Monday, October 12, 2026
Home Chandigarh ਪੰਜਾਬ ਸਰਕਾਰ ਵੱਲੋਂ ਵੋਟਾਂ ਵਾਲੇ ਦਿਨ ਤਨਖ਼ਾਹ ਸਮੇਤ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਵੱਲੋਂ ਵੋਟਾਂ ਵਾਲੇ ਦਿਨ ਤਨਖ਼ਾਹ ਸਮੇਤ ਛੁੱਟੀ ਦਾ ਐਲਾਨ

ਚੰਡੀਗੜ੍, (ਦ ਸਟੈਲਰ ਨਿਊਜ਼), ਵਿਧਾਨ ਸਭਾ ਚੋਣਾਂ  ਦੇ ਮੱਦੇਨਜ਼ਰ ਸੂਬਾ ਸਰਕਾਰ ਵਲੋਂ 20 ਫਰਵਰੀ, 2022 ਐਤਵਾਰ ਨੂੰ ਵੋਟਾਂ ਵਾਲੇ ਦਿਨ ਸੂਬੇ ਵਿੱਚ ਤਨਖਾਹ ਸਮੇਤ ਛੁੱਟੀ (ਪੇਡ ਹੌਲੀਡੇਅ) ਦਾ ਐਲਾਨ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੰਜਾਬ ਰਾਜ ਵਿੱਚ ਸਥਿਤ ਕਿਸੇ ਵੀ ਕਾਰੋਬਾਰ, ਵਪਾਰ, ਉਦਯੋਗਿਕ ਅਦਾਰੇ ਜਾਂ ਕਿਸੇ ਹੋਰ ਅਦਾਰੇ ਵਿੱਚ ਕੰਮ ਕਰਦੇ ਸਾਰੇ ਵਿਅਕਤੀ, ਚੋਣਾਂ ਵਾਲੇ ਦਿਨ ਭਾਵ 20-02-2022 ਨੂੰ ਵੋਟ ਪਾਉਣ ਲਈ ਤਨਖ਼ਾਹ ਸਮੇਤ ਛੁੱਟੀ ਦੇ ਹੱਕਦਾਰ ਹੋਣਗੇ।  ਇਸ ਸਬੰਧੀ ਪ੍ਰਸੋਨਲ ਵਿਭਾਗ ਵੱਲੋਂ ਨੋਟੀਫੀਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।   

Advertisements

LEAVE A REPLY

Please enter your comment!
Please enter your name here