ਪਿਤਾ ਦੀ ਜਿੱਤ ਹੋਣ ਤੱਕ ਨਹੀਂ ਕਰਵਾਂਗੀ ਵਿਆਹ, ਸਿੱਧੂ ਦੀ ਧੀ ਰਾਬੀਆਂ ਨੇ ਦਿੱਤਾ ਇਹ ਬਿਆਨ

ਚੰਡੀਗੜ੍ਹ (ਦ ਸਟੈਲਰ ਨਿਊਜ਼), ਰਿਪੋਰਟ: ਜੋਤੀ ਗੰਗੜ੍ਹ। ਵਿਧਾਨ ਸਭਾ ਚੋਣਾਂ ਨੂੰ ਲੈ ਕੇ ਨਵਜੋਤ ਸਿੰਘ ਸਿੱਧੂ ਦੀ ਧੀ ਰਾਬੀਆ ਅੰਮ੍ਰਿਤਸਰ ਪੂਰਬੀ ਸੀਟ ‘ਤੇ ਆਪਣੇ ਪਿਤਾ ਦੇ ਹੱਕ ‘ਚ ਘਰ-ਘਰ ਪ੍ਰਚਾਰ ਕਰ ਰਹੀ ਹੈ। ਇਸ ਸੀਟ ‘ਤੇ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨਵਜੋਤ ਸਿੰਘ ਸਿੱਧੂ ਨੂੰ ਸਖ਼ਤ ਟੱਕਰ ਦੇ ਰਹੇ ਹਨ। ਪਿਤਾ ਦੇ ਚੋਣ ਪ੍ਰਚਾਰ ਦੌਰਾਨ ਰਾਬੀਆ ਨੇ ਆਪਣੇ ਵਿਆਹ ਬਾਰੇ ਵੀ ਚਰਚਾ ਕੀਤੀ। ਉਨ੍ਹਾਂ ਨੇ ਕਿਹਾ ਕਿ ਉਹ ਉਦੋਂ ਤੱਕ ਵਿਆਹ ਨਹੀਂ ਕਰੇਗੀ ਜਦੋਂ ਤੱਕ ਉਸ ਦੇ ਪਿਤਾ ਦੀ ਜਿੱਤ ਨਹੀਂ ਹੁੰਦੀ।

Advertisements

ਦਰਅਸਲ ਜਦੋਂ ਪੱਤਰਕਾਰਾਂ ਨੇ ਉਨ੍ਹਾਂ ਤੋਂ ਉਨ੍ਹਾਂ ਦੇ ਵਿਆਹ ਬਾਰੇ ਸਵਾਲ ਪੁੱਛਿਆ ਤਾਂ ਉਨ੍ਹਾਂ ਨੇ ਇਹ ਜਵਾਬ ਦਿੱਤਾ । ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਐਲਾਨਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਅਸਹਿਜ ਮਹਿਸੂਸ ਕਰ ਰਹੇ ਹਨ। ਇਨ੍ਹੀਂ ਦਿਨੀਂ ਸਿੱਧੂ ਵੈਸ਼ਨੋ ਦੇਵੀ ਦੇ ਦਰਸ਼ਨਾਂ ਲਈ ਗਏ ਹੋਏ ਹਨ, ਜਦਕਿ ਚੋਣ ਪ੍ਰਚਾਰ ਦੀ ਕਮਾਨ ਬੇਟੀ ਰਾਬੀਆ ਦੇ ਨਾਲ ਪਤਨੀ ਡਾਕਟਰ ਨਵਜੋਤ ਕੌਰ ਸਿੱਧੂ ਕਰ ਰਹੀ ਹੈ।ਰਾਬੀਆ ਦਾ ਕਹਿਣਾ ਹੈ ਕਿ ਉਸ ਦੇ ਪਿਤਾ ਨੇ ਪੰਜਾਬ ਮਾਡਲ ਲਈ ਕਈ ਸਾਲ ਬਿਤਾਏ। ਪਿਤਾ ਦੇ ਪੰਜਾਬ ਮਾਡਲ ਵਿੱਚ ਹਰ ਵਰਗ ਲਈ ਕੁਝ ਨਾ ਕੁਝ ਹੈ। ਪੰਜਾਬ ਦੇ ਨੌਜਵਾਨ ਰੁਜ਼ਗਾਰ ਲਈ ਬਾਹਰ ਜਾ ਰਹੇ ਹਨ। ਪੰਜਾਬ ਵਿੱਚ ਸਭ ਤੋਂ ਵੱਡੀ ਸਮੱਸਿਆ ਰੁਜ਼ਗਾਰ ਦੀ ਹੈ ।

LEAVE A REPLY

Please enter your comment!
Please enter your name here