੀ ਗਿਣਤੀ 538 ਹੈ, ਜਦਕਿ ਠੀਕ ਹੋਏ ਮਰੀਜਾਂ ਦੀ ਗਿਣਤੀ 38869 ਹੈ।

LEAVE A REPLY

Please enter your comment!
Please enter your name here