ਕਾਂਗਰਸ ਤੇ ਅਕਾਲੀ ਸਰਕਾਰਾਂ ਨੇ ਪੰਜਾਬ ਦੇ ਨੌਜਵਾਨਾਂ ਨੂੰ ਧੋਖ਼ਾ ਦਿੱਤਾ: ਗੁਰਪਾਲ ਸਿੰਘ ਇੰਡੀਅਨ

ਕਪੂਰਥਲਾ (ਦ ਸਟੈਲਰ ਨਿਊਜ਼)। ਆਮ ਆਦਮੀ ਪਾਰਟੀ ਦੇ ਜਿਲ੍ਹਾ ਪ੍ਰਧਾਨ ਗੁਰਪਾਲ ਸਿੰਘ ਇੰਡੀਅਨ ਨੇ ਕਿਹਾ ਕਿ ਕਾਂਗਰਸ ਤੇ ਅਕਾਲੀ ਸਰਕਾਰਾਂ ਨੇ ਪੰਜਾਬ ਦੇ ਨੌਜਵਾਨਾਂ ਨੂੰ ਧੋਖ਼ਾ ਦੇਣ ਦਾ ਦੋਸ਼ ਲਾਇਆ ਹੈ। ਅਕਾਲੀ ਅਤੇ ਕਾਂਗਰਸ ਸਰਕਾਰਾਂ ਤੇ ਹਮਲਾ ਬੋਲਦੇ ਹੋਏ ਇੰਡੀਅਨ ਨੇ ਕਿਹਾ ਕਿ ਦੋਨਾਂ ਪਾਰਟੀਆਂ ਨੇ ਪੰਜਾਬ ਦੇ ਨੌਜਵਾਨਾਂ ਨੂੰ ਧੋਖ਼ਾ ਦਿੱਤਾ ਅਤੇ ਉਨਾਂ ਦੇ ਜੀਵਨ ਨਾਲ ਖਿਲਵਾੜ ਕੀਤਾ ਹੈ। ਪਿਛਲੇ ਇੱਕ ਦਸ਼ਕ ਤੋਂ ਪੰਜਾਬ ਦੇ ਨੌਜਵਾਨ ਰੋਜ਼ਗਾਰ ਲਈ ਸੜਕਾਂ ਤੇ ਸੰਘਰਸ਼ ਕਰ ਰਹੇ ਹਨ ਅਤੇ ਪੁਲਿਸ ਦੀ ਲਾਠੀਆਂ ਖਾ ਰਹੇ ਹਨ, ਪਰ ਦੋਵੇਂ ਪਾਰਟੀਆਂ ਦੀਆਂ ਸਰਕਾਰਾਂ ਨੇ ਬੇਰੁਜ਼ਗਾਰ ਨੌਜਵਾਨਾਂ ਨੂੰ ਝੂਠੇ ਵਾਅਦਿਆਂ ਤੋਂ ਸਿਵਾਏ ਹੋਰ ਕੁੱਝ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਅਕਾਲੀ ਅਤੇ ਕਾਂਗਰਸ ਦੀਆਂ ਸਰਕਾਰਾਂ ਦੀ ਨਿਕਾਮੀ ਦੇ ਕਾਰਨ ਅੱਜ ਲੱਖਾਂ ਨੌਜਵਾਨਾਂ ਦੀ ਸਰਕਾਰੀ ਨੌਕਰੀ ਪਾਉਣ ਦੀ ਉਮਰ ਖ਼ਤਮ ਹੋ ਗਈ ਹੈ। ਜੀਵਨ ਤੋਂ ਨਿਰਾਸ਼ ਹੋ ਕੇ ਲੱਖਾਂ ਨੌਜਵਾਨ ਨਸ਼ੇ ਦੀ ਦਲਦਲ ਵਿੱਚ ਫਸ ਚੁੱਕੇ ਹਨ ਅਤੇ ਲੱਖਾਂ ਦੀ ਸੰਖਿਆਂ ਵਿੱਚ ਪੰਜਾਬ ਦੇ ਨੌਜਵਾਨਾਂ ਦੇ ਭਵਿੱਖ ਦੀ ਬਰਬਾਦੀ ਦਾ ਜ਼ਿੰਮੇਵਾਰ ਕੌਣ ਹੈ?

