ਮਜੀਠਾ ਦੀ ਹਰ ਇੱਕ ਕਰਿਆਨਾ ਦੁਕਾਨ ਤੋਂ ਸ਼ਰੇਆਮ 20 ਰੁ. ਸਸਤਾ ਮਿਲ ਸਕਦਾ ਹੈ ਚਿੱਟਾ: ਰਾਬੀਆਂ ਸਿੱਧੂ

ਅੰਮ੍ਰਿਤਸਰ : ( ਦ ਸਟੈਲਰ ਨਿਊਜ਼), ਰਿਪੋਰਟ: ਜੋਤੀ ਗੰਗੜ੍ਹ। ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਇਸ ਵਾਰਾ ਜਬਰਦਸਤ ਚੋਣ ਮੁਕਬਾਲੇ ਵਿੱਚ ਵੱਡੇ-ਵੱਡੇ ਲੀਡਰਾਂ ਦਾ ਸਿਆਸੀ ਕੈਰੀਅਰ ਦਾਅ ਉੱਤੇ ਲੱਗਿਆ ਹੋਇਆ ਹੈ। ਹਾਲਤ ਇਹ ਹੈ ਕਿ ਇੰਨਾ ਆਗੂਆਂ ਦੇ ਪਰਿਵਾਰ ਦੇ ਨਾਲ ਪੁੱਤ-ਧੀ ਵੀ ਚੋਣ ਮੈਦਾਨ ਵਿੱਚ ਕੁੱਦ ਪਏ ਹਨ। ਇੰਨ ਹੀ ਨਹੀਂ ਇਹ ਵਿਰੋਧੀਆਂ ਨੂੰ ਕਰੜੇ ਹੱਥੀ ਵੀ ਲੈ ਰਹੇ ਹਨ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਧੀ ਤੇ ਪੁੱਤ, ਕੈਬਿਨੇਟ ਮੰਤਰੀ ਰਾਜਾ ਅਮਰਿੰਦਰ ਸਿੰਘ ਵੜਿੰਗ ਦੀ ਧੀ, ਸਾਬਕਾ ਕੈਬਿਨੇਟ ਮੰਤਰੀ ਬਿਕਰਮ ਮਜੀਠੀਆ ਦੀ ਧੀ ਤੋਂ ਇਲਾਵਾ ਹੁਣ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਧੀ ਵੀ ਆਪਣੀ ਮਾਂ ਸੁਨੀਤਾ ਕੇਜਰੀਵਾਲ ਨਾਲ ਪੰਜਾਬ ਵਿੱਚ ਚੋਣ ਪ੍ਰਚਾਰ ਲਈ ਆ ਰਹੀ ਹੈ। ਇਸ ਵਿੱਚਕਾਰ ਹੁਣ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਧੀ ਰਾਬੀਆ ਸਿੱਧੂ ਮੈਦਾਨ ਵਿੱਚ ਕੁੱਦ ਪਈ ਹੈ। ਉਸਨੇ ਆਉਂਦੇ ਸਾਰ ਹੀ ਬਿਕਰਮ ਮਜੀਠੀਆ ਖਿਲਾਫ ਮੋਰਚਾ ਖੋਲ ਦਿੱਤਾ ਹੈ।

Advertisements

ਰਾਬੀਆ ਸਿੱਧੂ ਨੇ ਇਲਜ਼ਾਮ ਲਾਇਆ ਹੈ ਕਿ ‘ਮਜੀਠੀਆ ਦੀ ਹਰ ਇੱਕ ਕਰਿਆਨਾ ਦੁਕਾਨ ਤੋਂ ਚਿੱਟਾ ਬੜੀ ਆਸਾਨੀ ਨਾਲ ਮਿਲ ਸਕਦਾ ਹੈ ਅਤੇ ਬਾਕੀ ਸ਼ਹਿਰਾਂ ਨਾਲੋਂ ਮਜੀਠਾ ਵਿਚ ਵੀਹ ਰੁਪਏ ਸਸਤਾ ਚਿੱਟਾ ਮਿਲ ਜਾਂਦਾ ਹੈ। ਉਹ ਅੰਮ੍ਰਿਤਸਰ ਵਿਧਾਨ ਸਭਾ ਹਲਕਾ ਪੂਰਬੀ ਤੋਂ ਚੋਣ ਮੈਦਾਨ ਵਿਚ ਉਤਰੇ ਪਿਤਾ ਨਵਜੋਤ ਸਿੰਘ ਸਿੱਧੂ ਦੇ ਹੱਕ ਵਿੱਚ ਘਰ- ਘਰ ਜਾ ਕੇ ਚੋਣ ਪ੍ਰਚਾਰ ਕਰ ਰਹੀ ਸੀ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਬੀਆ ਨੇ ਕਿਹਾ ਕਿ ‘ਬੱਚਾ-ਬੱਚਾ ਜਾਣਦਾ ਹੈ ਕਿ ਚੋਣ ਮੈਦਾਨ ਵਿੱਚ ਉਤਰੇ ਬਿਕਰਮ ਸਿੰਘ ਮਜੀਠੀਆ ਚਿੱਟੇ ਦਾ ਵਪਾਰੀ ਹੈ ਅਤੇ ਉਸ ਨੂੰ ਹਰਾਉਣਾ ਬਹੁਤ ਜ਼ਰੂਰੀ ਹੈ ।‘ ਰਾਬੀਆ ਸਿੱਧੂ ਨੇ ਅੱਗੇ ਬੋਲਦੇ ਹੋਏ ਕਿਹਾ ਕਿ ‘’ਮਜੀਠੀਆ ਦੀ ਹਰ ਇੱਕ ਕਰਿਆਨਾ ਦੁਕਾਨ ਤੋਂ ਚਿੱਟਾ ਬੜੀ ਆਸਾਨੀ ਨਾਲ ਮਿਲ ਸਕਦਾ ਹੈ ਅਤੇ ਬਾਕੀ ਸ਼ਹਿਰਾਂ ਨਾਲੋਂ ਮਜੀਠਾ ਵਿਚ ਵੀਹ ਰੁਪਏ ਸਸਤਾ ਚਿੱਟਾ ਮਿਲ ਜਾਂਦਾ ਹੈ।’ ਇਸ ਦੇ ਨਾਲ ਹੀ ਰਾਬੀਆ ਨੇ ਬੋਲਦੇ ਹੋਏ ਕਿਹਾ ਕਿ ਲੋਕ ਇਸ ਵਾਰ ਖੁਦ ਫ਼ੈਸਲਾ ਲੈਣਗੇ ਕਿ ਲੋਕ ਆਪਣੇ ਬੱਚਿਆਂ ਲਈ ਪੜ੍ਹਾਈ ਜਾਂ ਨੌਕਰੀਆਂ ਚਾਹੁੰਦੇ ਹਨ ਜਾਂ ‘ਚਿੱਟਾ ਤੇ ਨਸ਼ਾ’ ਚਾਹੁੰਦੇ ਹਨ ।

LEAVE A REPLY

Please enter your comment!
Please enter your name here