ਪ੍ਰਧਾਨ ਮੰਤਰੀ ਨਰਿੰਦਰ ਮੋਦੀ 14 ਨੂੰ ਜਲੰਧਰ ਆਉਣਗੇ, ਡਿਪਟੀ ਕਮਿਸ਼ਨਰ ਤੇ ਪੁਲਿਸ ਕਮਿਸ਼ਨਰ ਨੇ ਲਿਆ ਪ੍ਰਬੰਧਾਂ ਦਾ ਜਾਇਜ਼ਾ

ਜਲੰਧਰ (ਦ ਸਟੈਲਰ ਨਿਊਜ਼), ਰਿਪੋਰਟ- ਗੁਰਜੀਤ ਸੋਨੂੰ। ਪ੍ਰਧਾਨ ਮੰਤਰੀ ਨਰਿੰਦਰ ਮੋਦੀ 14 ਫਰਵਰੀ ਨੂੰ ਜਲੰਧਰ ਵਿਖੇ ਆਉਣਗੇ ਜਿਥੇ ਉਹ ਸਥਾਨਕ ਪੀ.ਏ.ਪੀ. ਗਰਾਊਂਡ ਵਿੱਚ ਇਕ ਸਮਾਗਮ ਨੂੰ ਸੰਬੋਧਨ ਕਰਨਗੇ। ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਅਤੇ ਪੁਲਿਸ ਕਮਿਸ਼ਨਰ ਨੌਨਿਹਾਲ ਸਿੰਘ ਨੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਸਮੇਤ ਅੱਜ ਪੋ੍ਰਗਰਾਮ ਵਾਲੀ ਥਾਂ ਦਾ ਦੌਰਾ ਕਰਕੇ ਲੋੜੀਂਦੇ ਪ੍ਰਬੰਧਾਂ ਅਤੇ ਤਿਆਰੀਆਂ ਦਾ ਜਾਇਜ਼ਾ ਲਿਆ। ਡਿਪਟੀ ਕਮਿਸ਼ਨਰ ਨੇ ਸਬੰਧਿਤ ਅਥਾਰਟੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਯੋਗ ਪ੍ਰਬੰਧਾਂ ਨੂੰ ਸਮੇਂ ਸਿਰ ਅਮਲੀ ਜਾਮਾ ਪਹਿਨਾਉਣ। ਪੁਲਿਸ ਕਮਿਸ਼ਨਰ ਨੌਨਿਹਾਲ ਸਿੰਘ ਨੇ ਸੁਰੱਖਿਆ ਇੰਤਜ਼ਾਮਾਂ ਦੀ ਸਮੀਖਿਆ ਕਰਦਿਆਂ ਪੁਲਿਸ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸੁਰੱਖਿਆ ਪਖੋਂ ਕਿਸੇ ਕਿਸਮ ਦੀ ਢਿੱਲ-ਮੱਠ ਨਹੀਂ ਰਹਿਣੀ ਚਾਹੀਦੀ ਅਤੇ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਯਕੀਨੀ ਬਣਾਏ ਜਾਣ।

Advertisements

ਇਸ ਉਪਰੰਤ ਡਿਪਟੀ ਕਮਿਸ਼ਨਰ, ਪੁਲਿਸ ਕਮਿਸ਼ਨਰ ਅਤੇ ਹੋਰਨਾਂ ਅਧਿਕਾਰੀਆਂ ਨੇ ਪੰਜਾਬ ਦੇ ਮੁੱਖ ਸਕੱਤਰ ਅਨਿਰੁਧ ਤਿਵਾੜੀ ਅਤੇ ਡੀ.ਜੀ.ਪੀ. ਵੀ.ਕੇ.ਭਾਵਰਾ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦੌਰੇ  ਸਬੰਧੀ ਸਮੀਖਿਆ ਲਈ ਰੱਖੀ ਵਰਚੂਅਲ ਮੀਟਿੰਗ ਦੌਰਾਨ ਕੀਤੇ ਜਾ ਰਹੇ ਇੰਤਜ਼ਾਮ ਅਤੇ ਸੁਰੱਖਿਆ ਪ੍ਰਬੰਧਾਂ ਬਾਰੇ ਵਿਸਥਾਰਿਤ ਜਾਣਕਾਰੀ ਦਿੱਤੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਦੇ ਦੌਰੇ ਦੇ ਮੱਦੇਨਜ਼ਰ 14 ਫਰਵਰੀ ਨੂੰ ਲੋਕਾਂ ਦੀ ਸਹੂਲਤ ਲਈ ਟਰੈਫਿਕ ਦੇ ਢੁਕਵੇਂ ਇੰਤਜ਼ਾਮ ਨੂੰ ਵੀ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ ਤਾਂ ਜੋ ਅਵਾਜਾਈ ਨੂੰ ਕੋਈ ਦਿੱਕਤ ਨਾ ਹੋਵੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪੀ.ਏ.ਪੀ.ਦੇ ਆਈ.ਜੀ. ਜਸਕਰਨ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਜਸਪ੍ਰੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) ਅਮਰਜੀਤ ਬੈਂਸ, ਸਾਬਕਾ ਮੇਅਰ ਸੁਨੀਲ ਜੋਤੀ, ਜ਼ਿਲਾ ਭਾਜਪਾ ਪ੍ਰਧਾਨ ਸ਼ਹਿਰੀ ਸੁਸ਼ੀਲ ਸ਼ਰਮਾ, ਸਾਬਕਾ ਜ਼ਿਲਾ ਭਾਜਪਾ ਪ੍ਰਧਾਨ ਰਮੇਸ਼ ਸ਼ਰਮਾ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।    

LEAVE A REPLY

Please enter your comment!
Please enter your name here