Advertisements

ਇੰਡੀਅਨ ਨੇ ਕਿਹਾ ਕਿ ਬੇਰੁਜ਼ਗਾਰੀ ਦੀ ਸਮੱਸਿਆ ਕੋਈ ਨਵੀਂ ਨਹੀਂ ਹੈ। ਇਹ ਸਮੱਸਿਆ ਅੱਜ ਇਸ ਲਈ ਗੰਭੀਰ ਰੂਪ ਧਾਰਨ ਕਰ ਚੁੱਕੀ ਹੈ ਕਿਉਂਕਿ ਬਾਦਲ-ਭਾਜਪਾ ਅਤੇ ਕਾਂਗਰਸ ਦੀਆਂ ਸਰਕਾਰਾਂ ਨੇ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਲਈ ਕੋਈ ਠੋਸ ਕਦਮ ਨਹੀਂ ਚੁੱਕੇ। ਉਨ੍ਹਾਂ ਕਾਂਗਰਸ ਸਰਕਾਰ ਤੇ ਨੌਜਵਾਨਾਂ ਨੂੰ ਗੁੰਮਰਾਹ ਕਰਨ ਦਾ ਦੋਸ਼ ਲਾਉਂਦਿਆਂ ਕਿਹਾ ਕਿ 2017 ਦੀਆਂ ਚੋਣਾ ਸਮੇਂ ਕਾਂਗਰਸ ਨੇ ਘਰ-ਘਰ ਨੌਕਰੀ ਦੇਣ ਦਾ ਵਾਅਦਾ ਕੀਤਾ ਸੀ, ਪਰ ਸੱਤਾ ਵਿੱਚ ਆਉਣ ਤੋਂ ਬਾਅਦ ਪੰਜ ਸਾਲ ਤੱਕ ਪੂਰੇ ਪੰਜਾਬ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਝੂਠੇ ਮੇਲੇ ਲਾ ਕੇ ਬੇਵਕੂਫ਼ ਬਣਾਇਆ। ਸੜਕਾਂ ਤੇ ਸੰਘਰਸ਼ ਕਰ ਰਹੇ ਬੇਰੁਜ਼ਗਾਰ ਨੌਜਵਾਨਾਂ ਤੇ ਪੁਲੀਸ ਦੀ ਲਾਠੀਆ ਚਲਾਈਆਂ। ਪੜੇ ਲਿਖੇ ਬੇਰੁਜ਼ਗਾਰ ਆਮ ਨੌਜਵਾਨਾਂ ਨੂੰ ਨੌਕਰੀ ਦੇਣ ਦੀ ਥਾਂ ਕਾਂਗਰਸ ਸਰਕਾਰ ਨੇ ਆਪਣੇ ਵਿਧਾਇਕਾਂ,ਮੰਤਰੀਆਂ ਦੇ ਬੇਟੇ, ਬੇਟੀਆਂ ਅਤੇ ਰਿਸਤੇਦਾਰਾਂ ਨੂੰ ਸਰਕਾਰੀ ਨੌਕਰੀਆਂ ਹੀ ਦਿੱਤੀਆ ਹਨ।ਇਸ ਵਾਰ ਪੰਜਾਬ ਦੇ ਨੌਜਵਾਨ ਕਾਂਗਰਸ ਦੇ ਝੂਠ ਦਾ ਜਵਾਬ ਦੇਣਗੇ। ਇੰਡੀਅਨ ਨੇ ਵਾਅਦਾ ਕੀਤਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੌਜਵਾਨਾਂ ਦੀਆਂ ਸਾਰੀਆਂ ਸਮੱਸਿਆਵਾਂ ਦੂਰ ਕਰੇਗੀ। ਨੌਜਵਾਨਾਂ ਨੂੰ ਚੰਗੀ ਨੌਕਰੀ ਅਤੇ ਉਚ ਸਿੱਖਿਆ ਦੇ ਮੌਕੇ ਪ੍ਰਦਾਨ ਕਰਵਾਂਗੇ ਅਤੇ ਖੁੱਦ ਦਾ ਵਪਾਰ ਕਰਨ ਲਈ ਸਰਕਾਰੀ ਮਦਦ ਦਿੱਤੀ ਜਾਵੇਗੀ। ਸਾਡਾ ਉਦੇਸ਼ ਬੇਰੁਜ਼ਗਾਰਾਂ ਨੂੰ ਸਿਰਫ਼ ਰੋਜ਼ਗਾਰ ਦੇਣਾ ਹੀ ਨਹੀਂ, ਉਨਾਂ ਨੂੰ ਰੋਜ਼ਗਾਰ ਦਾਤਾ ਬਣਾਇਆ ਜਾਵੇਗਾ ਹੈ। ਅਸੀਂ ਮਜ਼ਬੂਰ ਹੋ ਕੇ ਵਿਦੇਸ਼ ਜਾਣ ਵਾਲੇ ਨੌਜਵਾਨਾਂ ਦੇ ਪਲਾਇਨ ਨੂੰ ਵੀ ਰੋਕਾਂਗੇ ਅਤੇ ਉਨਾਂ ਨੂੰ ਪੰਜਾਬ ਵਿੱਚ ਹੀ ਭਰਪੂਰ ਮੌਕੇ ਅਤੇ ਸਾਧਨ ਪ੍ਰਦਾਨ ਕਰਾਵਾਂਗੇ। ਉਨ੍ਹਾਂ ਲੋਕਾਂ ਨੂੰ ਆਮ ਆਦਮੀ ਪਾਰਟੀ ਦਾ ਸਮਰਥਨ ਕਰਨ ਦੀ ਅਪੀਲ ਕੀਤੀ ਅਤੇ ਕਿਹਾ ਕਿ ਸਾਨੂੰ ਕੇਵਲ ਇੱਕ ਮੌਕਾ ਦਿੱਤਾ ਜਾਵੇ। ਸਾਰੇ ਮਿਲ ਕੇ ਪੰਜਾਬ ਨੂੰ ਬਦਲਾਂਗੇ ਅਤੇ ਇਸ ਨੂੰ ਫਿਰ ਤੋਂ ਦੇਸ਼ ਦਾ ਨੰਬਰ ਇੱਕ ਰਾਜ ਬਣਾਵਾਂਗੇ।ਇਸ ਮੌਕੇ ਤੇ ਜ਼ਿਲ੍ਹਾ ਸਕੱਤਰ ਨਿਰਮਲ ਸਿੰਘ,ਜ਼ਿਲ੍ਹਾ ਕੋਆਰਡੀਨੇਟਰ ਮੈਡਮ ਲਲਿਤ,ਜ਼ਿਲ੍ਹਾ ਖ਼ਜ਼ਾਨਚੀ ਹਰਜਿੰਦਰ ਸਿੰਘ ਵਿਰਕ,ਜ਼ਿਲ੍ਹਾ ਲੀਗਲ ਵਿੰਗ ਪ੍ਰਧਾਨ ਨਿਤਿਨ ਮਿਟੂ ਆਦਿ ਹਾਜਰ ਸਨ।

LEAVE A REPLY

Please enter your comment!
Please enter your name here