ਗੁਪਤ ਸੁਚਨਾ ਤੇ ਪੁਲਿਸ ਨੇ ਕੀਤੀ ਰੇਡ, ਹਜ਼ਾਰਾ ਲੀਟਰ ਨਜਾਇਜ਼ ਸ਼ਰਾਬ ਬਰਾਮਦ, ਤਸਕਰ ਭੱਜੇ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਵਿਧਾਨ ਸਭਾ ਚੋਣਾਂ ਨੂੰ ਮੁੱਖ ਰਖਦੇ ਹੋਏ ਇਲੈਕਸ਼ਨ ਕਮਿਸ਼ਨ ਆਫ ਇੰਡੀਆ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਐਸਐਸਪੀ ਹੁਸ਼ਿਆਰਪੁਰ ਧਰੂਮਨ ਐਚ, ਨਿੰਬਲੇ ਵਲੋਂ ਜਿਲ੍ਹਾ ਹੁਸ਼ਿਆਰਪੁਰ ਵਿੱਚ ਨਸ਼ਿਆਂ ਖਿਲਾਫ ਮੁਹਿੰਮ ਚਲਾਈ ਗਈ ਹੈ। ਜਿਲ੍ਹਾ ਪੁਲਿਸ ਨੂੰ ਇੱਕ ਗੁਪਤ ਸੂਚਨਾ ਮਿਲੀ ਸੀ ਕਿ ਥਾਣਾ ਦਸੂਹਾ ਦੇ ਪਿੰਡ ਟੇਰਕੀਆਣਾ ਦੇ ਨਾਲ ਲੱਗਏ ਬਿਆਸ ਦਰਿਆ ਦੇ ਮੰਡ ਏਰੀਆ ਵਿੱਚ ਕੁਝ ਨਾਮਾਲੂਮ ਵਿਅਕਤੀਆਂ ਵੱਲੋਂ ਨਜਾਇਜ ਸ਼ਰਾਬ ਦੀ ਸਮਗਲਿੰਗ ਕਰਨ ਲਈ ਅਤੇ ਉਹ ਸ਼ਰਾਬ ਲੋਕਾਂ ਨੂੰ ਪਿਲਾਉਣ ਲਈ ਗੈਰ ਜਗਾ ਤੋ ਭੱਠੀਆਂ ਲਗਾ ਕੇ ਵੱਡੇ ਪੱਧਰ ਤੇ ਨਜਾਇਜ਼ ਸ਼ਰਾਬ ਤਿਆਰ ਕੀਤੀ ਜਾ ਰਹੀ ਹੈ, ਜੇਕਰ ਹੁਣੇ ਰੇਡ ਕੀਤਾ ਜਾਵੇ ਤਾਂ ਭਾਰੀ ਮਾਤਰਾ ਵਿੱਚ ਨਜਾਇਜ ਸ਼ਰਾਬ ਦੀ ਬਰਾਮਦਗੀ ਹੋ ਸਕਦੀ ਹੈ।
ਗੁਪਤ ਸੂਚਨਾ ਦੇ ਆਧਾਰ ਤੇ ਫੌਰੀ ਤੌਰ ਤੇ ਕਾਰਵਾਈ ਕਰਦੇ ਹੋਏ ਰਣਜੀਤ ਸਿੰਘ ਪੀ.ਪੀ.ਐਸ, ਉਪ ਪੁਲਿਸ ਕਪਤਾਨ, ਸਬ ਡਵੀਜਨ, ਦਸੂਹਾ ਦੀ ਅਗਵਾਈ ਹੇਠ ਸਮੇਤ ਮੁੱਖ ਅਫਸਰ ਥਾਣਾ ਦਸੂਹਾ ਦੀ ਰੇਡ ਟੀਮ ਤਿਆਰ ਕਰਕੇ ਸਰਚ ਅਪ੍ਰੇਸ਼ਨ ਕਰਵਾਇਆ ਗਿਆ। ਇਸ ਸਰਚ ਅਪ੍ਰੇਸ਼ਨ ਦੋਰਾਨ ਪੁਲਿਸ ਦੀ ਆਮਦ ਨੂੰ ਦੇਖ ਕੇ ਨਜਾਇਜ ਸ਼ਰਾਬ ਤਿਆਰ ਕਰਨ ਵਾਲੇ ਸਮੱਗਲਰ ਬਿਆਸ ਦਰਿਆ ਵਿੱਚ ਛਾਲਾਂ ਮਾਰ ਕੇ ਭੱਜਣ ਵਿੱਚ ਕਾਮਯਾਬ ਹੋ ਗਏ, ਜਿਹਨਾਂ ਦੀ ਤਲਾਸ਼ ਕੀਤੀ ਜਾ ਰਹੀ ਹੈ, ਇਸ ਦੇ ਸਬੰਧ ਵਿੱਚ ਪੁਲਿਸ ਨੇ ਅ:ਧ: 61/14 ਆਬਕਾਰੀ ਐਕਟ ਤਹਿਤ ਥਾਣਾ ਦਸੂਹਾ ਵਿੱਚ ਤਰਸੇਮ ਸਿੰਘ ਉਰਫ ਕਾਲਾ ਪੁੱਤਰ ਗੱਜਣ ਸਿੰਘ ਵਾਸੀ ਮੌਜ਼ਪੁਰ ਥਾਣਾ ਭੈਣੀਮੀਆਂ ਖਾਂ ਜਿਲ੍ਹਾ ਗੁਰਦਾਸਪੁਰ ਅਤੇ 2 ਹੋਰ ਅਣਪਛਾਤੇ ਵਿਅਕਤੀਆਂ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਇਸ ਜਗ੍ਹਾ ਤੋਂ ਪੁਲਿਸ ਨੂੰ 42,000 ਲੀਟਰ ਲਾਹਣ, 40 ਲੀਟਰ ਨਜਾਇਜ ਸ਼ਰਾਬ, 21 ਤਰਪਾਲਾਂ, 2 ਮੋਟਰ ਸਾਈਕਲ, ਇੱਕ ਮੋਬਾਈਲ ਫੋਨ ਬਰਾਮਦ ਕੀਤਾ ਹੈ।
ਵਿਧਾਨ ਸਭਾ ਇਲੈਕਸ਼ਨ 2022 ਦੇ ਚੋਣ ਜਾਬਤਾ ਲਾਗੂ ਹੋਣ ਤੋਂ ਬਾਅਦ ਧਰੂਮਨ ਐਚ. ਨਿੰਬਲੇ ਆਈ.ਪੀ.ਐਸ. ਸੀਨੀਅਰ ਪੁਲਿਸ ਕਪਤਾਨ, ਹੁੁਸ਼ਿਆਰਪੁਰ ਦੀ ਅਗਵਾਈ ਹੇਠ ਹੁਣ ਤੱਕ ਜਿਲ੍ਹੇ ਅੰਦਰ ਆਬਕਾਰੀ ਐਕਟ ਅਧੀਨ 59 ਮੁਕਦਮੇ ਦਰਜ ਕਰਕੇ 52 ਦੋਸ਼ੀ ਗ੍ਰਿਫਤਾਰ ਕੀਤੇ ਗਏ ਹਨ ਅਤੇ ਇਹਨਾਂ ਪਾਸੋਂ 1,46,290 ਮਿ.ਲੀ. ਨਜਾਇਜ਼ ਸ਼ਰਾਬ, 1961850 ਮਿਲੀ ਅੰਗਰੇਜ਼ੀ ਸ਼ਰਾਬ ਅਤੇ 2,35,110 ਲੀਟਰ ਲਾਹਣ ਬਰਾਮਦ ਕੀਤੀ ਗਈ ਹੈ। ਪਿਛਲੇ ਸਮੇਂ ਦੌਰਾਨ ਹੋਈਆਂ ਚੋਣਾਂ ਦੇ ਮੁਕਾਬਲੇ ਮੌਜੂਦਾ ਸਮੇਂ ਵਿੱਚ ਹੋਣ ਵਾਲੀਆਂ ਚੋਣਾ ਦੌਰਾਨ ਆਬਕਾਰੀ ਐਕਟ ਅਧੀਨ ਹੋਈ ਬਰਾਮਦਗੀ ਕਾਫੀ ਜਿਆਦਾ ਹੈ।

Advertisements

LEAVE A REPLY

Please enter your comment!
Please enter your name here